28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕੈਬਨਿਟ ਮੰਤਰੀ ਡਾ . ਵੀਰੇਂਦਰ ਕੁਮਾਰ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)- ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਗਿੱਲ ਪਾਰਕ ਲੁਧਿਆਣਾ ਦੇ ਸੂਚਨਾ ਤਕਨਾਲੋਜੀ ਵਿਭਾਗ ਵਲੋਂ ਏ. ਆਈ.

Ad Position 21
No active advertisement
ਅਜੀਤ ਡੈਸਕ 28-11-2026
ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)- ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਗਿੱਲ ਪਾਰਕ ਲੁਧਿਆਣਾ ਦੇ ਸੂਚਨਾ ਤਕਨਾਲੋਜੀ ਵਿਭਾਗ ਵਲੋਂ ਏ.ਆਈ.ਸੀ.ਟੀ.ਈ. ਵਾਨੀ ਪ੍ਰੋਗਰਾਮ ਅਧੀਨ ਪੰਜਾਬ ਵਿਚ ਸਮਾਰਟ ਏ.ਆਈ. ਆਧਾਰਿਤ ਖੇਤੀਬਾੜੀ ਅਤੇ ਖ਼ੁਰਾਕ ਪ੍ਰਣਾਲੀਆਂ ਟਿਕਾਊ ਖੇਤੀ ਤੇ ਮੁੱਲ ਵਾਧੇ ਲਈ ਮੌਕੇ ਵਿਸ਼ੇ ‘ਤੇ ਤਿੰਨ ਰੋਜ਼ਾ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਖੇਤਰ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਨਵੀਆਂ ਤਕਨੀਕਾਂ ਦੇ ਸੁਮੇਲ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਕੇ. ਐੱਸ. ਮਾਨ, ਕੋ-ਕੋਆਰਡੀਨੇਟਰ ਡਾ. ਅਮਿਤ ਕਮਰਾ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਤਕਨਾਲੋਜੀ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਦੇ ਮਾਹਿਰਾਂ ਨੂੰ ਇਕ ਸਾਂਝੇ ਮੰਚ ‘ਤੇ ਇਕੱਠਾ ਕਰਨਾ ਹੈ। ਉਨ੍ਹਾਂ ਨੇ ਪੰਜਾਬੀ ਭਾਸ਼ਾ ਵਿਚ ਇਸ ਵਰਕਸ਼ਾਪ ਦੇ ਪ੍ਰਬੰਧ ਲਈ ਵਿੱਤੀ ਗ੍ਰਾਂਟ ਅਤੇ ਸੰਸਥਾਗਤ ਸਹਿਯੋਗ ਪ੍ਰਦਾਨ ਕਰਨ ਵਾਸਤੇ ਏ.ਆਈ.ਸੀ.ਟੀ.ਈ. ਦੇ ਵਾਨੀ ਡਾਇਰੈਕਟਰ ਡਾ. ਸੁਨੀਲ ਲੂਥਰਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਏ.ਆਈ. ਐਕਸੀਲੈਂਸ ਦੇ ਕੋਆਰਡੀਨੇਟਰ ਡਾ. ਸੰਦੀਪ ਸਿੰਘ ਸੰਧਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪੰਜਾਬ ਯੂਨੀਵਰਸਿਟੀ ਤੋਂ ਡਾ. ਸੁਖਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਵਰਕਸ਼ਾਪ ਦਾ ਮੁੱਖ ਉਦੇਸ਼ ਆਰਟੀਫੀਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ, ਇੰਟਰਨੈੱਟ ਆਫ਼ ਥਿੰਗਜ਼ ਤੇ ਡਾਟਾ ਐਨਾਲਿਟਿਕਸ ਵਰਗੀਆਂ ਉੱਭਰ ਰਹੀਆਂ ਤਕਨੀਕਾਂ ਦੀ ਖੇਤੀਬਾੜੀ ਖੇਤਰ ਵਿਚ ਵਰਤੋਂ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਹੈ, ਤਾਂ ਜੋ ਖੇਤੀਬਾੜੀ ਨੂੰ ਹੋਰ ਸਮਾਰਟ, ਟਿਕਾਊ ਅਤੇ ਆਰਥਿਕ ਪੱਖੋਂ ਲਾਹੇਵੰਦ ਬਣਾਇਆ ਜਾ ਸਕੇ। ਵਰਕਸ਼ਾਪ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 50 ਤੋਂ ਵੱਧ ਅਧਿਆਪਕਾਂ, ਖੋਜਾਰਥੀਆਂ ਤੇ ਉਦਯੋਗਿਕ ਖੇਤਰ ਦੇ ਮਾਹਿਰਾਂ ਨੇ ਭਾਗ ਲਿਆ। ਇਸ ਪਹਿਲਕਦਮੀ ਦਾ ਇਕ ਅਹਿਮ ਉਦੇਸ਼ ਉੱਚ ਪੱਧਰੀ ਤਕਨੀਕੀ ਅਤੇ ਵਿਗਿਆਨਕ ਗਿਆਨ ਨੂੰ ਮਾਤ-ਭਾਸ਼ਾ ਰਾਹੀਂ ਵਧੇਰੇ ਸਰਲ ਅਤੇ ਸੁਖਾਲੇ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਅਤੇ ਤਕਨੀਕੀ ਸਿੱਖਿਆ, ਖੋਜ ਤੇ ਨਵੀਨਤਾ ਦੇ ਖੇਤਰ ਵਿਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ। ਵਰਕਸ਼ਾਪ ਦੌਰਾਨ ਸੀ-ਡੈਕ ਪੰਜਾਬ ਪੀ.ਏ.ਯੂ. ਪੰਜਾਬ ਯੂਨੀਵਰਸਿਟੀ, ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੇ ਵੱਖ-ਵੱਖ ਉਦਯੋਗਿਕ ਅਦਾਰਿਆਂ ਤੋਂ ਆਏ ਪ੍ਰਸਿੱਧ ਮਾਹਿਰਾਂ ਵਲੋਂ ਵਿਸ਼ੇਸ਼ ਲੈਕਚਰ ਤੇ ਤਕਨੀਕੀ ਸੈਸ਼ਨ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪਾਸੀ ਚੌਕ ਪੱਖੋਵਾਲ ਰੋਡ ’ਤੇ ਲੱਗਣ ਵਾਲੇ ਜਾਮ ਦਾ ਕੀਤਾ ਜਾਵੇ ਸਥਾਈ ਹੱਲ-ਸਰਬੱਗ ਸਿੰਘ ਪਾਸੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ
Ad Position 24