28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਾਟ ਮਿਕਸ ਪਲਾਂਟ ਮਾਮਲੇ ’ ਤੇ ਐਨ . ਜੀ . ਟੀ . ਦੀ ਸਖ਼ਤੀ

ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਹੰਬੜਾਂ ਰੋਡ ‘ਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਸਾਹਮਣੇ, ਰਾਧੇ ਸ਼ਿਆਮ ਕਾਲੋਨੀ ਅਤੇ ਦੇਵ ਨਗਰ ਨੇੜੇ ਨਗਰ ਨਿਗਮ ਵਲੋਂ ਚਲਾਏ ਜਾ ਰਹੇ ਹਾਟ ਮਿਕਸ ਪਲਾਂਟ ਨੂੰ ਲੈਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਸਖ਼ਤ ਰੁੱਖ ਅਖ਼ਤਿਆਰ ਕੀਤਾ ਹੈ। ਟ੍ਰਿਬਿਊਨਲ ਦੇ ਪਹਿਲਾਂ ਜਾਰੀ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਪੇਸ਼ ਨਾ ਕੀਤੇ ਜਾਣ ਕਾਰਨ ਹੁਣ ਐਗਜੀਕਿਊਸ਼ਨ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਸੁਣਵਾਈ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਨੂੰ ਜਵਾਬ ਅਤੇ ਪਾਲਣਾ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਹੰਬੜਾਂ ਰੋਡ ‘ਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਸਾਹਮਣੇ, ਰਾਧੇ ਸ਼ਿਆਮ ਕਾਲੋਨੀ ਅਤੇ ਦੇਵ ਨਗਰ ਨੇੜੇ ਨਗਰ ਨਿਗਮ ਵਲੋਂ ਚਲਾਏ ਜਾ ਰਹੇ ਹਾਟ ਮਿਕਸ ਪਲਾਂਟ ਨੂੰ ਲੈਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਸਖ਼ਤ ਰੁੱਖ ਅਖ਼ਤਿਆਰ ਕੀਤਾ ਹੈ। ਟ੍ਰਿਬਿਊਨਲ ਦੇ ਪਹਿਲਾਂ ਜਾਰੀ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਪੇਸ਼ ਨਾ ਕੀਤੇ ਜਾਣ ਕਾਰਨ ਹੁਣ ਐਗਜੀਕਿਊਸ਼ਨ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਸੁਣਵਾਈ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਨੂੰ ਜਵਾਬ ਅਤੇ ਪਾਲਣਾ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਐਨ.ਜੀ.ਟੀ. ਨੇ 5 ਮਈ, 2026 ਦੇ ਆਪਣੇ ਪਹਿਲੇ ਹੁਕਮ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਜਾਂਚ ਕਰਨ, ਪਟੀਸ਼ਨਰਾਂ ਨੂੰ ਸੁਣਵਾਈ ਦਾ ਮੌਕਾ ਦੇਣ ਅਤੇ ਕਾਨੂੰਨ ਅਨੁਸਾਰ ਲੋੜੀਂਦੀ ਸੁਧਾਰਾਤਮਕ ਕਾਰਵਾਈ ਕਰਨ ਲਿਆ ਕਿਹਾ ਸੀ। ਬੋਰਡ ਨੇ ਦੋ ਮਹੀਨਿਆਂ ਅੰਦਰ ਕਾਰਵਾਈ ਕਰਨ ਅਤੇ 3 ਮਹੀਨਿਆਂ ਦੇ ਅੰਦਰ ਟ੍ਰਿਬਿਊਨਲ ਅੱਗੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਨਿਰਧਾਰਿਤ ਸਮੇਂ ਅੰਦਰ ਮੈਂਬਰ ਸਕੱਤਰ ਵਲੋਂ ਕੋਈ ਰਿਪੋਰਟ ਪੇਸ਼ ਨਾ ਕੀਤੇ ਜਾਣ ਕਾਰਨ ਪਟੀਸ਼ਨਰਾਂ ਨੂੰ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਮੁੜ ਟ੍ਰਿਬਿਊਨਲ ਦਾ ਦਰਵਾਜ਼ਾ ਖੜਕਾਉਣਾ ਪਿਆ। ਇਸ ਸਥਿਤੀ ਨੂੰ ਪ੍ਰਦੂਸ਼ਣ ਨਾਲ ਜੁੜੇ ਗੰਭੀਰ ਮਾਮਲੇ ਵਿਚ ਵਿਭਾਗੀ ਕਾਰਵਾਈ ਅਤੇ ਅਦਾਲਤੀ ਹੁਕਮਾਂ ਦੀ ਪਾਲਣਾ ਨੂੰ ਲੈਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਟ੍ਰਿਬਿਊਨਲ ਨੇ ਹੁਣ ਐਗਜੀਕਿਊਸ਼ਨ ਪਟੀਸ਼ਨ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਨੂੰ ਨੋਟਿਸ ਜਾਰੀ ਕਰਦਿਆਂ ਅਗਲੀ ਸੁਣਵਾਈ ਤੋਂ ਪਹਿਲਾਂ ਜਵਾਬ ਅਤੇ ਪਾਲਣਾ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ। ਇਸਤੋਂ ਇਲਾਵਾ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੈਂਬਰ ਸਕੱਤਰ ਨੂੰ ਸਬੰਧਿਤ ਰਿਕਾਰਡ ਸਮੇਤ ਨਿੱਜੀ ਤੌਰ ’ਤੇ ਟ੍ਰਿਬਿਊਨਲ ਸਾਹਮਣੇ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਗਏ ਹਨ। ਉਹ ਸਰੀਰਕ ਤੌਰ ਤੇ ਜਾਂ ਵੀਡੀਓ ਕਾਨਫਰੰਂਸਿੰਗ ਰਾਹੀਂ ਪੇਸ਼ ਹੋ ਸਕਦੇ ਹਨ। ਮਾਮਲੇ ਦੀ ਅਗਲੀ ਸੁਣਵਾਈ 13 ਜਨਵਰੀ, 2027 ਨੂੰ ਹੋਵੇਗੀ। ਹੁਣ ਸਭ ਦੀਆਂ ਨਜ਼ਰਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਅਗਲੀ ਕਾਰਵਾਈ ਅਤੇ ਟ੍ਰਿਬਿਊਨਲ ਅੱਗੇ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ’ਤੇ ਟਿਕੀਆਂ ਹੋਇਆ ਹਨ।
Ad Position 22
No active advertisement
ਪਿਛਲੀ ਖ਼ਬਰ ਡਾ. ਮੋਹਨ ਸਿੰਘ ਸ਼ਾਂਤ ਦੇ ਦਿਹਾਂਤ ’ਤੇ ਪ੍ਰੋ. ਗੁਰਭਜਨ ਸਿੰਘ ਗਿੱਲ ਵਲੋਂ ਅਫ਼ਸੋਸ ਦਾ ਪ੍ਰਗਟਾਵਾ ਅਗਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸਮਾਂਤਰ ਨਜ਼ਰੀਆ ਲੋਕ ਅਰਪਣ
Ad Position 24