24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੇਅਰ ਇੰਦਰਜੀਤ ਕੌਰ ਨੇ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਤਹਿਤ ਪਾਈਪਲਾਈਨ ਵਿਛਾਉਣ ਦਾ ਕੰਮ ਕਰਵਾਇਆ ਸ਼ੁਰੂ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਅਧੀਨ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸੋਮਵਾਰ ਨੂੰ ਵਾਰਡ ਨੰਬਰ 38 ਵਿਚ ਸਤਿਸੰਗ ਘਰ ਰੋਡ ‘ਤੇ ਪਾਣੀ ਦੀ ਪਾਈਪਲਾਈਨ ਵਿਛਾਉਣ ਦਾ ਅਹਿਮ ਕੰਮ ਸ਼ੁਰੂ ਕਰਵਾਇਆ। ਇਸ ਇਲਾਕੇ ਵਿਚ ਲਗਭਗ 6.

Ad Position 21
No active advertisement
ਅਜੀਤ ਡੈਸਕ 24-11-2026
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਅਧੀਨ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸੋਮਵਾਰ ਨੂੰ ਵਾਰਡ ਨੰਬਰ 38 ਵਿਚ ਸਤਿਸੰਗ ਘਰ ਰੋਡ ‘ਤੇ ਪਾਣੀ ਦੀ ਪਾਈਪਲਾਈਨ ਵਿਛਾਉਣ ਦਾ ਅਹਿਮ ਕੰਮ ਸ਼ੁਰੂ ਕਰਵਾਇਆ। ਇਸ ਇਲਾਕੇ ਵਿਚ ਲਗਭਗ 6.91 ਕਰੋੜ ਰੁਪਏ ਦੀ ਲਾਗਤ ਨਾਲ 1.7 ਕਿੱਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾ ਰਹੀ ਹੈ। ਵਰਲਡ ਬੈਂਕ ਅਤੇ ਏ.ਆਈ.ਆਈ.ਬੀ. ਦੀ ਵਿੱਤੀ ਸਹਾਇਤਾ ਨਾਲ ਚੱਲ ਰਿਹਾ ਇਹ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਹਾਲ ਹੀ ਵਿਚ ਮੇਅਰ ਇੰਦਰਜੀਤ ਕੌਰ ਨੇ ਇਕ ਸਮੀਖਿਆ ਮੀਟਿੰਗ ਵੀ ਕੀਤੀ ਸੀ, ਜਿਸ ਵਿਚ ਪ੍ਰੋਜੈਕਟ ਅਧੀਨ ਵੱਖ-ਵੱਖ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਨ੍ਹਾਂ ਨੇ ਉਨ੍ਹਾਂ ਸੜਕਾਂ ਨੂੰ ਦੁਬਾਰਾ ਬਣਾਉਣ ਦੇ ਵੀ ਸਖ਼ਤ ਨਿਰਦੇਸ਼ ਦਿੱਤੇ ਜਿੱਥੇ ਪ੍ਰੋਜੈਕਟ ਤਹਿਤ ਪਾਈਪ ਲਾਈਨਾਂ ਪਹਿਲਾਂ ਹੀ ਵਿਛਾਈਆਂ ਜਾ ਚੁੱਕੀਆਂ ਹਨ, ਤਾਂ ਜੋ ਸਥਾਨਕ ਵਸਨੀਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਪਿੰਡ ਬਿਲਗਾ (ਨੇੜੇ ਸਾਹਨੇਵਾਲ) ਵਿਖੇ ਉਸਾਰੀ ਅਧੀਨ ਵਾਟਰ ਟਰੀਟਮੈਂਟ ਪਲਾਂਟ ਦਾ ਵੀ ਨਿਰੀਖਣ ਕੀਤਾ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਲੁਧਿਆਣਾ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਸ਼ਹਿਰ ਦੇ ਬਿਹਤਰ ਭਵਿੱਖ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਮਹੱਤਵਪੂਰਨ ਉਪਰਾਲਾ ਹੈ। ਮੁਕੰਮਲ ਹੋਣ ‘ਤੇ ਇਹ ਪ੍ਰੋਜੈਕਟ ਸ਼ਹਿਰ ਵਾਸੀਆਂ ਨੂੰ ਸਾਫ਼ ਅਤੇ ਸ਼ੁੱਧ ਨਹਿਰੀ ਪਾਣੀ ਮੁਹੱਈਆ ਕਰਵਾਏਗਾ ਅਤੇ ਪਾਣੀ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗਾ। ਇਸ ਨਾਲ ਜ਼ਮੀਨਦੋਜ਼ ਪਾਣੀ ‘ਤੇ ਨਿਰਭਰਤਾ ਘਟਾਉਣ ਵਿਚ ਮਦਦ ਮਿਲੇਗੀ ਅਤੇ ਇਸ ਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਵਿਚ ਯੋਗਦਾਨ ਪਾਇਆ ਜਾ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ’ ਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਨੇ ਲਿਖੀ ਖੁੱਲ੍ਹੀ ਚਿੱਠੀ ਅਗਲੀ ਖ਼ਬਰ ਹਥਿਆਰਬੰਦ ਹਮਲਾਵਰ ਨੌਜਵਾਨ ਦਾ ਕਤਲ ਕਰਨ ਉਪਰੰਤ ਹੋਏ ਫ਼ਰਾਰ
Ad Position 24