30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਢਾਈ ਦਹਾਕਿਆਂ ਦੀ ਤਪੱਸਿਆ ਦਾ ਮੁੱਲ ਮੋੜੇ ਸਰਕਾਰ - ਡਾ . ਰਾਵਿੰਦਰ ਸਿੰਘ ਮਾਨਸਾ

ਲੁਧਿਆਣਾ, 29 ਨਵੰਬਰ (ਜਸਵਿੰਦਰ ਸਿੰਘ)-ਗੈੱਸਟ ਫੈਕਲਟੀ ਸੰਯੁਕਤ ਫ਼ਰੰਟ ਸਰਕਾਰੀ ਕਾਲਜ ਪੰਜਾਬ ਦੀ ਸੂਬਾ ਪੱਧਰੀ ਇਕੱਤਰਤਾ ਅੱਜ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸੂਬੇ ਭਰ ਦੇ ਸਰਕਾਰੀ ਕਾਲਜਾਂ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਪ੍ਰਤੀ ਡੂੰਘਾ ਰੋਸ ਜ਼ਾਹਿਰ ਕੀਤਾ। ਆਗੂਆਂ ਨੇ ਕਿਹਾ ਕਿ ਪਿਛਲੇ ਢਾਈ ਦਹਾਕਿਆਂ ਤੋਂ ਉਚ ਸਿੱਖਿਆ ਨੂੰ ਬਚਾਉਣ ਵਾਲੇ ਅਧਿਆਪਕਾਂ ਦਾ ਸਰਕਾਰਾਂ ਵਲੋਂ ਸਿਰਫ਼ ਆਰਥਿਕ ਤੇ ਮਾਨਸਿਕ ਸ਼ੋਸ਼ਣ ਹੀ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਜਸਵਿੰਦਰ ਸਿੰਘ)-ਗੈੱਸਟ ਫੈਕਲਟੀ ਸੰਯੁਕਤ ਫ਼ਰੰਟ ਸਰਕਾਰੀ ਕਾਲਜ ਪੰਜਾਬ ਦੀ ਸੂਬਾ ਪੱਧਰੀ ਇਕੱਤਰਤਾ ਅੱਜ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸੂਬੇ ਭਰ ਦੇ ਸਰਕਾਰੀ ਕਾਲਜਾਂ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਪ੍ਰਤੀ ਡੂੰਘਾ ਰੋਸ ਜ਼ਾਹਿਰ ਕੀਤਾ। ਆਗੂਆਂ ਨੇ ਕਿਹਾ ਕਿ ਪਿਛਲੇ ਢਾਈ ਦਹਾਕਿਆਂ ਤੋਂ ਉਚ ਸਿੱਖਿਆ ਨੂੰ ਬਚਾਉਣ ਵਾਲੇ ਅਧਿਆਪਕਾਂ ਦਾ ਸਰਕਾਰਾਂ ਵਲੋਂ ਸਿਰਫ਼ ਆਰਥਿਕ ਤੇ ਮਾਨਸਿਕ ਸ਼ੋਸ਼ਣ ਹੀ ਕੀਤਾ ਗਿਆ ਹੈ। ਨਵੀਂ ਭਰਤੀ ਕਾਰਨ ਪੁਰਾਣੇ ਪ੍ਰੋਫੈਸਰਾਂ ਦੇ ਰੁਜ਼ਗਾਰ ’ਤੇ ਤਲਵਾਰ ਲਟਕ ਰਹੀ ਹੈ ਅਤੇ ਤਨਖ਼ਾਹਾਂ ਵੀ ਦੋ-ਤਿੰਨ ਮਹੀਨਿਆਂ ਦੇ ਵਕਫ਼ੇ ਬਾਅਦ ਮਿਲਣ ਕਾਰਨ ਪਰਿਵਾਰਾਂ ਦਾ ਗੁਜ਼ਾਰਾ ਔਖਾ ਹੋ ਗਿਆ ਹੈ। ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਰਿਵਾਰਾਂ ਸਮੇਤ ਸੜਕਾਂ ‘ਤੇ ਉਤਰ ਕੇ ਸਰਕਾਰ ਦਾ ਕੱਚਾ ਚਿੱਠਾ ਖੋਲ੍ਹਿਆ ਜਾਵੇਗਾ। ਜਨਰਲ ਸਕੱਤਰ ਪ੍ਰੋ. ਗੁਰਸੇਵ ਸਿੰਘ ਪਟਿਆਲਾ, ਖ਼ਜ਼ਾਨਚੀ ਪ੍ਰੋ. ਮੁਹੰਮਦ ਤਨਵੀਰ ਸੰਗਰੂਰ, ਪ੍ਰੈੱਸ ਸਕੱਤਰ ਡਾ. ਸੁਖਜੀਤ ਸਿੰਘ ਅਤੇ ਪ੍ਰੋ. ਹਰਪ੍ਰੀਤ ਸ੍ਰੀ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਰੈਗੂਲਰ ਪਾਲਿਸੀ ਦੇ ਵਾਅਦੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਰਾ ਪੈਨ ਗੈੱਸਟ ਪ੍ਰੋਫੈਸਰਾਂ ਦੇ ਭਵਿੱਖ ਲਈ ਬੇਅਸਰ ਸਾਬਤ ਹੋਏ ਹਨ। ਇਸ ਮੌਕੇ ਮਲੇਰਕੋਟਲਾ, ਰਾੜਾ ਸਾਹਿਬ, ਸੁਨਾਮ, ਡੇਰਾਬੱਸੀ, ਲੁਧਿਆਣਾ, ਮੋਹਾਲੀ, ਫ਼ਰੀਦਕੋਟ, ਜ਼ੀਰਾ ਅਤੇ ਮਾਨਸਾ ਸਮੇਤ ਵੱਖ-ਵੱਖ ਕਾਲਜਾਂ ਦੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਰਿੰਦਰ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ ਅਗਲੀ ਖ਼ਬਰ ਪੀ . ਏ . ਯੂ . ਨੂੰ ਦਾਲਾਂ ਦੀ ਜੈਵਿਕ ਤੇ ਕੁਦਰਤੀ ਕਾਸ਼ਤ ਲਈ 2.33 ਕਰੋੜ ਰੁਪਏ ਦਾ ਖੋਜ ਪ੍ਰੋਜੈਕਟ ਮਿਲਿਆ
Ad Position 24