ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ
ਜਨਮ ਦਿਨ ਮੁਬਾਰਕ
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮੁੰਡੀਆਂ ਕਲਾਂ ਦੀ ਰਹਿਣ ਵਾਲੀ ਪੀੜਤ ਔਰਤ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਰਜੀਵ ਅਰੋੜਾ ਵਾਸੀ ਪਹਾੜ ਗੰਜ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮੁੰਡੀਆਂ ਕਲਾਂ ਦੀ ਰਹਿਣ ਵਾਲੀ ਪੀੜਤ ਔਰਤ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਰਜੀਵ ਅਰੋੜਾ ਵਾਸੀ ਪਹਾੜ ਗੰਜ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਉਕਤ ਕਥਿਤ ਦੋਸ਼ੀ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਵਿਚ ਆਈ ਸੀ ਅਤੇ ਇਸ ਦੌਰਾਨ ਉਨ੍ਹਾਂ ਦੀ ਦੋਸਤੀ ਹੋ ਗਈ। ਕਥਿਤ ਦੋਸ਼ੀ ਨੇ ਉਸ ਨੂੰ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਤਲਾਕ ਹੋ ਚੁੱਕਾ ਹੈ ਅਤੇ ਉਹ ਜਲਦ ਹੀ ਉਸ ਨਾਲ ਵਿਆਹ ਕਰਵਾਏਗਾ। ਇਸ ਆੜ ਵਿਚ ਕਥਿਤ ਦੋਸ਼ੀ ਉਸ ਨਾਲ ਜਬਰ ਜਨਾਹ ਕਰਦਾ ਰਿਹਾ ਤੇ ਉਸ ਦੀਆਂ ਇਤਰਾਜ਼ਯੋਗ ਫ਼ੋਟੋਆਂ ਵੀ ਖਿੱਚ ਲਈਆਂ। ਬਾਅਦ ਵਿਚ ਕਥਿਤ ਦੋਸ਼ੀ ਨੇ ਉਸ ਨਾਲ ਵਿਆਹ ਕਰਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਬਲੈਕਮੇਲ ਕਰਨ ਲੱਗ ਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।