28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜੱਸੋਵਾਲ ਵਿਖੇ ਮੀਟਿੰਗ ਦੌਰਾਨ ਇੰਚਾਰਜ ਸਿੰਮਕ ਵਲੋਂ ਪਾਰਟੀ ਵਰਕਰਾਂ ਨਾਲ ਵਿਚਾਰ - ਚਰਚਾ

ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਜੱਸੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਅਹਿਮ ਬੈਠਕ ਹੋਈ। ਇਸ ਮੌਕੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 28-11-2026
ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਜੱਸੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਅਹਿਮ ਬੈਠਕ ਹੋਈ। ਇਸ ਮੌਕੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਇੰਚਾਰਜ ਸਿੰਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ। ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ ‘ਤੇ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚਲੇ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੀ ਸਾਡੀ ਪਹਿਲੀ ਤਰਜੀਹ ਹੈ। ਇੰਚਾਰਜ ਸਿੰਮਕ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿਚ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ। ਮੀਟਿੰਗ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਪਿੰਡ ਵਾਸੀਆਂ ਨੇ ਇੰਚਾਰਜ ਸਿੰਮਕ ਨੂੰ ਸਿਰੋਪਾਉ ਨਾਲ ਸਨਮਾਨਿਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਿੰਡ ਜੱਸੋਵਾਲ ਦੀ ਇਕ ਇਕ ਵੋਟ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿਚ ਭੁਗਤੇਗੀ।ਇਸ ਮੌਕੇ ਮਾਸਟਰ ਰਘਵੀਰ ਸਿੰਘ, ਮਾਸਟਰ ਕੁਲਦੀਪ ਸਿੰਘ, ਹਰਵਿੰਦਰ ਸਿੰਘ, ਪੰਚ ਕਾਕਾ ਸਿੰਘ, ਬਲਾਕ ਸੰਮਤੀ ਮੈਂਬਰ ਰਜਿੰਦਰ ਸਿੰਘ, ਰਾਜਨ ਗੋਇਲ, ਵਰਿੰਦਰਜੀਤ ਸਿੰਘ ਗਰੇਵਾਲ, ਜਸਵੀਰ ਸਿੰਘ ਗਰੇਵਾਲ, ਰੁਪਿੰਦਰਦੀਪ ਸਿੰਘ ਵਿੱਕੀ, ਰਣਜੀਤ ਸਿੰਘ, ਹਰਵੀਰ ਸਿੰਘ, ਦਿਲਪ੍ਰੀਤ ਸਿੰਘ, ਅਮਰਜੀਤ ਸਿੰਘ ਫ਼ੌਜੀ, ਹਰਬੰਸ ਸਿੰਘ ਮੁੰਡੀ, ਹਰਪ੍ਰੀਤ ਸਿੰਘ ਹੈਪੀ, ਗਰੇਵਾਲ, ਬੀਬੀ ਗੁਰਦੀਪ ਕੌਰ ਜੱਸੋਵਾਲ ਪ੍ਰਧਾਨ ਇਸਤਰੀ ਅਕਾਲੀ ਦਲ ਹਲਕਾ ਗਿੱਲ, ਕਰਮਜੀਤ ਕੌਰ, ਵਰਿੰਦਰਜੀਤ ਕੌਰ, ਕੁਲਵੰਤ ਕੌਰ, ਕੁਲਦੀਪ ਕੌਰ, ਰਜਿੰਦਰ ਕੌਰ, ਅਮਰ ਕੌਰ, ਜਸਬੀਰ ਕੌਰ, ਸਰਬਜੀਤ ਕੌਰ, ਮਹਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਲੀਮਾਰ ਸਕੂਲ ਲੁਧਿਆਣਾ ਵਿਖੇ ਸਾਲਾਨਾ ਅਖੰਡ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਅਧਿਆਪਕਾਂ ਦੀ ਘਾਟ ਤੇ ਪ੍ਰੋਜੈਕਟਾਂ ’ ਚ ਦੇਰੀ ’ ਤੇ ਪੰਜਾਬ ਦੇ ਸਿੱਖਿਆ ਮਾਡਲ ਉਪਰ ਦੀਵਾਨ ਨੇ ਚੁੱਕੇ ਸਵਾਲ
Ad Position 24