ਸੁਆਮੀ ਸੰਤ ਦਾਸ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਹੋਇਆ
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬੀਬੀਆਂ ਦੇ ਜਥੇ ਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬੀਬੀਆਂ ਦੇ ਜਥੇ ਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਜਾਣਕਾਰੀ ਦਿੰਦਿਆਂ ਅਸਥਾਨ ਦੇ ਸੰਚਾਲਕ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਓਮਪ੍ਰੀਤ ਸਿੰਘ ਲੁਧਿਆਣਾ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਚਾਲਕ ਗਿਆਨੀ ਹਰਦੀਪ ਸਿੰਘ ਨੇ ਸੰਗਤਾਂ ਨਾਲ ਕਥਾ ਵਿਚਾਰਾ ਦੀ ਸਾਂਝ ਪਾਉਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਨਾਮ ਜੱਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ ਹੈ, ਜਿਸ ’ਤੇ ਸਾਨੂੰ ਪਹਿਰਾ ਦੇਣਾ ਚਾਹੀਦਾ ਹੈ। ਅਸਥਾਨ ਵਲੋਂ ਸੰਚਾਲਕ ਗਿਆਨੀ ਹਰਦੀਪ ਸਿੰਘ ਨੇ ਆਏ ਜਥਿਆਂ ਨੂੰ ਸਨਮਾਨਿਤ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਇੰਜੀਨੀਅਰ ਮਨਦੀਪ ਸਿੰਘ, ਪਰਮਵੀਰ ਸਿੰਘ, ਗੁਰਦੁਆਰਾ ਗੁਰ ਸਾਗਰ ਸਿੰਘ ਸਭਾ ਸਲੇਮਟਾਬਰੀ ਦੇ ਪ੍ਰਧਾਨ ਦਲਜੀਤ ਸਿੰਘ ਬਿੱਟੂ, ਜੇ.ਪੀ ਸਿੰਘ, ਚਮਕੌਰ ਸਿੰਘ ਸਾਬਕਾ ਐਸ.ਡੀ.ਓ., ਬਾਊ ਰਜਿੰਦਰਪਾਲ, ਰਜਿੰਦਰ ਪੁਰੀ, ਗਨਪ੍ਰੀਤ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।