28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਧਿਆਪਕਾਂ ਦੀ ਘਾਟ ਤੇ ਪ੍ਰੋਜੈਕਟਾਂ ’ ਚ ਦੇਰੀ ’ ਤੇ ਪੰਜਾਬ ਦੇ ਸਿੱਖਿਆ ਮਾਡਲ ਉਪਰ ਦੀਵਾਨ ਨੇ ਚੁੱਕੇ ਸਵਾਲ

ਲੁਧਿਆਣਾ, 27 ਨਵੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਸਰਕਾਰੀ ਸਕੂਲਾਂ ਦੀ ਮਾੜੀ ਹਾਲਤ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਚਮਕਦਾਰ ਇਸ਼ਤਿਹਾਰਾਂ, ਉਦਘਾਟਨੀ ਸਮਾਗਮਾਂ ਅਤੇ ਤਸਵੀਰਾਂ ਖਿਚਵਾਉਣ ਦੇ ਪ੍ਰੋਗਰਾਮਾਂ ਦੇ ਪਿੱਛੇ ਅਣਗਹਿਲੀ ਦਾ ਡੂੰਘਾ ਹੁੰਦਾ ਸੰਕਟ ਲੁਕਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 28-11-2026
ਲੁਧਿਆਣਾ, 27 ਨਵੰਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਸਰਕਾਰੀ ਸਕੂਲਾਂ ਦੀ ਮਾੜੀ ਹਾਲਤ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਚਮਕਦਾਰ ਇਸ਼ਤਿਹਾਰਾਂ, ਉਦਘਾਟਨੀ ਸਮਾਗਮਾਂ ਅਤੇ ਤਸਵੀਰਾਂ ਖਿਚਵਾਉਣ ਦੇ ਪ੍ਰੋਗਰਾਮਾਂ ਦੇ ਪਿੱਛੇ ਅਣਗਹਿਲੀ ਦਾ ਡੂੰਘਾ ਹੁੰਦਾ ਸੰਕਟ ਲੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪ੍ਰਿੰਸੀਪਲਾਂ ਅਤੇ ਕਲਾਸਰੂਮਾਂ ਵਿੱਚ ਅਧਿਆਪਕਾਂ ਦੀ ਕਮੀ ਸਰਕਾਰ ਦੀ ਕਾਰਗੁਜ਼ੁਾਰੀ ਦੇ ਸਵਾਲੀਆ ਨਿਸਾਨ ਲਗਾਉਂਦੀ ਹੈ। ਦੀਵਾਨ ਨੇ ਇਹ ਵੀ ਕਿਹਾ ਲੁਧਿਆਣਾ ਜ਼ਿਲ੍ਹੇ ਵਿੱਚ ਇਸ ਪ੍ਰੋਜੈਕਟ ਤਹਿਤ ਚੁਣੇ ਗਏ 35 ਸਕੂਲਾਂ ਵਿੱਚੋਂ ਹੁਣ ਤੱਕ ਸਿਰਫ਼ ਕੁਝ ਸਕੂਲਾਂ ਦਾ ਹੀ ਕੰਮ ਪੂਰਾ ਹੋ ਸਕਿਆ ਹੈ, ਜਦਕਿ ਬਾਕੀ ਸਕੂਲਾਂ ਵਿੱਚ ਕੰਮ ਵੱਖ-ਵੱਖ ਪੜਾਵਾਂ ‘ਤੇ ਚੱਲ ਰਿਹਾ ਹੈ। ਫੰਡਾਂ ਦੇ ਕਿਸ਼ਤਾਂ ਵਿੱਚ ਰਿਲੀਜ਼ ਹੋਣ ਕਾਰਨ ਕੰਮ ਦੀ ਰਫ਼ਤਾਰ ਵੀ ਪ੍ਰਭਾਵਿਤ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜੱਸੋਵਾਲ ਵਿਖੇ ਮੀਟਿੰਗ ਦੌਰਾਨ ਇੰਚਾਰਜ ਸਿੰਮਕ ਵਲੋਂ ਪਾਰਟੀ ਵਰਕਰਾਂ ਨਾਲ ਵਿਚਾਰ - ਚਰਚਾ ਅਗਲੀ ਖ਼ਬਰ ਪੰਜਾਬ ’ ਚ ਹਥਿਆਰਾਂ ਦੇ ਲਾਇਸੈਂਸਾਂ ਦੀ ਜਾਂਚ ਕਰਵਾਏ ਚੋਣ ਕਮਿਸ਼ਨ - ਮਹਿਤਾ
Ad Position 24