25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹਲਕਾ ਆਤਮ ਨਗਰ ਵਿਖੇ ਕੜਵਲ ਦੀ ਅਗਵਾਈ ਹੇਠ ਕੱਢੀ ਗਈ ‘ ਜਵਾਨੀ ਸੰਭਾਲ ’ ਸਾਈਕਲ ਯਾਤਰਾ

ਲੁਧਿਆਣਾ, 25 ਨਵੰਬਰ (ਜਤਿੰਦਰ ਭੰਬੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਤਹਿਤ ਅੱਜ ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਦੀ ਅਗਵਾਈ ਹੇਠ ਸਾਈਕਲ ਯਾਤਰਾ ਕੱਢੀ ਗਈ। ਇਸ ਯਾਤਰਾ ਦਾ ਆਗਾਜ਼ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ।

Ad Position 21
No active advertisement
ਹਲਕਾ ਆਤਮ ਨਗਰ ਵਿਖੇ ਕਾਂਗਰਸ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਦੀ ਅਗਵਾਈ ਹੇਠ ਕੱਢੀ ਸਾਈਕਲ ਯਾਤਰਾ ਵਿਚ ਹਿੱਸਾ ਲੈਂਦੇ ਹੋਏ ਈਸ਼ਵਰਜੋਤ ਸਿੰਘ ਚੀਮਾ ਤੇ ਹੋਰ। ਅਜੀਤ ਤਸਵੀਰ 26-11-2026
ਲੁਧਿਆਣਾ, 25 ਨਵੰਬਰ (ਜਤਿੰਦਰ ਭੰਬੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਤਹਿਤ ਅੱਜ ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਦੀ ਅਗਵਾਈ ਹੇਠ ਸਾਈਕਲ ਯਾਤਰਾ ਕੱਢੀ ਗਈ। ਇਸ ਯਾਤਰਾ ਦਾ ਆਗਾਜ਼ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ। ਯਾਤਰਾ ਹਲਕੇ ਦੇ ਵਾਰਡ ਨੰਬਰ 52 ਤੋਂ ਸ਼ੁਰੂ ਹੋ ਕੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਲਗਭਗ 10 ਕਿਲੋਮੀਟਰ ਦਾ ਪੜਾਅ ਤੈਅ ਕਰਕੇ ਸਮਾਪਤ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਲਪੇਟ ਵਿਚ ਆਉਣਾ ਸੂਬੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ‘ਤੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਇਸ ਮੌਕੇ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਯਾਤਰਾ ਵਿੱਚ ਸ਼ਾਮਲ ਸਮੂਹ ਇਲਾਕਾ ਨਿਵਾਸੀਆਂ ਅਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਾਈਕਲ ਯਾਤਰਾ ਨੂੰ ਸਫ਼ਲ ਬਣਾਉਣ ਲਈ ਹਰ ਵਰਕਰ ਅਤੇ ਇਲਾਕਾ ਨਿਵਾਸੀ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ, ਨੌਜਵਾਨਾਂ ਨੂੰ ਸੰਭਾਲਣਾ ਅਤੇ ਸੂਬੇ ਵਿੱਚ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਹੈ। ਕੜਵਲ ਨੇ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਵਿੱਚ ਅਸਫਲ ਰਹੀ ਹੈ, ਜਿਸ ਕਾਰਨ ਨਸ਼ਾ ਅੱਜ ਸੂਬੇ ਦੇ ਲੋਕਾਂ ਲਈ ਇਕ ਵੱਡੀ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਆਤਮ ਨਗਰ ਵਿੱਚ ਨਸ਼ਿਆਂ ਦੇ ਖ਼ਾਤਮੇ ਦੇ ਨਾਲ-ਨਾਲ ਵਿਕਾਸ ਨੂੰ ਵੀ ਪ੍ਰਮੁੱਖ ਮੁੱਦਾ ਬਣਾਇਆ ਜਾਵੇਗਾ ਅਤੇ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਦੀ ਆਵਾਜ਼ ਨੂੰ ਉੱਚ ਪੱਧਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਅਤੇ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਕਾਂਗਰਸ ਪਾਰਟੀ ਲੋਕਾਂ ਦੇ ਨਾਲ ਮਿਲ ਕੇ ਆਪਣੀ ਲੜਾਈ ਜਾਰੀ ਰੱਖੇਗੀ। ਇਸ ਮੌਕੇ ਹਲਕਾ ਦੱਖਣੀ ਤੋਂ ਕਾਂਗਰਸ ਇੰਚਾਰਜ ਈਸ਼ਵਰ ਜੋਤ ਸਿੰਘ ਚੀਮਾ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਗੋਪੀ ਗਿੱਲ, ਸਨੀ ਦੁਰਗਾ, ਰਣਜੀਤ ਸਿੰਘ ਉੱਭੀ, ਅਨਮੋਲ ਦੱਤ, ਏਕ ਨੂਰ ਕੜਵਲ, ਰਾਜਪਾਲ ਗੁਲਾਟੀ, ਸੁਖਵਿੰਦਰ ਸਿੰਘ ਹੈਪੀ ਕੋਛੜ,ਬਲਵਿੰਦਰ ਸਿੰਘ ਕੋਕਰੀ, ਨੀਟਾ ਸ਼ਰਮਾ, ਮਨਦੀਪ ਸਿੰਘ, ਹਰਜੀਤ ਸਿੰਘ, ਸੁਖਮਨ ਪੰਧੇਰ, ਜਸਵਿੰਦਰ ਸਿੰਘ ਸ਼ੰਮੀ, ਅਭਿਸ਼ੇਕ ਸ਼ਰਮਾ, ਜਸਵਿੰਦਰ ਸਿੰਘ ਰਾਜਾ, ਮਨਿੰਦਰ ਮਨੀ, ਤਿੰਦੀ ਪੰਧੇਰ, ਟੋਨੀ ਸ਼ਰਮਾ, ਸੁਖਬੀਰ ਸਿੰਘ ਸਦਿਉੜਾ, ਦੀਪ ਰਾਜਪੂਤ, ਗੁਰਬਖ਼ਸ਼ ਸਿੰਘ ਬਰਾੜ ਤੇ ਹਰਸ਼ਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦਾ ਤਬਾਦਲਾ, ਸਤਿੰਦਰ ਸਿੰਘ ਨਵੇਂ ਪੁਲਿਸ ਕਮਿਸ਼ਨਰ ਅਗਲੀ ਖ਼ਬਰ ਪੁਲਿਸ ਹਿਰਾਸਤ ’ਚੋਂ ਹਵਾਲਾਤੀ ਫ਼ਰਾਰ
Ad Position 24