28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ , ਜੀ . ਟੀ . ਬੀ . ਹਸਪਤਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਲੁਧਿਆਣਾ, 28 ਨਵੰਬਰ (ਡਾ. ਤਰਲੋਚਨ ਸਿੰਘ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਰੂ ਤੇਗ਼ ਬਹਾਦੁਰ ਸਾਹਿਬ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

Ad Position 21
No active advertisement
ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਹੋਰ। ਤਸਵੀਰ-ਸੇਵਕ ਸਿੰਘ 29-11-2026
ਲੁਧਿਆਣਾ, 28 ਨਵੰਬਰ (ਡਾ. ਤਰਲੋਚਨ ਸਿੰਘ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਰੂ ਤੇਗ਼ ਬਹਾਦੁਰ ਸਾਹਿਬ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਦਿੱਤੇ ਸਰਬੱਤ ਦੇ ਭਲੇ, ਸਮਾਨਤਾ, ਮਨੁੱਖਤਾ, ਸੇਵਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਪ੍ਰਚਾਰਿਤ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਸੁਖਮਨੀ ਸਾਹਿਬ ਦੇ ਪਾਠ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਜੀ.ਐਨ.ਐਮ. ਅਤੇ ਬੀ.ਐਸ.ਸੀ. ਨਰਸਿੰਗ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਸਿੱਖਿਆਵਾਂ ‘ਤੇ ਆਧਾਰਿਤ ਕੁਇਜ਼ ਮੁਕਾਬਲਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਵਿਸ਼ੇ ‘ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਕੁਇਜ਼ ਮੁਕਾਬਲੇ ਵਿਚ ਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦੀ ਵਿਦਿਆਰਥਣ ਖ਼ੁਸ਼ਬੂ ਨੇ ਪਹਿਲਾ, ਅਰਮਨਪ੍ਰੀਤ ਕੌਰ ਨੇ ਦੂਜਾ ਅਤੇ ਮਨਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਵਿਚ ਬੀ.ਐੱਸ.ਸੀ. ਨਰਸਿੰਗ ਅੱਠਵੇਂ ਸਮੈਸਟਰ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪਹਿਲਾ, ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਪਹਿਲੇ ਸਾਲ ਦੀ ਵਿਦਿਆਰਥਣ ਮਨਵੀਨ ਕੌਰ ਨੇ ਦੂਜਾ ਅਤੇ ਬੀ.ਐੱਸ.ਸੀ. ਨਰਸਿੰਗ ਚੌਥੇ ਸਮੈਸਟਰ ਦੀ ਵਿਦਿਆਰਥਣ ਅਸ਼ਵਿਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਜਸਬੀਰ ਕੌਰ ਅਤੇ ਪ੍ਰਿੰਸੀਪਲ ਪ੍ਰੋ. ਸੀਮਾ ਬਰਨਾਬਾਸ ਵਲੋਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਉਪਰੰਤ ਬੀ.ਐਸ.ਸੀ. ਨਰਸਿੰਗ ਅਤੇ ਜੀ.ਐਨ.ਐਮ. ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਵਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫ਼ੇ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਨਾਨਕ ਸ਼ਾਹ ਫ਼ਕੀਰ ਫ਼ਿਲਮ ਦਿਖਾਈ ਗਈ। ਇਸ ਸਮਾਗਮ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਸਿਧਾਂਤਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਉਪ-ਪ੍ਰਧਾਨ ਬਲਜੀਤ ਸਿੰਘ ਮੱਕੜ ਅਤੇ ਸਕੱਤਰ ਜੋਗਿੰਦਰ ਸਿੰਘ ਇਰੋਜ਼ ਤੋਂ ਇਲਾਵਾ ਕਾਲਜ ਦੇ ਡਾਇਰੈਕਟਰ ਡਾ. ਜਸਬੀਰ ਕੌਰ, ਪ੍ਰਿੰਸੀਪਲ ਸੀਮਾ ਬਰਨਾਬਾਸ ਅਤੇ ਐਡਮਿਨਿਸਟ੍ਰੇਟਰ ਆਰ.ਐਮ. ਗੁਪਤਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਵੀ ਦਰਬਾਰ ਤੇ ਸਾਲਾਨਾ ਸਮਾਰੋਹ ਅੱਜ - ਡਾ . ਗੁਰਚਰਨ ਕੌਰ ਕੋਚਰ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Ad Position 24