ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਚੇਅਰਮੈਨ ਰਾਜ਼ੀ ਸਾਹਨੇਵਾਲ ਨੇ ਕੀਤਾ ਸਵਾਗਤ
ਲੁਧਿਆਣਾ, 27 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਉਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਐਸ. ਸੀ.
ਲੁਧਿਆਣਾ, 27 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਉਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਐਸ.ਸੀ. ਵਿੰਗ ਦੇ ਵਾਇਸ ਪ੍ਰਧਾਨ ਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜ਼ੀ ਸਾਹਨੇਵਾਲ ਦੇ ਗ੍ਰਹਿ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਫੇਰੀ ‘ਤੇ ਰਾਜ਼ੀ ਸਾਹਨੇਵਾਨ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਆਪਣੇ ਤੌਰ ‘ਤੇ ਘੜੀਆਂ ਜਾ ਰਹੀਆਂ ਰਣਨੀਤੀਆਂ ਦੇ ਸੰਬੰਧ ਵਿਚ ਹੋ ਰਹੀ ਉਥਲ ਪੁਥੱਲ ਦੌਰਾਨ ਰਾਜ਼ੀ ਸਾਹਨੇਵਾਲ ਦੇ ਗ੍ਰਹਿ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਆਉਣਾ ਸਵਾਲਾਂ ਦੇ ਘੇਰੇ ਵਿਚ ਹੈ।