28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ਼ਹਿਰ ਵਿਚ ਗੰਨ ਕਲਚਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ * ਨਵ-ਨਿਯੁਕਤ ਪੁਲਿਸ ਕਮਿਸ਼ਨਰ ਨੇ ਸੰਭਾਲਿਆ ਅਹੁਦਾ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਗੰਨ ਕਲਚਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੋਲੀਆਂ ਚੱਲਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣਗੇ। ਨਵ-ਨਿਯੁਕਤ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਹੁਦਾ ਸੰਭਾਲਣ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰ ਰਹੇ ਸਨ।

Ad Position 21
No active advertisement
ਲੁਧਿਆਣਾ ਵਿਖੇ ਅਹੁਦਾ ਸੰਭਾਲਣ ਸਮੇਂ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ। ਤਸਵੀਰ-ਸੇਵਕ ਸਿੰਘ 29-11-2026
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਗੰਨ ਕਲਚਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੋਲੀਆਂ ਚੱਲਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣਗੇ। ਨਵ-ਨਿਯੁਕਤ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਹੁਦਾ ਸੰਭਾਲਣ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਸ਼ਹਿਰ ਵਿਚ ਗੋਲੀ ਚੱਲਣ ਦੀਆਂ ਘਟਨਾਵਾਂ ਵਿਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ, ਜਿਸ ਨੂੰ ਰੋਕਣ ਲਈ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰੇਕ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਅਪਰਾਧਾਂ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਉਹ ਪੁਲਿਸ ਦਾ ਸਾਥ ਦੇਣ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਿਚੋਂ ਅਪਰਾਧ ਦਾ ਸਫ਼ਾਇਆ ਕਰਨਾ ਅਤੇ ਨਸ਼ਾ ਤਸਕਰੀ ’ਤੇ ਠੱਲ੍ਹ ਪਾਉਣੀ ਉਨ੍ਹਾਂ ਦੀ ਪ੍ਰਮੁੱਖਤਾ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿਚ ਪੁਲਿਸ ਦਾ ਸਾਥ ਦੇਣ ਤਾਂ ਜੋ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੈ ਅਤੇ ਸ਼ਹਿਰ ਵਿਚ ਲੋਕਾਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਗੁੰਡਾਗਰਦੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੁੰਡਾ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ‘ਸੇਫ਼ ਸਿਟੀ’ ਬਣਾਇਆ ਜਾਵੇਗਾ। ਲੁਧਿਆਣਾ ਪਹੁੰਚਣ ’ਤੇ ਉਨ੍ਹਾਂ ਦਾ ਡੀ.ਸੀ.ਪੀ. ਮੁੱਖ ਦਫ਼ਤਰ ਪਰਮਜੀਤ ਸਿੰਘ ਪੰਨੂੰ, ਏ.ਡੀ.ਸੀ.ਪੀ. ਸੰਦੀਪ ਵਡੇਹਰਾ, ਡੀ.ਸੀ.ਪੀ. ਗੁਰਸੇਵਕ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਤੋਂ ਪਹਿਲਾਂ ਲੁਧਿਆਣਾ ਪਹੁੰਚਣ ’ਤੇ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਲੁਧਿਆਣਾ ਦੌਰਾ ਅੱਜ ਹਲਕਾ ਪੂਰਬੀ ਵਿਖੇ ਵਪਾਰੀਆਂ ਨਾਲ ਕਰਨਗੇ ਮੀਟਿੰਗ-ਢਿੱਲੋਂ ਅਗਲੀ ਖ਼ਬਰ ਸਬ-ਰਜਿਸਟਰਾਰ ਦਫ਼ਤਰ ਦਾ ਮੁਲਾਜ਼ਮ ਬਣ ਕੇ ਕਾਰੋਬਾਰੀ ਤੋਂ 2 ਲੱਖ ਹੜੱਪਣ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ
Ad Position 24