ਪੀ . ਏ . ਯੂ . ਦੇ ਵਿਦਿਆਰਥੀਆਂ ਵਲੋਂ ਪਿੰਡ ਪਮਾਲੀ ਵਿਖੇ ਫ਼ਸਲੀ ਵਿਭਿੰਨਤਾ ਸੰਬੰਧੀ ਜਾਗਰੂਕਤਾ ਕੈਂਪ
ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਾਲਜ ਆਫ਼ ਹਾਰਟੀਕਲਚਰ ਐਂਡ ਫੋਰੈਸਟਰੀ ਦੇ ਵਿਦਿਆਰਥੀਆਂ ਵਲੋਂ ਰੂਰਲ ਐਗਰੀਕਲਚਰਲ ਵਰਕ ਐਕਸਪੀਰੀਅੰਸ ਪ੍ਰੋਗਰਾਮ ਅਧੀਨ ਪਿੰਡ ਪਮਾਲੀ ਵਿਖੇ ਫ਼ਸਲੀ ਵਿਭਿੰਨਤਾ ਤੇ ਬਾਗ਼ਬਾਨੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਲਗਭਗ 70 ਤੋਂ 100 ਕਿਸਾਨਾਂ ਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਾਲਜ ਆਫ਼ ਹਾਰਟੀਕਲਚਰ ਐਂਡ ਫੋਰੈਸਟਰੀ ਦੇ ਵਿਦਿਆਰਥੀਆਂ ਵਲੋਂ ਰੂਰਲ ਐਗਰੀਕਲਚਰਲ ਵਰਕ ਐਕਸਪੀਰੀਅੰਸ ਪ੍ਰੋਗਰਾਮ ਅਧੀਨ ਪਿੰਡ ਪਮਾਲੀ ਵਿਖੇ ਫ਼ਸਲੀ ਵਿਭਿੰਨਤਾ ਤੇ ਬਾਗ਼ਬਾਨੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਲਗਭਗ 70 ਤੋਂ 100 ਕਿਸਾਨਾਂ ਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਹ ਕੈਂਪ ਡਾ. ਰੂਮਾ ਦੇਵੀ ਦੀ ਅਗਵਾਈ ਹੇਠ ਕਰਵਾਇਆ ਗਿਆ। ਕਾਲਜ ਦੇ ਡੀਨ ਡਾ. ਰਿਸ਼ੀ ਇੰਦਰਾ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪਿਛਲੇ ਦੋ ਮਹੀਨਿਆਂ ਦੌਰਾਨ ਪਿੰਡ ਵਿਚ ਰਹਿ ਕੇ ਕੀਤੇ ਗਏ ਮਿਹਨਤ-ਭਰੇ ਅਤੇ ਸ਼ਲਾਘਾਯੋਗ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਕਿਸਾਨਾਂ ਨਾਲ ਇਹ ਸਾਂਝ ਬਣਾਈ ਰੱਖਣ ਅਤੇ ਕਿਸਾਨ-ਪੱਖੀ ਖੋਜ ਤੇ ਤਕਨੀਕਾਂ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਰੂਮਾ ਦੇਵੀ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਦੇ ਨਾਲ-ਨਾਲ ਹਰ ਪਰਿਵਾਰ ਵਿਚ ਇਕ ਪੌਸ਼ਟਿਕ ਸਬਜ਼ੀ ਬਗੀਚੀ ਵਿਕਸਿਤ ਕਰਨ ਦੀ ਵਿਸ਼ੇਸ਼ ਅਪੀਲ ਕੀਤੀ। ਇਸ ਮੌਕੇ ਡਾ. ਸਿਮਰਤ ਸਿੰਘ ਨੇ ਲੈਂਡ ਸਕੇਪਿੰਗ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀ ਟੀਮ ਦੇ ਆਗੂ ਅਰਮਾਨ ਸੂਦ ਨੇ ਮੁੱਖ ਮਹਿਮਾਨ, ਯੂਨੀਵਰਸਿਟੀ ਦੇ ਅਧਿਆਪਕਾਂ, ਪਿੰਡ ਦੇ ਕਿਸਾਨਾਂ ਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਟੀਮ ਦੇ ਹੋਰ ਮੈਂਬਰਾਂ ਵਿਚ ਗੁਰਪ੍ਰੀਤ ਕੁਮਾਰ, ਮਨਕੀਰਤ ਬਾਜਵਾ, ਅਮਿਤਪਾਲ ਸਿੰਘ, ਅਰਪਿਤਾ, ਗੁਰਪ੍ਰਵੀਰ ਕੌਰ, ਕਿਰਨਦੀਪ ਕੌਰ, ਰਮਨਦੀਪ ਕੌਰ, ਰਾਜਵੀਰ ਕੌਰ, ਜਸਲੀਨ ਕੌਰ, ਪਵਨੀਤ ਅਤੇ ਆਕ੍ਰਿਤੀ ਸ਼ਾਮਲ ਸਨ।