26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੋਗਾ ਦੀ ‘ ਖੁਸ਼ਹਾਲ ਪੰਜਾਬ ਮਹਾਂ ਰੈਲੀ ‘ ਚ ਭਾਰੀ ਇਕੱਠ ਨੇ ਵਿਰੋਧੀ ਪਾਰਟੀਆਂ ਦੇ ਉਡਾਏ ਹੋਸ਼ - ਵਿਧਾਇਕ ਗਰੇਵਾਲ

ਲੁਧਿਆਣਾ, 26 ਨਵੰਬਰ (ਡਾ. ਤਰਲੋਚਨ ਸਿੰਘ)- ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਕਲਾਂ ਵਿਖੇ ‘ਖੁਸ਼ਹਾਲ ਪੰਜਾਬ ਮਹਾਂ ਰੈਲੀ ‘ਚ ਸੂਬੇ ਭਰ ਤੋਂ ਲੋਕਾਂ ਦਾ ਵੱਡਾ ਇਕੱਠ ਵਿਰੋਧੀ ਪਾਰਟੀਆਂ ਲਈ ਚਿੰਤਾ ਦੀਆਂ ਲਕੀਰਾਂ ਛੱਡ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਲੁਧਿਆਣਾ, 26 ਨਵੰਬਰ (ਡਾ. ਤਰਲੋਚਨ ਸਿੰਘ)- ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਕਲਾਂ ਵਿਖੇ ‘ਖੁਸ਼ਹਾਲ ਪੰਜਾਬ ਮਹਾਂ ਰੈਲੀ ‘ਚ ਸੂਬੇ ਭਰ ਤੋਂ ਲੋਕਾਂ ਦਾ ਵੱਡਾ ਇਕੱਠ ਵਿਰੋਧੀ ਪਾਰਟੀਆਂ ਲਈ ਚਿੰਤਾ ਦੀਆਂ ਲਕੀਰਾਂ ਛੱਡ ਗਿਆ। ਰੈਲੀ ਦੌਰਾਨ ਲੋਕਾਂ ਦੀ ਸ਼ਮੂਲੀਅਤ ਨੂੰ ਦੇਖ ਵਿਰੋਧੀ ਪਾਰਟੀਆਂ ਦੇ ਹੋਸ਼ ਉੱਡਦੇ ਨਜ਼ਰ ਆ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਰੈਲੀ ਤੋਂ ਪਰਤਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਰੈਲੀ ਤੇ ਪਹੁੰਚਣ ਲਈ ਹਲਕਾ ਪੂਰਬੀ ਦੇ ਵਰਕਰਾਂ ਤੋਂ ਇਲਾਵਾ ਹਲਕਾ ਵਾਸੀਆਂ ਦਾ ਜੋਸ਼ ਇਸ ਗੱਲ ਦੀ ਗਵਾਹੀ ਦੇ ਰਿਹਾ ਸੀ ਕਿ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ‘ਚ ਜੋ ਵੀ ਵਿਕਾਸ ਦੇ ਕੰਮ ਅਤੇ ਦਿੱਤੀਆਂ ਹੋਈਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ ਉਸ ਤੇ ਲੋਕਾਂ ਦੀ ਮੋਹਰ ਲੱਗ ਚੁੱਕੀ ਹੈ, ਉਹਨਾਂ ਰੈਲੀ ਦੇ ਪਲ ਸਾਂਝੇ ਕਰਦਿਆਂ ਕਿਹਾ ਕਿ ਸੂਬਾ ਵਾਸੀਆਂ ਦਾ ਭਾਰੀ ਇਕੱਠ 2027 ਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਮੌਕੇ ਲਖਣ ਗਰੇਵਾਲ, ਕੁਲਵਿੰਦਰ ਗਰੇਵਾਲ, ਰਾਜ ਗਰੇਵਾਲ, ਗਗਨਾ ਗਰੇਵਾਲ, ਸੰਜੂ ਸ਼ਰਮਾ,ਰਣਜੀਤ ਰਾਣਾ, ਜੱਸਾ ਗਰੇਵਾਲ, ਵਿਪਨ ਵੈਦ, ਸੁਰਿੰਦਰ ਮਦਾਨ, ਜਸਵਿੰਦਰ ਸੰਧੂ, ਬਾਬੂ ਸ਼ਰਮਾ, ਕੌਂਸਲਰ ਲੱਕੀ ਚੌਧਰੀ, ਕੌਂਸਲਰ ਜਗਦੀਸ਼ ਲਾਲ ਦੀਸ਼ਾ, ਭੂਸ਼ਣ ਸ਼ਰਮਾ, ਜਗਪਾਲ ਲਾਲੀ, ਸੱਬੀ ਸੇਖੋਂ, ਕੌਂਸਲਰ ਅਨੁਜ ਚੌਧਰੀ, ਕੌਂਸਲਰ ਸੁਖਮੇਲ ਗਰੇਵਾਲ, ਤਰਲੋਚਨ ਬਾਵਾ, ਕੁਲਵਿੰਦਰ ਕਿੰਨੂ, ਸੁਰਜੀਤ ਠੇਕੇਦਾਰ, ਬਾਜ ਸਿੱਧੂ, ਕੌਂਸਲਰ ਅਸ਼ਵਨੀ ਸ਼ਰਮਾ, ਸ਼ੁਭਮ ਲਾਹੌਰੀਆ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਸਪਾਰਕ ਸਕੂਲ ਲੁਹਾਰਾ ਨੇੜੇ ਲੱਗੇ ਕੂੜੇ ਦੇ ਢੇਰ ਅਗਲੀ ਖ਼ਬਰ ਪੀ. ਏ. ਯੂ. ਅਥਾਰਿਟੀ ਵਲੋਂ ਰਿਸ਼ਵਤਖ਼ੋਰੀ ਖ਼ਿਲਾਫ਼ ਵੱਡੀ ਕਾਰਵਾਈ
Ad Position 24