ਲੁਧਿਆਣਾ ਅਪਰਾਧਨਾਮਾ
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਉਸ ਦੇ ਪਿਓ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਭਾਈ ਰਣਧੀਰ ਸਿੰਘ ਨਗਰ ਦੀ ਰਹਿਣ ਵਾਲੀ ਪੁਨੀਤ ਕੌਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਕਵਲਜੀਤ ਸਿੰਘ ਛਾਬੜਾ ਅਤੇ ਸਹੁਰਾ ਮਨਮੋਹਨ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਭਾ ਈ ਰਣਧੀਰ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਉਸ ਦੇ ਪਿਓ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਭਾਈ ਰਣਧੀਰ ਸਿੰਘ ਨਗਰ ਦੀ ਰਹਿਣ ਵਾਲੀ ਪੁਨੀਤ ਕੌਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਕਵਲਜੀਤ ਸਿੰਘ ਛਾਬੜਾ ਅਤੇ ਸਹੁਰਾ ਮਨਮੋਹਨ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਭਾ ਈ ਰਣਧੀਰ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਕਮਲਜੀਤ ਸਿੰਘ ਛਾਬੜਾ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀਆਂ ਨੇ ਉਸ ਦੀ ਮਾਰ ਕੁਟਾਈ ਕਰਨੀ ਸ਼ੁਰੂ ਕਰ ਦਿੱਤੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਕ੍ਰਿਸ਼ਨ ਜੀਤ ਸਿੰਘ ਵਾਸੀ ਪਿੰਡ ਜਸਪਾਲ ਬਾਂਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਪੁਲਿਸ ਨੇ ਉਸ ਨੂੰ ਸ਼ਿਵ ਕਾਲੋਨੀ ਨੇੜਿਉਂ ਕਾਬੂ ਕੀਤਾ ਹੈ। ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਰੋਹਿਤ ਸ਼ਰਮਾ ਵਾਸੀ ਜਨਤਾ ਨਗਰ ਦੀ ਸ਼ਿਕਾਇਤ ’ਤੇ ਮੋਹਿਤ ਅਤੇ ਉਸ ਦੇ ਛੇ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ। ਦਾਜ ਦਾ ਮਾਮਲਾ ਪੁਲਿਸ ਨੇ ਪੂਨਮ ਪਾਂਡੇ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ ’ਤੇ ਰਾਹੁਲ ਪਾਂਡੇ ਸਹੁਰਾ ਸ਼ਿਵ ਨਾਥ ਅਤੇ ਸੱਸ ਸੁਮਨ ਪਾਂਡੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਰਾਹੁਲ ਪਾਂਡੇ ਨਾਲ ਦੋ ਸਾਲ ਪਹਿਲਾਂ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀਆਂ ਨੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਕਾਰ ਚੋਰੀ ਸਥਾਨਕ ਦੁਰਗਾ ਮਾਤਾ ਮੰਦਿਰ ਦੇ ਬਾਹਰੋਂ ਚੋਰਾਂ ਵਲੋਂ ਰਾਜਕੁਮਾਰ ਪੁੱਤਰ ਜੁਗਲ ਕਿਸ਼ੋਰ ਵਾਸੀ ਸਿਵਲ ਲਾਈਨ ਦੀ ਕਾਰ ਚੋਰੀ ਕਰ ਲਈ ਗਈ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਜਾਇਦਾਦ ਹੜੱਪਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ ਪੁਲਿਸ ਨੇ ਗੁਰਮੀਤ ਕੌਰ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਦੀ ਸ਼ਿਕਾਇਤ ’ਤੇ ਪਰਵਿੰਦਰ ਪਾਲ ਸਿੰਘ ਅਤੇ ਉਸ ਦੇ ਭਰਾ ਨਵਦੀਪ ਸਿੰਘ ਵਾਸੀ ਦੁੱਗਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਸਵਰਗਵਾਸੀ ਮਾਤਾ ਪਿਤਾ ਦੀ ਜਾਇਦਾਦ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।