20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਦੁਆਰਾ ਪਾਤਿਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 22 ਤੋਂ 24 ਨਵੰਬਰ ਤੱਕ

ਫੁੱਲਾਂਵਾਲ, 20 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਪਿੰਡ ਠੱਕਰਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਾਮ ਪੰਚਾਇਤ ਠੱਕਰਵਾਲ, ਸਮੂਹ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ 22 ਨਵੰਬਰ ਤੋਂ 24 ਨਵੰਬਰ ਤੱਕ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਦੀ ਸ਼ੁਰੂਆਤ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9.

Ad Position 21
No active advertisement
ਅਜੀਤ ਡੈਸਕ 21-11-2026
ਫੁੱਲਾਂਵਾਲ, 20 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਪਿੰਡ ਠੱਕਰਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਾਮ ਪੰਚਾਇਤ ਠੱਕਰਵਾਲ, ਸਮੂਹ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ 22 ਨਵੰਬਰ ਤੋਂ 24 ਨਵੰਬਰ ਤੱਕ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਦੀ ਸ਼ੁਰੂਆਤ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। 23 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 9.00 ਵਜੇ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਓਮੈਕਸ ਸਮੇਤ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। 24 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 9.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਢਾਡੀ ਜਥੇ, ਰਾਗੀ ਜਥੇ, ਕਥਾਵਾਚਕ ਅਤੇ ਸਕੂਲੀ ਬੱਚੇ ਗੁਰਬਾਣੀ ਕੀਰਤਨ ਤੇ ਗੁਰੂ ਸਾਹਿਬ ਦੇ ਜੀਵਨ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕੇ ਲੰਗਰ ਸਾਰਾ ਦਿਨ ਅਤੁੱਟ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਪ੍ਰੀ - ਨਰਸਰੀ ਸੈਕਸ਼ਨ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ ਤੇ ਟਿੱਕਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਭਾ...
Ad Position 24