ਗਿੱਲ ਰੋਡ ’ ਤੇ ਸਜਾਏ ਨਗਰ ਕੀਰਤਨ ਦਾ ਸਲੂਜਾ ਤੇ ਉਨ੍ਹਾਂ ਦੇ ਸਾਥੀਆਂ ਨੇ ਕੀਤਾ ਸਵਾਗਤ
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਵਿਚ ਦੁਕਾਨਦਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ, ਮਿਲਰਗੰਜ ਦੀ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਨਿੱਘਾ ਸਵਾਗਤ ਗਿੱਲ ਰੋਡ ਵਿਖੇ ਕੀਤਾ ਗਿਆ ਤੇ ਨਗਰ ਕੀਰਤਨ ਵਿਚ ਸਾਮਿਲ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਵਿਸ਼ੇਸ ਤੌਰ ‘ਤੇ ਪੁੱਜੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਸੋਹਣ ਸਿੰਘ ਗੋਗਾ, ਜਗਬੀਰ ਸਿੰਘ ਸੋਖੀ ਅਤੇ ਸ.
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਵਿਚ ਦੁਕਾਨਦਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ, ਮਿਲਰਗੰਜ ਦੀ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਨਿੱਘਾ ਸਵਾਗਤ ਗਿੱਲ ਰੋਡ ਵਿਖੇ ਕੀਤਾ ਗਿਆ ਤੇ ਨਗਰ ਕੀਰਤਨ ਵਿਚ ਸਾਮਿਲ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਵਿਸ਼ੇਸ ਤੌਰ ‘ਤੇ ਪੁੱਜੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਸੋਹਣ ਸਿੰਘ ਗੋਗਾ, ਜਗਬੀਰ ਸਿੰਘ ਸੋਖੀ ਅਤੇ ਸ. ਸਲੂਜਾ ਨੇ ਕਿਹਾ ਕਿ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬਾਂ ਦੇ ਵੱਲੋਂ ਬਖਸ਼ੇ ਸਿਧਾਤਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਨਾਲ ਜੁੜ ਕੇ ਜੀਵਨ ਸਫਲਾ ਕਰਨਾ ਚਾਹੀਦਾ ਹੈ। ਇਸ ਮੌਕੇ ਜਤਿੰਦਰ ਸਿੰਘ ਬੌਬੀ, ਜਤਿੰਦਰ ਸਿੰਘ ਮੱਕੜ, ਪ੍ਰਿਤਪਾਲ ਸਿੰਘ ਡੰਗ, ਦਮਨਦੀਪ ਸਿੰਘ ਸਲੂਜਾ, ਰਮੇਸ਼ ਕੁਮਾਰ ਮੇਸ਼ੀ, ਰਜਿੰਦਰ ਸਿੰਘ ਡੰਗ, ਇੰਦਰ ਡੰਗ, ਗੁਰਮੀਤ ਸਿੰਘ, ਸੀ ਏ ਰਾਜੀਵ ਬਾਂਸਲ, ਗੁਰਪ੍ਰੀਤ ਸਿੰਘ ਨੀਲੂ ਓਬਰਾਏ, ਗੁਰਮੀਤ ਸਿੰਘ ਦੁਆ, ਵਿਕਰਮ ਸਰੀਨ, ਬਾਬਾ ਰਾਮਨਾਥ, ਐਡਵੋਕੇਟ ਹਰਕਮਲ ਸਿੰਘ, ਐਡਵੋਕੇਟ ਗੁਰਜੋਤ ਸਿੰਘ, ਨਰਿੰਦਰ ਸਿੰਘ ਚੌਹਾਨ, ਸਵੀਟੀ ਮਲਹੋਤਰਾ, ਜਰਨੈਲ ਸਿੰਘ ਬੰਟੂ, ਸਰਬਜੀਤ ਸਿੰਘ, ਤਰਨਜੀਤ ਸਿੰਘ ਖੁਰਾਣਾ, ਜਸਵਿੰਦਰ ਸਿੰਘ ਲਾਡੂ ਵੀ ਹਾਜ਼ਰ ਸਨ।