ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ ਚ ਅਕਾਲੀ - ਭਾਜਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ - ਚੰਨੀ
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਹੋਣ ਨਾਲ ਸੂਬੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਇਆ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਗਠਜੋੜ ਦੀ ਸਰਕਾਰ ਬਣਨੀ ਤੈਅ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਵਪਾਰ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਚਰਨਦੀਪ ਸਿੰਘ ਚੰਨੀ ਨੇ ਕੀਤਾ।
ਡ
ਡੀ . ਏ . ਵੀ . ਪਬਲਿਕ ਸਕੂਲ ਵਿਖੇ ਨਸ਼ਾ ਮੁਕਤ ਜਾਗਰੂਕਤਾ ਸੈਸ਼ਨ ਕਰਵਾਇਆ
27-11-2026
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਹੋਣ ਨਾਲ ਸੂਬੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਇਆ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਗਠਜੋੜ ਦੀ ਸਰਕਾਰ ਬਣਨੀ ਤੈਅ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਵਪਾਰ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਚਰਨਦੀਪ ਸਿੰਘ ਚੰਨੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਸੂਬੇ ਵਿੱਚ ਮੌਜੂਦਾ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਗੱਠਜੋੜ ਸਮੇਂ ਦੀ ਮੁੱਖ ਲੋੜ ਹੈ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋਂ ਲਏ ਗਏ ਇਸ ਫੈਸਲੇ ਨਾਲ ਲੋਕਾਂ ਵਿਚ ਭਾਰੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ ਅਤੇ ਵਰਕਰ ਵੀ ਇਸ ਫੈਸਲੇ ਤੋਂ ਖੁਸ਼ ਹਨ। ਉਨ੍ਹਾਂ ਦੱਸਿਆ ਕਿ ਲੋਕ ਹੁਣ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਚੱਲਦਾ ਕੀਤਾ ਜਾ ਸਕੇ ਅਤੇ ਗੱਠਜੋੜ ਦੀ ਸਰਕਾਰ ਬਣਾਈ ਜਾਵੇ। ਉਹਨਾਂ ਦੱਸਿਆ ਕਿ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਤੇ ਇਸ ਪਾਰਟੀ ਦੀ ਸਰਕਾਰ ਵਿਚ ਹਰ ਵਰਗ ਨੂੰ ਢੁਕਵਾਂ ਮਾਨ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਬਣਾਉਣ ਤਾਂ ਜੋ ਮੁੜ ਤੋਂ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਿਹਾਤੀ ਇਲਾਕਿਆਂ ਦੇ ਨਾਲ-ਨਾਲ ਸ਼ਹਿਰੀ ਖੇਤਰਾਂ ਵਿਚ ਵੀ ਅਕਾਲੀ ਦਲ ਦਾ ਵੋਟ ਬੈਂਕ ਅਤੇ ਸਮਰਥਨ ਪਹਿਲਾਂ ਵਾਂਗ ਹੀ ਬਰਕਰਾਰ ਹੈ ਤੇ ਵਰਕਰਾਂ ਵਿਚ ਪੂਰਾ ਉਤਸ਼ਾਹ ਹੈ ਅਤੇ ਲੋਕ ਪਿਛਲੀਆਂ ਅਕਾਲੀ ਸਰਕਾਰਾਂ ਵੇਲੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਯਾਦ ਕਰ ਰਹੇ ਹਨ।