24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੇਲ੍ਹ ’ ਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਨੇ ਲਿਖੀ ਖੁੱਲ੍ਹੀ ਚਿੱਠੀ

ਲੁਧਿਆਣਾ, 23 ਨਵੰਬਰ (ਡਾ. ਤਰਲੋਚਨ ਸਿੰਘ)- ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਆਪਣੇ ਹਲਕੇ ਦੇ ਲੋਕਾਂ ਦੇ ਨਾਮ ਇੱਕ ਖੁੱਲੀ ਚਿੱਠੀ ਲਿਖੀ ਹੈ।

Ad Position 21
No active advertisement
ਅਜੀਤ ਡੈਸਕ 24-11-2026

ਲੁਧਿਆਣਾ, 23 ਨਵੰਬਰ (ਡਾ. ਤਰਲੋਚਨ ਸਿੰਘ)- ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਆਪਣੇ ਹਲਕੇ ਦੇ ਲੋਕਾਂ ਦੇ ਨਾਮ ਇੱਕ ਖੁੱਲੀ ਚਿੱਠੀ ਲਿਖੀ ਹੈ। ਇਸ ਵਿਚ ਉਹਨਾਂ ਨੇ ਲੋਕਾਂ ਤੋਂ ਮਿਲੇ ਪਿਆਰ ਅਤੇ ਸਮਰਥਨ ਦੇ ਲਈ ਧੰਨਵਾਦ ਕੀਤਾ ਹੈ ਨਾਲ ਹੀ ਉਹਨਾਂ ਨੇ ਮੁਸ਼ਕਿਲ ਸਮੇਂ ਵਿੱਚ ਭਗਵਾਨ ਅਤੇ ਮਾਨਯੋਗ ਅਦਾਲਤ ਤੇ ਭਰੋਸਾ ਵੀ ਜਤਾਇਆ ਹੈ। “ਏ ਲੈਟਰ ਟੂ ਮਾਈ ਫੈਮਲੀ” ਦੇ ਸਿਰਲੇਖ ਹੇਠ ਲਿਖੀ ਇਸ ਚਿੱਠੀ ਵਿੱਚ ਸੰਜੀਵ ਅਰੋੜਾ ਨੇ ਹਲਕੇ ਦੇ ਲੋਕਾਂ ਨੂੰ ਗੁਰਪੁਰਬ ਵੀ ਵਧਾਈ ਦਿੱਤੀ ਹੈ। ਉਹਨਾਂ ਨੇ ਲਿਖਿਆ ਹੈ ਕਿ ਉਹ ਭਾਵੇਂ ਪਿਛਲੇ ਕੁਝ ਸਮੇਂ ਤੋਂ ਆਪਣੇ ਹਲਕੇ ਦੇ ਲੋਕਾਂ ਨੂੰ ਮਿਲ ਨਹੀਂ ਸਕੇ ਪਰ ਲੁਧਿਆਣਾ ਅਤੇ ਇੱਥੋਂ ਦੇ ਲੋਕ ਕਦੇ ਵੀ ਉਹਨਾਂ ਦੇ ਵਿਚਾਰਾਂ ਤੋਂ ਦੂਰ ਨਹੀਂ ਰਹੇ। ਉਹਨਾਂ ਲਿਖਿਆ ਕਿ ਜਦੋਂ ਵੀ ਉਹਨਾਂ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਪਈ ਹਲਕਾ ਵਾਸੀਆਂ ਨੇ ਉਹਨਾਂ ਦਾ ਹਮੇਸ਼ਾ ਸਾਥ ਦਿੱਤਾ। ਉਹ ਉਹਨਾਂ ਦੇ ਪਿਆਰ, ਵਿਸ਼ਵਾਸ ਅਤੇ ਸਮਰਥਨ ਨੂੰ ਕਦੇ ਭੁੱਲ ਨਹੀਂ ਸਕੇ। ਇਸੇ ਸਹਿਯੋਗ ਦੀ ਬਦੌਲਤ ਉਹ ਅੱਜ ਇਸ ਮੁਕਾਮ ਤੇ ਪਹੁੰਚੇ ਹਨ। ਉਹਨਾਂ ਆਪਣੇ ਮੌਜੂਦਾ ਹਾਲਾਤ ਦਾ ਜ਼ਿਕਰ ਕਰਦੇ ਹੋਏ ਲਿਖਿਆ ਕਿ ਇਹ ਮੁਸ਼ਕਿਲ ਸਮੇਂ ਤੇ ਭਗਵਾਨ ਅਤੇ ਮਾਨਯੋਗ ਅਦਾਲਤ ਵਿੱਚ ਮੇਰਾ ਭਰੋਸਾ ਮਜਬੂਤ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸੱਚਾਈ ਦੀ ਜਿੱਤ ਹੋਵੇਗੀ। ਸੰਜੀਵ ਅਰੋੜਾ ਨੇ ਉਮੀਦ ਜਤਾਈ ਕਿ ਉਹ ਜਲਦ ਦੁਬਾਰਾ ਆਪਣੇ ਹਲਕੇ ਦੇ ਲੋਕਾਂ ਵਿੱਚ ਹੋਣਗੇ ਅਤੇ ਹਲਕਾ ਪੱਛਮੀ ਦੇ ਨਾਲ ਨਾਲ ਪੰਜਾਬ ਦੀ ਸੇਵਾ ਵੀ ਜਾਰੀ ਰੱਖਣਗੇ।

Ad Position 22
No active advertisement
ਪਿਛਲੀ ਖ਼ਬਰ ddd ਅਗਲੀ ਖ਼ਬਰ ਮੇਅਰ ਇੰਦਰਜੀਤ ਕੌਰ ਨੇ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਤਹਿਤ ਪਾਈਪਲਾਈਨ ਵਿਛਾਉਣ ਦਾ ਕੰਮ ਕਰਵਾਇਆ ਸ਼ੁਰੂ
Ad Position 24