28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਬ-ਰਜਿਸਟਰਾਰ ਦਫ਼ਤਰ ਦਾ ਮੁਲਾਜ਼ਮ ਬਣ ਕੇ ਕਾਰੋਬਾਰੀ ਤੋਂ 2 ਲੱਖ ਹੜੱਪਣ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਸਬ-ਰਜਿਸਟਰਾਰ ਦਫ਼ਤਰ ਦਾ ਮੁਲਾਜ਼ਮ ਬਣ ਕੇ ਕਾਰੋਬਾਰੀ ਤੋਂ ਦੋ ਲੱਖ ਰੁਪਏ ਹੜੱਪਣ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਿੰਡ ਥਰੀਕੇ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਰਮਨਿੰਦਰ ਸਿੰਘ ਉਰਫ਼ ਰਾਜੂ ਵਾਸੀ ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਸਬ-ਰਜਿਸਟਰਾਰ ਦਫ਼ਤਰ ਦਾ ਮੁਲਾਜ਼ਮ ਬਣ ਕੇ ਕਾਰੋਬਾਰੀ ਤੋਂ ਦੋ ਲੱਖ ਰੁਪਏ ਹੜੱਪਣ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਿੰਡ ਥਰੀਕੇ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਰਮਨਿੰਦਰ ਸਿੰਘ ਉਰਫ਼ ਰਾਜੂ ਵਾਸੀ ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਪਤਨੀ ਦੇ ਨਾਮ ’ਤੇ 135 ਵਰਗ ਗਜ ਦਾ ਪਲਾਟ ਖ਼ਰੀਦ ਕੀਤਾ ਸੀ, ਪਰ ਅਸਲ ਵਿਚ ਮੌਕੇ ‘ਤੇ ਇਹ ਮਕਾਨ 200 ਗਜ ਦਾ ਸੀ ਅਤੇ ਉਹ ਮਾਲ ਮਹਿਕਮੇ ਵਿਚ ਇਸ ਦੀ ਦਰੁਸਤੀ ਕਰਵਾਉਣਾ ਚਾਹੁੰਦਾ ਸੀ। ਕਥਿਤ ਦੋਸ਼ੀ ਨੇ ਉਸ ਨੂੰ ਇਹ ਕੰਮ ਕਰਵਾਉਣ ਦਾ ਝਾਂਸਾ ਦਿੱਤਾ ਅਤੇ ਦੋ ਲੱਖ ਰੁਪਏ ਲੈ ਲਏ, ਪਰ ਉਸ ਨੇ ਉਸ ਦਾ ਕੰਮ ਨਹੀਂ ਕਰਵਾਇਆ। ਜਦੋਂ ਕਥਿਤ ਦੋਸ਼ੀ ਪਾਸੋਂ ਸ਼ਿਕਾਇਤਕਰਤਾ ਨੇ ਪੈਸੇ ਵਾਪਸ ਮੰਗੇ ਤਾਂ ਉਹ ਧਮਕੀਆਂ ਦੇਣ ਲੱਗ ਪਿਆ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਿਚ ਗੰਨ ਕਲਚਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ * ਨਵ-ਨਿਯੁਕਤ ਪੁਲਿਸ ਕਮਿਸ਼ਨਰ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਜਲ ਸੈਨਾ ਅਧਿਕਾਰੀ ਬਣ ਕੇ ਕਾਰੋਬਾਰੀ ਨਾਲ ਨੌਜਵਾਨ ਵਲੋਂ 40 ਲੱਖ ਦੀ ਧੋਖਾਧੜੀ
Ad Position 24