ਹਥਿਆਰਬੰਦ ਹਮਲਾਵਰ ਨੌਜਵਾਨ ਦਾ ਕਤਲ ਕਰਨ ਉਪਰੰਤ ਹੋਏ ਫ਼ਰਾਰ
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਓਵਰਲਾਕ ਰੋਡ ’ਤੇ ਹਥਿਆਰਬੰਦ ਹਮਲਾਵਰ ਇਕ ਨੌਜਵਾਨ ਦਾ ਕਤਲ ਕਰਨ ਉਪਰੰਤ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਦੇਰ ਸ਼ਾਮ ਤੱਕ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਸੀ।
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਓਵਰਲਾਕ ਰੋਡ ’ਤੇ ਹਥਿਆਰਬੰਦ ਹਮਲਾਵਰ ਇਕ ਨੌਜਵਾਨ ਦਾ ਕਤਲ ਕਰਨ ਉਪਰੰਤ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਦੇਰ ਸ਼ਾਮ ਤੱਕ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਸੀ। ਅੱਜ ਸਵੇਰੇ ਕੁੱਝ ਲੋਕਾਂ ਨੇ ਸੜਕ ’ਤੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਥਾਣਾ ਡਵੀਜ਼ਨ ਨੰਬਰ ਛੇ ਦੀ ਐਸ.ਐਚ.ਓ. ਮਧੂਬਾਲਾ ਅਤੇ ਚੌਂਕੀ ਇੰਚਾਰਜ ਨਵਦੀਪ ਸਿੰਘ ਮੌਕੇ ’ਤੇ ਪਹੁੰਚੇ। ਜਾਂਚ ਕਰ ਰਹੇ ਅਧਿਕਾਰੀ ਨਵਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਗਲੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਜ਼ਖ਼ਮਾਂ ਦੇ ਨਿਸ਼ਾਨ ਸਨ। ਉਨ੍ਹਾਂ ਦੱਸਿਆ ਕਿ ਉਸ ਦਾ ਕਤਲ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਹੈ ਅਤੇ ਉਸ ਦੀ ਸ਼ਨਾਖ਼ਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਨਾਖ਼ਤ ਲਈ ਆਸ ਪਾਸ ਦੇ ਇਲਾਕਿਆਂ ਵਿਚ ਜਾ ਕੇ ਪੁੱਛ ਪੜਤਾਲ ਕੀਤੀ ਗਈ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਜਲਦ ਹੱਲ ਕਰ ਲਿਆ ਜਾਵੇਗਾ।