29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕੜਵੱਲ ਵਲੋਂ ਕੱਢੀ ਜਾ ਰਹੀ ‘ ਜਵਾਨੀ ਸੰਭਾਲ ਸਾਈਕਲ ਯਾਤਰਾ ’ ਦੇ ਚੌਥੇ ਦਿਨ ਵਾਰਡ 50 ’ ਚ ਮਿਲਿਆ ਭਰਵਾਂ ਹੁੰਗਾਰਾ

ਲੁਧਿਆਣਾ, 28 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵੱਲ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਚੌਥੇ ਦਿਨ ਵਾਰਡ ਨੰਬਰ 50 ਵਿਚ ਪਹੁੰਚੀ। ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਇਸ ਦਾ ਭਰਵਾਂ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵੱਲ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਚੌਥੇ ਦਿਨ ਵਾਰਡ ਨੰਬਰ 50 ਵਿਚ ਪਹੁੰਚੀ। ਯਾਤਰਾ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਇਸ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਕਮਲਜੀਤ ਸਿੰਘ ਕੜਵੱਲ ਨੇ ਨਸ਼ਿਆਂ ਦੇ ਗੰਭੀਰ ਮੁੱਦੇ ‘ਤੇ ਲੋਕਾਂ ਨੂੰ ਜਾਗਰੂਕ ਕਰਦਿਆਂ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਨੀਤੀ ਅਤੇ ਨੀਅਤ ਵਿਚ ਖੋਟ ਹੈ, ਜਿਸ ਕਾਰਨ ਨਸ਼ਿਆਂ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕਰਨ ਵਿਚ ਸਰਕਾਰ ਨਾਕਾਮ ਰਹੀ ਹੈ। ਕੜਵੱਲ ਨੇ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਵਿਗੜ ਰਹੇ ਸੁਰੱਖਿਆ ਹਾਲਾਤ ਕਿਸੇ ਤੋਂ ਲੁਕੇ ਨਹੀਂ ਹਨ। ਅੱਜ ਲੋਕ ਆਪਣੇ ਘਰਾਂ ਦੇ ਅੰਦਰ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ, ਜੋ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਤੋਂ ਇਕ ਮੌਕਾ ਮੰਗ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਨਿਰਾਸ਼ਾ ਅਤੇ ਬਰਬਾਦੀ ਵੱਲ ਧੱਕ ਦਿੱਤਾ ਹੈ। ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਸੂਬੇ ਵਿਚ ਖ਼ੁਸ਼ਹਾਲੀ ਲਿਆਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਜਵਾਨੀ ਅਤੇ ਸੂਬੇ ਦੇ ਭਵਿੱਖ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਹਲਕਾ ਦੱਖਣੀ ਤੋਂ ਕਾਂਗਰਸ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਗੋਪੀ, ਧਰਮਿੰਦਰ ਬੇਦੀ, ਤਰਸੇਮ ਜਸੂਜਾ, ਜਸਵਿੰਦਰ ਸਿੰਘ ਰਾਜਾ, ਬੀਬੀ ਰਣਦੀਪ ਕੌਰ ਟੌਹੜਾ, ਵਿਵੇਕ ਸੂਦ, ਜੱਸੀ ਸੇਖੋਂ, ਦਿਲਬਾਗ ਸਿੰਘ ਮਾਨ, ਸੰਨੀ ਦੁਰਗਾ, ਨਰੇਸ਼ ਸ਼ਰਮਾ, ਪਰਮਿੰਦਰ ਸਿੰਘ ਰਿੰਕੂ, ਸਰਬਜੀਤ ਸਿੰਘ ਕੋਛੜ, ਲਖਵਿੰਦਰ ਸਿੰਘ ਲਾਲੀ, ਗਗਨਦੀਪ ਸ਼ਰਮਾ, ਬੌਬੀ ਚੋਪੜਾ, ਅਮਿਤ ਭੋਲਾ, ਸੁਭਾਸ਼ ਕੁਮਾਰ, ਸੋਨੂੰ ਚੋਪੜਾ, ਨਯਨ ਚੋਪੜਾ ਅਤੇ ਦੀਪਿਸ਼ ਚੋਪੜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ ਦੀਆਂ ਬਦਹਾਲ ਸੜਕਾਂ ’ ਤੇ ਗੰਦਗੀ ਖ਼ਿਲਾਫ਼ ਭਾਜਪਾ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਤੇਜਿੰਦਰ ਸਿੰਘ ਪਿੰਟੂ ਹੁੰਦਲ
Ad Position 24