19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼੍ਰੋਮਣੀ ਅਕਾਲੀ ਦਲ ( ਬ ) ਦੇ ਐਸ . ਸੀ . ਵਿੰਗ ਲੁਧਿਆਣਾ ਸ਼ਹਿਰੀ ਦੇ ਹਲਕਾ ਪ੍ਰਧਾਨਾਂ ਤੇ ਕੌਮੀ ਅਹੁਦੇਦਾਰਾਂ ਦੀ ਮੀਟਿੰਗ ਹੋਈ

ਡਾਬਾ/ਲੁਹਾਰਾ,1 9 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 20-11-2026
ਡਾਬਾ/ਲੁਹਾਰਾ,1 9 ਨਵੰਬਰ (ਕੁਲਵੰਤ ਸਿੰਘ ਸੱਪਲ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ.ਸੀ. ਵਿੰਗ ਲੁਧਿਆਣਾ ਸ਼ਹਿਰੀ ਦੇ ਹਲਕਾ ਪ੍ਰਧਾਨਾਂ ਅਤੇ ਕੌਮੀ ਅਹੁਦੇਦਾਰਾਂ ਦੀ ਜਥੇਦਾਰ ਕੁਲਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਸਿਮਲਾਪੁਰੀ ਵਿਖੇ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਸਾਰੇ ਹਲਕਾ ਪ੍ਰਧਾਨਾਂ ਅਤੇ ਕੌਮੀ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀ ਮਜ਼ਬੂਤੀ ਤੇ ਐਸ. ਸੀ. ਵਿੰਗ ਦੀ ਜਥੇਬੰਦਕ ਸਰਗਰਮੀ ਨੂੰ ਹੋਰ ਤੇਜ਼ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਰੇ ਹਲਕਾ ਪ੍ਰਧਾਨਾਂ ਨੂੰ ਆਪੋ-ਆਪਣੇ ਹਲਕਿਆਂ ਵਿਚ 31 ਮੈਂਬਰੀ ਕਮੇਟੀਆਂ ਦਾ ਗਠਨ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਜਥੇਬੰਦੀ ਦੇ ਗਠਨ ਤੇ ਜਲਦ ਹੀ ਵੱਡੀ ਮੀਟਿੰਗ ਕਰਕੇ ਜ਼ਿਲ੍ਹਾ ਪੱਧਰੀ ਅਹੁਦੇਦਾਰੀਆਂ ਦਾ ਐਲਾਨ ਕਰਨ ਸਬੰਧੀ ਵੀ ਅਹਿਮ ਵਿਚਾਰਾਂ ਹੋਈਆਂ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਖਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਐਸ. ਸੀ. ਭਾਈਚਾਰੇ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਐਸ. ਸੀ. ਭਾਈਚਾਰੇ ਦੀ ਨੁਮਾਇੰਦਗੀ ਤੇ ਜਥੇਬੰਦਕ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਤੇਜਾ ਸਿੰਘ ਖਾਲਸਾ ਕੌਮੀ ਜਨਰਲ ਸਕੱਤਰ, ਡਾ. ਹਰਿੰਦਰ ਸਿੰਘ ਬਿਰਕ ਕੌਮੀ ਜਨਰਲ ਸਕੱਤਰ, ਜਰਨੈਲ ਸਿੰਘ ਪ੍ਰਧਾਨ ਹਲਕਾ ਦੱਖਣੀ, ਅਮਿਤ ਭਗਤ ਮੁੰਨਾ ਪ੍ਰਧਾਨ ਹਲਕਾ ਕੇਂਦਰੀ, ਦਾਰਾ ਸਿੰਘ ਮਿੰਟੂ ਪ੍ਰਧਾਨ ਹਲਕਾ ਪੂਰਬੀ, ਜੋਗਿੰਦਰ ਸਿੰਘ ਗੋਗੀ ਪ੍ਰਧਾਨ ਹਲਕਾ ਉੱਤਰੀ, ਕੁਲਦੀਪ ਸਿੰਘ ਮਨਜੀਤ ਨਗਰ ਪ੍ਰਧਾਨ ਹਲਕਾ ਆਤਮ ਨਗਰ, ਰਿਤੇਸ਼ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ, ਸਰਬਜੀਤ ਸਿੰਘ ਸੋਢੀ ਮੀਤ ਪ੍ਰਧਾਨ ਅਤੇ ਜੋਗਿੰਦਰ ਸਿੰਘ ਦੁੱਗਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿਚ ਜਥੇਦਾਰ ਕੁਲਦੀਪ ਸਿੰਘ ਖਾਲਸਾ ਵਲੋਂ ਸਮੂਹ ਹਲਕਾ ਪ੍ਰਧਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ੇਰਪੁਰੀ ਕੇਂਦਰੀ ਪੰਜਾਬੀ ਲੇਖਕ ਸਭਾ ( ਸੇਖੋਂ ) ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਅੱਜ
Ad Position 24