ਚਾਈਨਾ ਡੋਰ ਦੀ ਵਰਤੋਂ ਬਣ ਸਕਦੀ ਹੈ ਜਾਨਲੇਵਾ ਇਨਸਾਨਾਂ ਦੇ ਨਾਲ-ਨਾਲ ਪੰਛੀਆਂ ਲਈ ਵੀ ਬਣ ਰਹੀ ਵੱਡਾ ਖ਼ਤਰਾ
ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੂੰ ਚਾਈਨਾ ਡੋਰ ਦੀ ਵਿੱਕਰੀ ਅਤੇ ਇਸ ਦੇ ਭੰਡਾਰ ਖ਼ਿਲਾਫ਼ ਸਖ਼ਤ ਮੁਹਿੰਮ ਚਲਾਉਣ ਦੀ ਲੋੜ ਹੈ। ਦੁਕਾਨਾਂ, ਗੋਦਾਮਾਂ ਅਤੇ ਸ਼ੱਕੀ ਥਾਵਾਂ ‘ਤੇ ਚੈਕਿੰਗ ਕਰਕੇ ਗੈਰ-ਕਾਨੂੰਨੀ ਡੋਰ ਜ਼ਬਤ ਕੀਤੀ ਜਾਵੇ ਅਤੇ ਇਸ ਦੀ ਵਿੱਕਰੀ ਕਰਨ ਵਾਲਿਆਂ ਖ਼ਿਲਾਫ਼ ਹੁਣ ਤੋਂ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੂੰ ਚਾਈਨਾ ਡੋਰ ਦੀ ਵਿੱਕਰੀ ਅਤੇ ਇਸ ਦੇ ਭੰਡਾਰ ਖ਼ਿਲਾਫ਼ ਸਖ਼ਤ ਮੁਹਿੰਮ ਚਲਾਉਣ ਦੀ ਲੋੜ ਹੈ। ਦੁਕਾਨਾਂ, ਗੋਦਾਮਾਂ ਅਤੇ ਸ਼ੱਕੀ ਥਾਵਾਂ ‘ਤੇ ਚੈਕਿੰਗ ਕਰਕੇ ਗੈਰ-ਕਾਨੂੰਨੀ ਡੋਰ ਜ਼ਬਤ ਕੀਤੀ ਜਾਵੇ ਅਤੇ ਇਸ ਦੀ ਵਿੱਕਰੀ ਕਰਨ ਵਾਲਿਆਂ ਖ਼ਿਲਾਫ਼ ਹੁਣ ਤੋਂ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸਿਰਫ਼ ਕਾਗ਼ਜ਼ੀ ਪਾਬੰਦੀ ਲਗਾਉਣ ਦੀ ਬਜਾਏ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਵਾਉਣੀ ਜ਼ਰੂਰੀ ਹੈ। ਇਸ ਦੇ ਨਾਲ ਸਕੂਲਾਂ, ਕਾਲਜਾਂ, ਸਮਾਜਿਕ ਸੰਸਥਾਵਾਂ ਅਤੇ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਚਾਈਨਾ ਡੋਰ ਦੀ ਵਰਤੋਂ ਕਿਸੇ ਦੀ ਜ਼ਿੰਦਗੀ ਖ਼ਤਮ ਕਰ ਸਕਦੀ ਹੈ। ਲੋਕ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਡੋਰ ਦੀ ਖ਼ਰੀਦ ਅਤੇ ਵਰਤੋਂ ਤੋਂ ਦੂਰ ਰਹਿਣ। ਚਾਈਨਾ ਡੋਰ ਦੀ ਵਰਤੋਂ ਤੋਂ ਪਰਹੇਜ਼ ਕਰਨ ਲੋਕ-ਗਿਆਸਪੁਰਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਤੰਗਬਾਜ਼ੀ ਕਰਨ ਸਮੇਂ ਚਾਈਨਾ ਡੋਰ ਵਰਤਣ ਤੋਂ ਪਰਹੇਜ਼ ਕਰਨ, ਕਿਉਂਕਿ ਇਹ ਡੋਰ ਜਿੱਥੇ ਇਨਸਾਨਾਂ ਲਈ ਘਾਤਕ ਹੈ, ਉਥੇ ਹੀ ਪਸ਼ੂ ਪੰਛੀਆਂ ਲਈ ਵੀ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਲੋਹੜੀ ਦੇ ਤਿਉਹਾਰ ਨੂੰ ਦੇਖਦਿਆਂ ਹੁਣ ਤੋਂ ਹੀ ਚਾਈਨਾ ਡੋਰ ਵੇਚਣ ਵਾਲਿਆਂ ਅਤੇ ਭੰਡਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਜੋ ਕੋਈ ਵੀ ਵਿਅਕਤੀ ਇਸ ਡੋਰ ਨਾਲ ਪ੍ਰਭਾਵਿਤ ਨਾ ਹੋਵੇ।