24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਪਾਤਿਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਫੁੱਲਾਂਵਾਲ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬੀਤੇ ਦਿਨਾਂ ਤੋਂ ਆਰੰਭ ਹੋਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹੈੱਡ ਗ੍ਰੰਥੀ ਭਾਈ ਸੂਰਜ ਸਿੰਘ ਨੇ ਸਰਬੱਤ ਦੇ ਭਲੇ ਅਤੇ ਪਿੰਡ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ।

Ad Position 21
No active advertisement
ਅਜੀਤ ਡੈਸਕ 25-11-2026
ਫੁੱਲਾਂਵਾਲ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬੀਤੇ ਦਿਨਾਂ ਤੋਂ ਆਰੰਭ ਹੋਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹੈੱਡ ਗ੍ਰੰਥੀ ਭਾਈ ਸੂਰਜ ਸਿੰਘ ਨੇ ਸਰਬੱਤ ਦੇ ਭਲੇ ਅਤੇ ਪਿੰਡ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਗ੍ਰੰਥੀ ਭਾਈ ਜਗਜੀਤ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਸਾਰਾ ਦਿਨ ਚੱਲੇ ਧਾਰਮਿਕ ਸਮਾਗਮਾਂ ਦੌਰਾਨ ਰਾਗੀ ਜਥਿਆਂ ਭਾਈ ਸੁਖਵਿੰਦਰ ਸਿੰਘ, ਭਾਈ ਸਿਮਰਨਜੀਤ ਸਿੰਘ ਅਤੇ ਓਮੈਕਸ ਦੇ ਬੀਬੀਆਂ ਦੇ ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਅਤੇ ਢਾਡੀ ਬਲਵੀਰ ਸਿੰਘ ਦੋਲੋ ਨੇ ਬੀਰ ਰਸ ਦੀਆਂ ਵਾਰਾਂ ਗਾਇਨ ਕਰਦਿਆਂ ਸੰਗਤ ਨੂੰ ਗੁਰੂ ਸ਼ਬਦ ਤੇ ਸਿੱਖ ਇਤਿਹਾਸ ਨਾਲ ਜੋੜਿਆ। ਪ੍ਰਕਾਸ਼ ਪੁਰਬ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਆਪਣਾ ਜੀਵਨ ਸਫਲਾ ਕੀਤਾ। ਸਮਾਗਮ ਦੌਰਾਨ ਸੇਵਾਦਾਰਾਂ ਵਲੋਂ ਵੱਖ-ਵੱਖ ਸੇਵਾਵਾਂ ਨਿਭਾਈਆਂ ਗਈਆਂ, ਉਥੇ ਹੀ ਬੀਬੀਆਂ ਵਲੋਂ ਚੁਰਾ ਉੱਪਰ ਪ੍ਰਸ਼ਾਦੇ ਤਿਆਰ ਕਰਕੇ ਸੰਗਤ ਨੂੰ ਸ਼ਰਧਾ ਅਤੇ ਚਾਅ ਨਾਲ ਛਕਾਏ ਗਏ। ਗੁਰੂ ਘਰ ਵਿਚ ਸੇਵਾ ਅਤੇ ਸਿਮਰਨ ਦਾ ਮਾਹੌਲ ਬਣਿਆ ਰਿਹਾ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸਹਿਯੋਗ ਦੇਣ ਲਈ ਪਿੰਡ ਵਾਸੀਆਂ ਅਤੇ ਸਮੂਹ ਸੰਗਤ ਦਾ ਦਿਲੋਂ ਧੰਨਵਾਦ ਕੀਤਾ ਗਿਆ। ਇਸ ਦੌਰਾਨ ਸੰਗਤ ਦੀ ਸਹੂਲਤ ਲਈ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਹੋਣ ਦੀ ਖੁਸ਼ੀ ’ ਚ ਸੋਖੀ ਦੀ ਅਗਵਾਈ ਹੇਠ ਲੱਡੂ ਵੰਡੇ ਅਗਲੀ ਖ਼ਬਰ ਪ੍ਰਭਾਤ ਫੇਰੀ ਦਾ ਢੱਲ ਪਰਿਵਾਰ ਨੇ ਕੀਤਾ ਫੁੱਲਾਂ ਨਾਲ ਭਰਵਾਂ ਸਵਾਗਤ
Ad Position 24