27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਟਰੀਟ ਲਾਈਟਾਂ ਦੀ ਮੁਰੰਮਤ ਤੇ ਸਰਵੇ ਲਈ ਸ਼ਹਿਰ ’ ਚ ਮੁਹਿੰਮ ਤੇਜ 27 ਤੱਕ 100 ਫ਼ੀਸਦੀ ਲਾਈਟਾਂ ਚਾਲੂ ਕਰਨ ਦਾ ਟੀਚਾ

ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੀਆਂ ਖ਼ਰਾਬ ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਵਲੋਂ ਵਿਆਪਕ ਸਰਵੇ ਕਰਵਾਇਆ ਜਾ ਰਿਹਾ ਹੈ। 27 ਨਵੰਬਰ ਤਕ ਸਾਰੀਆਂ ਸਟਰੀਟ ਲਾਈਟਾਂ ਚਾਲੂ ਰੱਖਣ ਦਾ ਟੀਚਾ ਰੱਖਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 28-11-2026
ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੀਆਂ ਖ਼ਰਾਬ ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ ਵਲੋਂ ਵਿਆਪਕ ਸਰਵੇ ਕਰਵਾਇਆ ਜਾ ਰਿਹਾ ਹੈ। 27 ਨਵੰਬਰ ਤਕ ਸਾਰੀਆਂ ਸਟਰੀਟ ਲਾਈਟਾਂ ਚਾਲੂ ਰੱਖਣ ਦਾ ਟੀਚਾ ਰੱਖਿਆ ਗਿਆ ਹੈ। ਲਾਈਟ ਬਰਾਂਚ ਦੇ ਜੂਨੀਅਰ ਇੰਜੀਨੀਅਰ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲਾਈਟਾਂ ਦੀ ਜਾਂਚ ਕਰ ਰਹੇ ਹਨ ਅਤੇ ਖ਼ਰਾਬ ਲਾਈਟਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ। ਅਧਿਕਾਰੀਆਂ ਨੂੰ ਆਪਣੇ ਇਲਾਕਿਆਂ ਵਿਚ 100 ਫ਼ੀਸਦੀ ਲਾਈਟਾਂ ਚਾਲੂ ਹੋਣ ਸਬੰਧੀ ਸਰਟੀਫਿਕੇਟ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਗਰ ਨਿਗਮ ਵਲੋਂ ਸਪਸ਼ਟ ਕੀਤਾ ਕਿਆ ਹੈ ਕਿ ਕੰਮ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਠੇਕੇਦਾਰ ਵਲੋਂ ਖ਼ਰਾਬ ਲਾਈਟਾਂ ਦੀ ਮੁਰੰਮਤ ਨਹੀਂ ਕੀਤੀ ਜਾਂਦੀ ਤਾਂ ਇਕਰਾਰਨਾਮੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਸਰਵੇ, ਖ਼ਰਾਬ ਲਾਈਟਾਂ ਅਤੇ ਮੁਰੰਮਤ ਦਾ ਪੂਰਾ ਰਿਕਾਰਡ ਵੀ ਪੇਸ਼ ਕਰਨ ਲਈ ਕਿਹਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਦੁੱਧ ਦਿਵਸ ਮਨਾਇਆ ਅਗਲੀ ਖ਼ਬਰ ਵਿੱਦਿਅਕ ਮੁਕਾਬਲੇ ’ ਚ ਮੋਤੀ ਨਗਰ ਨੇ ਪੇਂਟਿੰਗ ਤੇ ਵੇਸਟ ਟੂ ਬੈਸਟ ਮਟੀਰੀਅਲ ’ ਚ ਹਾਸਿਲ ਕੀਤਾ ਪਹਿਲਾ ਸਥਾਨ
Ad Position 24