20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਡਿਜੀਟਲ ਜਨਗਣਨਾ 2027 ਲਈ ਚਾਰਜ ਅਫ਼ਸਰਾਂ ਨੂੰ ਵਸਨੀਕਾਂ ਨੂੰ ਸਵੈ - ਗਣਨਾ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼

ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਡਿਜੀਟਲ ਜਨਗਣਨਾ 2027 ਦੇ ਮੱਦੇਨਜ਼ਰ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਚਾਰਜ ਅਫ਼ਸਰਾਂ ਨੂੰ ਵੱਧ ਤੋਂ ਵੱਧ ਵਸਨੀਕਾਂ ਨੂੰ ਸਵੈ ਗਣਨਾ ਪ੍ਰਕਿਰਿਆ ਨਾਲ ਜੋੜਨ ਅਤੇ ਇਸ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼ੁੱਕਰਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਜਨਤਕ ਮੀਟਿੰਗਾਂ, ਜਾਗਰੂਕਤਾ ਮੁਹਿੰਮਾਂ ਅਤੇ ਹੋਰ ਪ੍ਰਚਾਰਕ ਉਪਰਾਲਿਆਂ ਰਾਹੀਂ ਲੋਕਾਂ ਨੂੰ ਆਨਲਾਈਨ ਆਪਣਾ ਵੇਰਵਾ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ।

Ad Position 21
No active advertisement
ਅਜੀਤ ਡੈਸਕ 21-11-2026
ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਡਿਜੀਟਲ ਜਨਗਣਨਾ 2027 ਦੇ ਮੱਦੇਨਜ਼ਰ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਚਾਰਜ ਅਫ਼ਸਰਾਂ ਨੂੰ ਵੱਧ ਤੋਂ ਵੱਧ ਵਸਨੀਕਾਂ ਨੂੰ ਸਵੈ ਗਣਨਾ ਪ੍ਰਕਿਰਿਆ ਨਾਲ ਜੋੜਨ ਅਤੇ ਇਸ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼ੁੱਕਰਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਜਨਤਕ ਮੀਟਿੰਗਾਂ, ਜਾਗਰੂਕਤਾ ਮੁਹਿੰਮਾਂ ਅਤੇ ਹੋਰ ਪ੍ਰਚਾਰਕ ਉਪਰਾਲਿਆਂ ਰਾਹੀਂ ਲੋਕਾਂ ਨੂੰ ਆਨਲਾਈਨ ਆਪਣਾ ਵੇਰਵਾ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ। ਕਮਿਸ਼ਨਰ ਨੇ ਕਿਹਾ ਕਿ ਸਵੈ-ਜਨਗਣਨਾ ਰਾਹੀਂ ਲੋਕ ਘਰ ਬੈਠੇ ਹੀ ਆਪਣੇ ਪਰਿਵਾਰ ਅਤੇ ਮਕਾਨ ਸਬੰਧੀ ਸਹੀ ਜਾਣਕਾਰੀ ਦਰਜ ਕਰਵਾ ਸਕਦੇ ਹਨ, ਜਿਸ ਨਾਲ ਵਸਨੀਕਾਂ ਅਤੇ ਜਨਗਣਨਾ ਕਰਮਚਾਰੀਆਂ ਦੋਵਾਂ ਦਾ ਸਮਾਂ ਬਚੇਗਾ। ਵਸਨੀਕ 30 ਨਵੰਬਰ ਤੱਕ ਸਰਕਾਰੀ ਵੈੱਬਸਾਈਟ ’ਤੇ ਵੇਰਵੇ ਦਰਜ ਕਰਵਾ ਕੇ ਐਸ.ਈ-ਆਈ.ਡੀ. ਪ੍ਰਾਪਤ ਕਰ ਸਕਦੇ ਹਨ, ਜਿਸ ਨੂੰ 1 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਜਨਗਣਨਾ ਦੌਰਾਨ ਕਰਮਚਾਰੀਆਂ ਨਾਲ ਸਾਂਝਾ ਕਰਨਾ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਈ-ਰਿਕਸ਼ਾ ਚਾਲਕ ਦੀ ਮੌਤ ਅਗਲੀ ਖ਼ਬਰ ਜਨਰੇਟਰ ’ਚੋਂ ਬੈਟਰੀ ਚੋਰੀ ਕਰਨ ਵਾਲੇ ਦੋ ਗ੍ਰਿਫ਼ਤਾਰ
Ad Position 24