29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਸਾਮਾਨ ਸਮੇਤ ਕਾਬੂ ਨਾਮਜ਼ਦ ਦੋਸ਼ੀਆਂ ’ਚ ਪਤੀ-ਪਤਨੀ ਵੀ ਸ਼ਾਮਿਲ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤੇ ਗਏ ਇਹਨਾਂ ਕਥਿਤ ਦੋਸ਼ੀਆਂ ਵਿਚ ਪਤੀ-ਪਤਨੀ ਵੀ ਸ਼ਾਮਿਲ ਹੈ।

Ad Position 21
No active advertisement
ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਏ. ਸੀ. ਪੀ. ਸਰਬਜੀਤ ਸਿੰਘ ਚੀਮਾ। ਤਸਵੀਰ-ਸੇਵਕ ਸਿੰਘ 30-11-2026
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤੇ ਗਏ ਇਹਨਾਂ ਕਥਿਤ ਦੋਸ਼ੀਆਂ ਵਿਚ ਪਤੀ-ਪਤਨੀ ਵੀ ਸ਼ਾਮਿਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਤੇ ਦਿਨ ਪਰਮਿੰਦਰ ਕੌਰ ਪਤਨੀ ਮਨਪ੍ਰੀਤ ਸਿੰਘ ਵਾਸੀ ਜੋਤੀ ਕਾਲੋਨੀ ਆਪਣੀ ਭੈਣ ਨਾਲ ਭਾਰਤ ਨਗਰ ਚੌਕ ਨੇੜੇ ਸਥਿਤ ਪੈਟਰੋਲ ਪੰਪ ਵਾਲੀ ਗਲੀ ਵਿਚ ਜਾ ਰਹੀ ਸੀ ਕਿ ਉਥੇ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਹਥਿਆਰ ਦਿਖਾ ਕੇ ਉਸ ਪਾਸੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ 40000 ਦੀ ਨਗਦੀ ਲੁੱਟ ਲਈ। ਉਨ੍ਹਾਂ ਦੱਸਿਆ ਕਿ ਪਰਮਿੰਦਰ ਕੌਰ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਸੂਚਨਾ ਮਿਲਦਿਆਂ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਉਨ੍ਹਾਂ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਵਲੋਂ ਇਸ ਮਾਮਲੇ ਵਿਚ ਵਿਕਾਸ ਕੁਮਾਰ ਉਰਫ਼ ਘਨ੍ਹੱਈਆ ਵਾਸੀ ਛਾਉਣੀ ਮੁਹੱਲਾ, ਉਸ ਦੀ ਪਤਨੀ ਸਿਮਰਨ ਅਤੇ ਇਹਨਾਂ ਦੇ ਇਕ ਹੋਰ ਸਾਥੀ ਸਾਹਿਲ ਉਰਫ਼ ਜੱਟ ਵਾਸੀ ਹੈਬੋਵਾਲ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਹੋਏ ਪਿੱਛੋਂ ਲੁੱਟੇ ਗਏ ਸੋਨੇ ਦੇ ਗਹਿਣੇ, ਇਕ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਇਹਨਾਂ ਪਾਸੋਂ ਹੋਰ ਵੀ ਪੁੱਛ-ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਕਰਨ ਵਾਲੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1, ਦੁੱਗਰੀ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ’ ਚ ਵੱਡੀ ਗਿਣਤੀ ਸੰਗਤਾਂ...
Ad Position 24