23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆਸ਼ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕਰਦਿਆਂ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਵਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 23-11-2026
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆਸ਼ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕਰਦਿਆਂ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਵਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ: ਗੁਰਮੀਤ ਸਿੰਘ, ਜਰਨਲ ਸਕੱਤਰ ਸ: ਜਰਨੈਲ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ‘ਚ ਭੁਪਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਸੰਦੀਪ ਸਿੰਘ. ਰਛਪਾਲ ਸਿੰਘ. ਚਰਨਜੀਤ ਸਿੰਘ, ਤੇਜਿੰਦਰ ਪਾਲ ਸਿੰਘ, ਰਮਨਦੀਪ ਸਿੰਘ ਦੀਪਕ, ਅਮਨਪ੍ਰੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ, ਸੁਰਜੀਤ ਸਿੰਘ, ਹਰਕੀਰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਰਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅਗਲੀ ਖ਼ਬਰ ਸਨਵਿਊ ਫੈਸ਼ਨ ਫੀਏਸਟਾ 2.0 ਵਿਚ ਬਾਲੀਵੁੱਡ ਅਦਾਕਾਰਾ ਵਾਣੀ ਕਪੂਰ ਨੇ ਬਿਖੇਰਿਆ ਜਲਵਾ
Ad Position 24