ਹਲਕਾ ਗਿੱਲ ਵਿਖੇ ਵਪਾਰੀ ਮਿਲਣੀ ਦੌਰਾਨ ਵਪਾਰੀਆਂ ਦਾ ਭਰਵਾਂ ਇਕੱਠ ਕਾਰੋਬਾਰੀਆਂ ਨੇ ਬਾਦਲ ਨਾਲ ਸਾਂਝੀਆਂ ਕੀਤੀਆਂ ਆਪਣੀਆਂ ਮੁਸ਼ਕਿਲਾਂ
ਇਯਾਲੀ/ਥਰੀਕੇ, 29 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗਿੱਲ ਵਿਖੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਕੀਤੀ ਮਿਲਣੀ ਦੌਰਾਨ ਵਪਾਰੀ ਵਰਗ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ, ਜਿਸ ਦੌਰਾਨ ਵਪਾਰੀਆਂ ਅਤੇ ਕਾਰੋਬਾਰੀਆਂ ਵਲੋਂ ਉਨ੍ਹਾਂ ਨੂੰ ਕਾਰੋਬਾਰ ਦੌਰਾਨ ਆ ਰਹੀਆਂ ਮੁਸ਼ਕਿਲਾਂ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ ਗਏ, ਜਿਨ੍ਹਾਂ ਨੂੰ ਦੂਰ ਕਰਨ ਲਈ ਬਾਦਲ ਵਲੋਂ ਵਪਾਰੀਆਂ ਅਤੇ ਕਾਰੋਬਾਰੀਆਂ ਵਲੋਂ ਦਿੱਤੇ ਸੁਝਾਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵਪਾਰੀਆਂ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਦੋਸ਼ ਲਾਇਆ ਕਿ ਸਰਕਾਰੀ ਵਿਭਾਗਾਂ ਦੇ ਕੁੱਝ ਅਧਿਕਾਰੀਆਂ ਵਲੋਂ ਰਿਸ਼ਵਤਖੋਰੀ ਦੇ ਉਦੇਸ਼ ਨਾਲ ਉਨ੍ਹਾਂ ਨੂੰ ਬੇਵਜ੍ਹਾ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ।
ਇਯਾਲੀ/ਥਰੀਕੇ, 29 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗਿੱਲ ਵਿਖੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਕੀਤੀ ਮਿਲਣੀ ਦੌਰਾਨ ਵਪਾਰੀ ਵਰਗ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ, ਜਿਸ ਦੌਰਾਨ ਵਪਾਰੀਆਂ ਅਤੇ ਕਾਰੋਬਾਰੀਆਂ ਵਲੋਂ ਉਨ੍ਹਾਂ ਨੂੰ ਕਾਰੋਬਾਰ ਦੌਰਾਨ ਆ ਰਹੀਆਂ ਮੁਸ਼ਕਿਲਾਂ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ ਗਏ, ਜਿਨ੍ਹਾਂ ਨੂੰ ਦੂਰ ਕਰਨ ਲਈ ਬਾਦਲ ਵਲੋਂ ਵਪਾਰੀਆਂ ਅਤੇ ਕਾਰੋਬਾਰੀਆਂ ਵਲੋਂ ਦਿੱਤੇ ਸੁਝਾਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵਪਾਰੀਆਂ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਦੋਸ਼ ਲਾਇਆ ਕਿ ਸਰਕਾਰੀ ਵਿਭਾਗਾਂ ਦੇ ਕੁੱਝ ਅਧਿਕਾਰੀਆਂ ਵਲੋਂ ਰਿਸ਼ਵਤਖੋਰੀ ਦੇ ਉਦੇਸ਼ ਨਾਲ ਉਨ੍ਹਾਂ ਨੂੰ ਬੇਵਜ੍ਹਾ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਵਪਾਰ ਅਤੇ ਸਨਅਤ ਨੂੰ ਉਤਸ਼ਾਹਿਤ ਕਰਨਾ ਬੇਹੱਦ ਜ਼ਰੂਰੀ ਹੈ। ਜੇਕਰ ਉਨ੍ਹਾਂ ਨੂੰ ਸੁਰੱਖਿਅਤ ਅਤੇ ਸੁਖਾਵਾਂ ਕਾਰੋਬਾਰੀ ਮਾਹੌਲ ਮਿਲੇਗਾ ਤਾਂ ਨਵੇਂ ਕਾਰੋਬਾਰ ਸਥਾਪਿਤ ਹੋਣਗੇ, ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਤੇ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੂਬੇ ਵਿਚ ਹੀ ਰੁਜ਼ਗਾਰ ਮਿਲੇਗਾ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਪਾਰੀਆਂ ਅਤੇ ਸਨਅਤਕਾਰਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀ ਵਰਗ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਤੇ ਪੰਜਾਬ ਵਿਚ ਵਿਕਾਸ ਤੇ ਖ਼ੁਸ਼ਹਾਲੀ ਦਾ ਮਾਹੌਲ ਸਿਰਜਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦੂਰਅੰਦੇਸ਼ੀ ਸੋਚ ਅਤੇ ਵਿਕਾਸਮੁਖੀ ਨੀਤੀਆਂ ਨਾਲ ਹੀ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਆਂਦਾ ਜਾ ਸਕਦਾ ਹੈ।