ਭਾਜਪਾ ਪੰਜਾਬ ਦੇ ਘੱਟ ਗਿਣਤੀ ਮੋਰਚੇ ਦੇ ਸੂਬਾ ਪ੍ਰਧਾਨ ਜੌਨ ਮਸੀਹ ਦਾ ਲੁਧਿਆਣਾ ਪੁੱਜਣ ’ ਤੇ ਨਿੱਘਾ ਸਵਾਗਤ
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਘੱਟ ਗਿਣਤੀ ਮੋਰਚੇ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਜੌਨ ਮਸੀਹ ਦੇ ਲੁਧਿਆਣਾ ਪੁੱਜਣ ’ਤੇ ਫੋਕਲ ਪੁਆਇੰਟ ਮੰਡਲ ਵਿਖੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ।
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਪੰਜਾਬ ਦੇ ਘੱਟ ਗਿਣਤੀ ਮੋਰਚੇ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਜੌਨ ਮਸੀਹ ਦੇ ਲੁਧਿਆਣਾ ਪੁੱਜਣ ’ਤੇ ਫੋਕਲ ਪੁਆਇੰਟ ਮੰਡਲ ਵਿਖੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਘੱਟ ਗਿਣਤੀ ਮੋਰਚੇ ਦੇ ਸੂਬਾ ਮੀਤ ਪ੍ਰਧਾਨ ਸਾਬਿਰ ਹੁਸੈਨ, ਭਾਜਪਾ ਲੁਧਿਆਣਾ ਦੇ ਸਕੱਤਰ ਧਰਮਿੰਦਰ ਸ਼ਰਮਾ, ਜ਼ਿਲ੍ਹਾ ਮੁੱਖ ਬੁਲਾਰੇ ਮਨੋਜ ਝਾ, ਮੰਡਲ ਪ੍ਰਧਾਨ ਅੰਕੁਰ ਵਰਮਾ, ਮੁਹੰਮਦ ਰੇਹਾਨ, ਹਾਜੀ ਮਹਿਮੂਦ ਸਲਮਾਨੀ, ਮੁਹੰਮਦ ਆਲਮ ਅੰਸਾਰੀ, ਮੁਬਾਰਕ ਅੰਸਾਰੀ ਅਤੇ ਮੁਹੰਮਦ ਸਾਹਿਲ ਸਮੇਤ ਹੋਰ ਵਰਕਰ ਹਾਜ਼ਰ ਸਨ। ਜੌਨ ਮਸੀਹ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਪਸੀ ਏਕਤਾ, ਤਾਲਮੇਲ ਅਤੇ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਲਗਨ ਤੇ ਸਮਰਪਣ ਨਾਲ ਕੰਮ ਕਰਨ ਦਾ ਸੱਦਾ ਦਿੱਤਾ।