ਵੱਖ - ਵੱਖ ਸੜਕ ਹਾਦਸਿਆਂ ’ ਚ ਦੋ ਮੌਤਾਂ
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੋਏ ਸੜਕ ਹਾਦਸਿਆਂ ਵਿਚ ਦੋ ਔਰਤਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਪੁੱਲ ‘ਤੇ ਹੋਏ ਸੜਕ ਹਾਦਸੇ ਵਿਚ ਕਿਰਨਜੀਤ ਕੌਰ 40 ਦੀ ਮੌਤ ਹੋ ਗਈ।
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੋਏ ਸੜਕ ਹਾਦਸਿਆਂ ਵਿਚ ਦੋ ਔਰਤਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਪੁੱਲ ‘ਤੇ ਹੋਏ ਸੜਕ ਹਾਦਸੇ ਵਿਚ ਕਿਰਨਜੀਤ ਕੌਰ 40 ਦੀ ਮੌਤ ਹੋ ਗਈ। ਪੁਲਿਸ ਵਲੋਂ ਇਸ ਸਬੰਧੀ ਕਿਰਨਜੀਤ ਦੇ ਰਿਸ਼ਤੇਦਾਰ ਹਰਪ੍ਰੀਤ ਸਿੰਘ ਦੀ ਸ਼ਿਕਾਇਤ ‘ਤੇ ਟਰੱਕ ਚਾਲਕ ਸੁਖਵਿੰਦਰ ਸਿੰਘ ਵਾਸੀ ਪਿੰਡ ਨੱਤ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਅਤੇ ਉਸਦੀ ਭਰਜਾਈ ਕਿਰਨਜੀਤ ਕੌਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਹ ਲੋਹਾਰਾ ਪੁਲ ਨੇੜੇ ਪਹੁੰਚੇ ਤਾਂ ਉਕਤ ਕਥਿਤ ਦੋਸ਼ੀ ਨੇ ਮੋਟਰਸਾਈਕਲ ਨੂੰ ਟਰੱਕ ਨਾਲ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਜ਼ਖਮੀ ਹੋ ਗਏ। ਗੰਭੀਰ ਹਾਲਤ ਵਿਚ ਉਸ ਦੀ ਭਰਜਾਈ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਇਲਾਜ ਦੌਰਾਨ ਉਹ ਦਮ ਤੋੜ ਗਈ। ਪੁਲਿਸ ਵੱਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਦੂਜੇ ਮਾਮਲੇ ਵਿਚ ਝਾਬੇਵਾਲ ਚੌਂਕ ਨੇੜੇ ਹੋਏ ਸੜਕ ਹਾਦਸੇ ਵਿਚ ਕਮਲਪ੍ਰੀਤ ਕੌਰ ਨਾਮੀ 47 ਦੀ ਮੌਤ ਹੋ ਗਈ। ਕਮਲਪ੍ਰੀਤ ਕੌਰ ਆਪਣੇ ਇੱਕ ਰਿਸ਼ਤੇਦਾਰ ਨਾਲ ਮੋਟਰਸਾਈਕਲ ‘ਤੇ ਜਾ ਰਹੀ ਸੀ, ਜਦੋਂ ਉਹ ਝਾਬੇਵਾਲ ਚੌਂਕ ਨੇੜੇ ਪਹੁੰਚੀ ਤਾਂ ਇਕ ਤੇਜ਼ ਰਫਤਾਰ ਦੇ ਵਾਹਨ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਈ। ਗੰਭੀਰ ਹਾਲਤ ਵਿੱਚ ਉਸਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਕਮਲਜੀਤ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਵਿਚ ਮ੍ਰਿਤਕ ਔਰਤ ਦੇ ਪੁੱਤਰ ਹਰਸ਼ ਕੁਮਾਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।