ਪੰਜਾਬ ’ ਚ ਹਥਿਆਰਾਂ ਦੇ ਲਾਇਸੈਂਸਾਂ ਦੀ ਜਾਂਚ ਕਰਵਾਏ ਚੋਣ ਕਮਿਸ਼ਨ - ਮਹਿਤਾ
ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਾਬਕਾ ਕੌਂਸਲਰ ਤੇ ਸੀਨੀਅਰ ਆਗੂ ਪਰਮਿੰਦਰ ਮਹਿਤਾ ਨੇ ਪੰਜਾਬ ਵਿਚ ਪਿਛਲੇ ਕੁੱਝ ਸਾਲਾਂ ਦੌਰਾਨ ਜਾਰੀ ਕੀਤੇ ਗਏ ਹਥਿਆਰਾਂ ਦੇ ਲਾਇਸੈਂਸਾਂ ਦੀ ਚੋਣ ਕਮਿਸ਼ਨ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੋਲੀਬਾਰੀ, ਕਤਲ, ਲੁੱਟ ਖੋਹ ਅਤੇ ਡਕੈਤੀ ਦੀਆਂ ਵਧਦੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ ਹਨ।
ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਾਬਕਾ ਕੌਂਸਲਰ ਤੇ ਸੀਨੀਅਰ ਆਗੂ ਪਰਮਿੰਦਰ ਮਹਿਤਾ ਨੇ ਪੰਜਾਬ ਵਿਚ ਪਿਛਲੇ ਕੁੱਝ ਸਾਲਾਂ ਦੌਰਾਨ ਜਾਰੀ ਕੀਤੇ ਗਏ ਹਥਿਆਰਾਂ ਦੇ ਲਾਇਸੈਂਸਾਂ ਦੀ ਚੋਣ ਕਮਿਸ਼ਨ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੋਲੀਬਾਰੀ, ਕਤਲ, ਲੁੱਟ ਖੋਹ ਅਤੇ ਡਕੈਤੀ ਦੀਆਂ ਵਧਦੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ ਹਨ। ਮਹਿਤਾ ਨੇ ਮੰਗ ਕੀਤੀ ਕਿ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਹਥਿਆਰਾਂ ਦੇ ਲਾਇਸੈਂਸ ਰੱਦ ਕੀਤੇ ਜਾਣ ਅਤੇ ਲਾਇਸੈਂਸ ਜਾਰੀ ਕਰਨ ਵਿਚ ਜੇਕਰ ਕਿਸੇ ਆਗੂ ਜਾਂ ਅਧਿਕਾਰੀ ਦੀ ਗ਼ਲਤੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮਾਹੌਲ ਵਿਚ ਹਥਿਆਰਾਂ ਦੀ ਦੁਰਵਰਤੋਂ ਰੋਕਣ ਤੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।