29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਿਆਹੁਤਾ ਦੀ ਕੁੱਟਮਾਰ ਕਰਨ ਵਾਲੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਈਨਾ ਸੂਦ ਵਾਸੀ ਰਜੌਰੀ ਗਾਰਡਨ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਉਸਦੇ ਪਤੀ ਸੂਰਿਆ ਦੀਪ ਗੁਪਤਾ, ਸਹੁਰਾ ਸੁਰੇਸ਼ ਗੁਪਤਾ, ਸੱਸ ਸੁਨੀਤਾ ਗੁਪਤਾ ਅਤੇ ਦੇਵਰ ਸੌਰਵ ਗੁਪਤਾ ਵਾਸੀ ਹਿਮਾਚਲ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਈਨਾ ਸੂਦ ਵਾਸੀ ਰਜੌਰੀ ਗਾਰਡਨ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਉਸਦੇ ਪਤੀ ਸੂਰਿਆ ਦੀਪ ਗੁਪਤਾ, ਸਹੁਰਾ ਸੁਰੇਸ਼ ਗੁਪਤਾ, ਸੱਸ ਸੁਨੀਤਾ ਗੁਪਤਾ ਅਤੇ ਦੇਵਰ ਸੌਰਵ ਗੁਪਤਾ ਵਾਸੀ ਹਿਮਾਚਲ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸ਼ਾਦੀ ਉਕਤ ਕਥਿਤ ਦੋਸ਼ੀ ਸੂਰਿਆ ਦੀਪ ਗੁਪਤਾ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਇਨ੍ਹਾਂ ਨੇ ਉਸ ਨੂੰ ਦਾਲ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ‘ਤੇ ਉਸਨੇ ਦੋ ਸਾਲ ਪਹਿਲਾਂ ਇਹਨਾਂ ਕਥਿਤ ਦੋਸ਼ੀਆਂ ਉਤੇ ਕੇਸ ਦਰਜ ਕਰਵਾਇਆ ਸੀ, ਪਰ ਬਾਅਦ ਵਿਚ ਇਹਨਾਂ ਨੇ ਉਸ ਨਾਲ ਰਾਜ਼ੀਨਾਮਾ ਕਰ ਲਿਆ ਅਤੇ ਆਪਣੇ ਘਰ ਲੈ ਗਏ। ਕਥਿਤ ਦੋਸ਼ੀਆਂ ਵਲੋਂ ਮੁੜ ਤੋਂ ਘਰ ਲਿਜਾ ਕੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਘਰੋਂ ਬਾਹਰ ਕੱਢ ਦਿੱਤਾ, ਜਿਸ ’ਤੇ ਸ਼ਿਕਾਇਤਕਰਤਾ ਨੇ ਮੁੜ ਤੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਭਲੇ ਲਈ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ( ਬ ) ਨਾਲ ਕੀਤਾ ਗੱਠਜੋੜ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਸਾਮਾਨ ਸਮੇਤ ਕਾਬੂ ਨਾਮਜ਼ਦ ਦੋਸ਼ੀਆਂ ’ਚ ਪਤੀ-ਪਤਨੀ ਵੀ ਸ਼ਾਮਿਲ
Ad Position 24