29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਦੋ ਰੋਜ਼ਾ ਕੀਰਤਨ ਸਮਾਗਮ ਅੱਜ ਤੋਂ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ, ਫੇਸ-2, ਦੁੱਗਰੀ, ਲੁਧਿਆਣਾ ਵਿਖੇ ਅੱਜ ਤੋਂ ਦੋ ਰੋਜ਼ਾ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਅਤੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਨੇ ਦੱਸਿਆ ਕਿ ਦੋਵੇਂ ਦਿਨ ਰਾਤ 8.

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ, ਫੇਸ-2, ਦੁੱਗਰੀ, ਲੁਧਿਆਣਾ ਵਿਖੇ ਅੱਜ ਤੋਂ ਦੋ ਰੋਜ਼ਾ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਅਤੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਨੇ ਦੱਸਿਆ ਕਿ ਦੋਵੇਂ ਦਿਨ ਰਾਤ 8.00 ਵਜੇ ਤੋਂ 9.00 ਵਜੇ ਤੱਕ ਧਾਰਮਿਕ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਭਾਈ ਅਮਨਦੀਪ ਸਿੰਘ (ਬੀਬੀ ਕੌਲਾਂ ਜੀ ਅੰਮ੍ਰਿਤਸਰ ਵਾਲੇ) ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਸੰਗਤਾਂ ਨੂੰ ਦਰਸ਼ਨ ਦੇਣਗੇ। ਇਸ ਤੋਂ ਇਲਾਵਾ ਗਿਆਨੀ ਹਰਦੀਪ ਸਿੰਘ ਗੁਰਮਤਿ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਗੇ। ਲੁਧਿਆਣਾ ਦੀਆਂ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਵੀ ਦੋਵੇਂ ਦਿਨ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੀਆਂ। ਅਰਵਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿਚ ਪਹੁੰਚ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ। ਮਨਿੰਦਰ ਸਿੰਘ ਆਹੂਜਾ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡੇਰਾ ਸਿੱਧ ਬਾਵਾ ਕਾਬਰ ਦਾਸ ਜੀ ਠੱਕਰਵਾਲ ਵਿਖੇ ਸ੍ਰੀ ਨਾਰਾਇਣ ਕੀਰਤਨ ਮੌਕੇ ਵੱਡੀ ਗਿਣਤੀ ਸ਼ਰਧਾਲੂ ਹੋਏ ਨਤਮਸਤਕ ਅਗਲੀ ਖ਼ਬਰ ਹਜੂਰੀ ਬਾਗ ਵਿਖੇ ਮਹਾਂਮਾਈ ਦਾ ਜਗਰਾਤਾ ਕਰਵਾਇਆ
Ad Position 24