27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨੌਜਵਾਨ ’ ਤੇ ਤੇਜ਼ਾਬ ਸੁੱਟਣ ਦੇ ਮਾਮਲੇ ’ ਚ ਕਾਰੋਬਾਰੀ ਗ੍ਰਿਫ਼ਤਾਰ ਮਾਮੂਲੀ ਵਿਵਾਦ ਬਣਿਆ ਘਟਨਾ ਦਾ ਕਾਰਨ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਮਮੂਲੀ ਵਿਵਾਦ ਤੋਂ ਬਾਅਦ ਕੁੱਝ ਵਿਅਕਤੀਆਂ ਵਲੋਂ ਇਕ ਨੌਜਵਾਨ ’ਤੇ ਤੇਜ਼ਾਬ ਸੁੱਟ ਦਿੱਤਾ ਗਿਆ, ਜਿਸਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 28-11-2026
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਮਮੂਲੀ ਵਿਵਾਦ ਤੋਂ ਬਾਅਦ ਕੁੱਝ ਵਿਅਕਤੀਆਂ ਵਲੋਂ ਇਕ ਨੌਜਵਾਨ ’ਤੇ ਤੇਜ਼ਾਬ ਸੁੱਟ ਦਿੱਤਾ ਗਿਆ, ਜਿਸਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਇਕ ਕਾਰੋਬਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਉਸਦੇ ਤਿੰਨ ਹੋਰ ਸਾਥੀ ਅਜੇ ਫ਼ਰਾਰ ਦੱਸੇ ਜਾਂਦੇ ਹਨ। ਪੁਲਿਸ ਵਲੋਂ ਇਹ ਕਾਰਵਾਈ ਪਿਕਅਪ ਵੈਨ ਦੇ ਚਾਲਕ ਰਾਮ ਲਾਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਕਾਰੋਬਾਰੀ ਰਾਜਦੀਪ ਸਿੰਘ ਨੂੰ ਕਾਬੂ ਕਰ ਲਿਆ ਹੈ, ਜਦਕਿ ਉਸ ਦੇ ਸਾਥੀ ਗੁਰਪ੍ਰੀਤ ਸਿੰਘ, ਗੁਰਕਮਲ ਸਿੰਘ ਅਤੇ ਇਕ ਹੋਰ ਅਜੇ ਫ਼ਰਾਰ ਦੱਸੇ ਜਾਂਦੇ ਹਨ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਪਿਕਅਪ ਵੈਨ ‘ਤੇ ਅਮਰਜੀਤ ਕਾਲੋਨੀ ਵਿਚ ਜਾ ਰਿਹਾ ਸੀ। ਜਦੋਂ ਉਹ ਕਾਲੋਨੀ ਵਿਚ ਪਹੁੰਚਿਆ ਤਾਂ ਰਾਜਦੀਪ ਦੀ ਕਾਰ ਉਥੇ ਖੜੀ ਸੀ, ਜਦੋਂ ਉਸਨੇ ਰਾਜਦੀਪ ਨੂੰ ਕਾਰ ਪਿੱਛੇ ਕਰਕੇ ਰਸਤਾ ਦੇਣ ਲਈ ਕਿਹਾ ਤਾਂ ਇਸ ਮਾਮਲੇ ਨੂੰ ਲੈ ਕੇ ਉਹ ਉਸ ਨਾਲ ਉਲਝ ਪਿਆ, ਪਰ ਉਥੇ ਮੌਜੂਦ ਲੋਕਾਂ ਨੇ ਉਸ ਨੂੰ ਸ਼ਾਂਤ ਕਰ ਦਿੱਤਾ, ਜਿਸ ’ਤੇ ਰਾਮ ਲਾਲ ਵੀ ਉਥੋਂ ਚਲਾ ਗਿਆ, ਪਰ ਬੀਤੀ ਸ਼ਾਮ ਜਦੋਂ ਉਹ ਮੁੜ ਤੋਂ ਇਕ ਹੋਰ ਯੂਨਿਟ ਦੇ ਬਾਹਰ ਸਾਮਾਨ ਉਤਾਰ ਰਿਹਾ ਸੀ ਤਾਂ ਉਕਤ ਕਥਿਤ ਦੋਸ਼ੀ ਉਥੇ ਆ ਗਏ ਤੇ ਉਸਦੀ ਕੁੱਟਮਾਰ ਕਰਨ ਲੱਗ ਪਏ, ਜਦੋਂ ਉਸਦਾ ਭਰਾ ਸੰਜੇ ਕੁਮਾਰ ਉਸ ਨੂੰ ਬਚਾਉਣ ਲਈ ਪਹੁੰਚਿਆ ਤਾਂ ਇਹਨਾਂ ਕਥਿਤ ਦੋਸ਼ੀਆਂ ਨੇ ਉਸ ’ਤੇ ਤੇਜ਼ਾਬ ਸੁੱਟ ਦਿੱਤਾ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੰਜੇ ਦੀ ਗਰਦਨ, ਅੱਖਾਂ, ਛਾਤੀ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਜ਼ਖ਼ਮਾਂ ਦੇ ਨਿਸ਼ਾਨ ਹਨ, ਜੋ ਕਿ ਤੇਜ਼ਾਬ ਸੁੱਟਣ ਕਾਰਨ ਸੜ ਗਏ ਹਨ। ਪੁਲਿਸ ਵਲੋਂ ਬਾਕੀ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਭਲਕੇ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ-ਮਾਨ ਅਗਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ’ ਚ ਦੋ ਮੌਤਾਂ
Ad Position 24