25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਅਕਾਲੀ - ਭਾਜਪਾ ਗੱਠਜੋੜ ’ ਤੇ ਖ਼ੁਸ਼ੀ ਮਨਾਈ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਅਕਾਲੀ-ਭਾਜਪਾ ਗੱਠਜੋੜ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਇਤਿਹਾਸਕ ਫ਼ੈਸਲੇ ਦੀ ਵਧਾਈ ਦਿੱਤੀ ਹੈ। ਅੱਜ ਸੁਸਾਇਟੀ ਵਲੋਂ ਇਸ ਗੱਠਜੋੜ ਦੀ ਖ਼ੁਸ਼ੀ ਵਿਚ ਦੁੱਗਰੀ ਵਿਚ ਚਾਹ, ਕੌਫ਼ੀ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਅਕਾਲੀ-ਭਾਜਪਾ ਗੱਠਜੋੜ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਇਤਿਹਾਸਕ ਫ਼ੈਸਲੇ ਦੀ ਵਧਾਈ ਦਿੱਤੀ ਹੈ। ਅੱਜ ਸੁਸਾਇਟੀ ਵਲੋਂ ਇਸ ਗੱਠਜੋੜ ਦੀ ਖ਼ੁਸ਼ੀ ਵਿਚ ਦੁੱਗਰੀ ਵਿਚ ਚਾਹ, ਕੌਫ਼ੀ ਅਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਗੱਠਜੋੜ ਕਰਕੇ ਪੰਜਾਬ ਵਿਚ ਤਰੱਕੀ, ਵਿਕਾਸ ਅਤੇ ਖ਼ੁਸ਼ਹਾਲੀ ਦੇ ਦੌਰ ਦੀ ਨਵੀਂ ਸ਼ੁਰੂਆਤ ਕੀਤੀ ਹੈ। ਇਸ ਨਾਲ ਪੰਜਾਬ ਵਿਚ ਡਬਲ ਇੰਜਨ ਦੀ ਸਰਕਾਰ ਦਾ ਗਠਨ ਹੋਵੇਗਾ, ਜਿਸ ਨਾਲ ਪੰਜਾਬ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਰਾਹ ਪੱਧਰਾ ਹੋਵੇਗਾ ਅਤੇ ਨਵੰਬਰ ਚੁਰਾਸੀ ਪੀੜਤਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਅਤੇ ਮਸਲਿਆਂ ਤੋਂ ਰਾਹਤ ਮਿਲੇਗੀ। ਸ. ਦੁੱਗਰੀ ਅਤੇ ਬੀਬੀ ਗੁਰਦੀਪ ਕੌਰ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਕਾਲੀ-ਭਾਜਪਾ ਗੱਠਜੋੜ ਨੂੰ ਸਮਰਥਨ ਦੇ ਕੇ ਭਗਵੰਤ ਮਾਨ ਸਰਕਾਰ ਤੋਂ ਪੰਜਾਬ ਦਾ ਖਹਿੜਾ ਛੁਡਾਉਣ ਤੇ ਇਨ੍ਹਾਂ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਕੀਤੀ ਲੁੱਟ ਖਸੁੱਟ ਦਾ ਹਿਸਾਬ ਲੈਣ ਲਈ ਕਮਰਕੱਸੇ ਕਰ ਲੈਣ। ਇਸ ਮੌਕੇ ਦਲਜੀਤ ਸਿੰਘ ਸੋਨੀ, ਇੰਦਰਪਾਲ ਸਿੰਘ ਵਿੱਕੀ, ਰਜਨੀ ਕੌਰ, ਹਰਪਾਲ ਸਿੰਘ, ਚਮਨ ਸਿੰਘ, ਜਸ਼ਨ ਸਿੰਘ, ਅਮਰੀਕ ਸਿੰਘ, ਸਤਿੰਦਰ ਕੌਰ, ਗੁਰਮੀਤ ਕੌਰ, ਬੀਬੀ ਗੁਰਦੇਵ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ . ਇੰਦਰਜੀਤ ਸਿੰਘ ਨੂੰ ਲਖਨਊ ਵਿਖੇ 2 ਰਾਸ਼ਟਰੀ ਸਨਮਾਨਾਂ ਨਾਲ ਨਿਵਾਜਿਆ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਦੀ ਭੰਗੜਾ ਟੀਮ ਨੇ ਲੋਕ ਨਾਚ ਮੁਕਾਬਲੇ ’ ਚ ਦਰਜ ਕੀਤੀ ਜਿੱਤ
Ad Position 24