29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਇਤਿਹਾਸ ’ ਚ ਮੀਲ ਪੱਥਰ ਸਾਬਤ ਹੋਵੇਗਾ - ਨਰੇਸ਼ ਧੀਂਗਾਨ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਹਾਈਕਮਾਂਡ ਵਲੋਂ ਕੀਤੇ ਗਏ ਗੱਠਜੋੜ ਦੀ ਖ਼ੁਸ਼ੀ ਵਿਚ ਮਹਾਂਨਗਰ ਦੇ ਦਲਿਤ ਭਾਈਚਾਰੇ ਦੇ ਆਗੂਆਂ ਦੀ ਮੀਟਿੰਗ ਭਾਵਾਧਸ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਦੀ ਅਗਵਾਈ ’ਚ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿਚ ਭਾਜਪਾ ਦੇ ਸੀਨੀਅਰ ਆਗੂ ਚੌਧਰੀ ਯਸ਼ਪਾਲ, ਡਾ.

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਹਾਈਕਮਾਂਡ ਵਲੋਂ ਕੀਤੇ ਗਏ ਗੱਠਜੋੜ ਦੀ ਖ਼ੁਸ਼ੀ ਵਿਚ ਮਹਾਂਨਗਰ ਦੇ ਦਲਿਤ ਭਾਈਚਾਰੇ ਦੇ ਆਗੂਆਂ ਦੀ ਮੀਟਿੰਗ ਭਾਵਾਧਸ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਦੀ ਅਗਵਾਈ ’ਚ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿਚ ਭਾਜਪਾ ਦੇ ਸੀਨੀਅਰ ਆਗੂ ਚੌਧਰੀ ਯਸ਼ਪਾਲ, ਡਾ. ਡੀ.ਪੀ. ਖੋਸਲਾ, ਭਾਜਪਾ ਐਸ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਗੋਰਿਆਨ, ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਖ਼ਾਲਸਾ, ਨੇਤਾ ਜੀ ਸੌਂਧੀ, ਯਸ਼ਪਾਲ ਜਗੋਤਰਾ, ਸ਼ੀਤਲ ਆਦਿਵੰਸ਼ੀ, ਅਜੇਪਾਲ ਦਿਸਾਵਰ, ਅਨੂਪ ਘਈ, ਰਤਨ ਵੜੈਚ, ਜੋਗਿੰਦਰ ਸਿੰਘ ਜੋਗੀ, ਰਾਜਵੀਰ ਚੌਟਾਲਾ ਆਦਿ ਕਈ ਆਗੂ ਸ਼ਾਮਿਲ ਹੋਏ। ਇਸ ਮੌਕੇ ਨਰੇਸ਼ ਧੀਂਗਾਨ ਵਲੋਂ ਜਿੱਥੇ ਮੀਟਿੰਗ ਵਿਚ ਸ਼ਾਮਿਲ ਸਮੂਹ ਆਗੂਆਂ ਦਾ ਗੱਠਜੋੜ ਹੋਣ ਉਤੇ ਸਨਮਾਨ ਕੀਤਾ ਗਿਆ, ਉਥੇ ਹੀ ਆਗੂਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਸ਼ਾਮਿਲ ਹਾਜ਼ਰ ਆਗੂਆਂ ਨੇ ਇਕ ਜੁੱਟ ਹੋ ਕੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ, ਲਾਅ ਐਂਡ ਆਰਡਰ ਦੀ ਸਥਿਤੀ ਕਾਬੂ ਤੋਂ ਬਾਹਰ ਹੋ ਚੁੱਕੀ ਹੈ ਤੇ ਇਸ ਲਈ ਲੋਕ ਮੌਜੂਦਾ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਨੂੰ ਫਿਰ ਤੋਂ ਸੱਤਾ ਵਿਚ ਲਿਆਉਣਾ ਚਾਹੁੰਦੇ ਹਨ । ਇਸ ਮੌਕੇ ਬਾਬੂ ਰਾਮ ਗਾਗਟ, ਜਰਨੈਲ ਸਿੰਘ, ਨਵਿੰਦਨ ਗਿੱਲ, ਭਰਤ ਕਟਾਰੀਆ, ਅਮਿਤ ਮੁੰਨਾ, ਪਿੰਕਾ ਚੰਡਾਲਿਆ, ਤੇਜਾ ਸਿੰਘ ਖਾਲਸਾ, ਦਾਰਾ ਸਿੰਘ, ਸੁਭਾਸ਼ ਸੌਦੇ, ਸੁਸ਼ੀਲ ਰੱਤੀ, ਸੋਨੂੰ ਫੁੱਲਾਂਵਾਲ, ਰਾਜੇਸ਼ ਟਾਂਕ, ਪੱਪੂ ਬੇਦੀ, ਬਜਿੰਦਰ ਸੌਦੇ, ਪਵਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਲੁਧਿਆਣਾ ਪੱਛਮੀ ਵਿਖੇ ‘ ਟੀਮ ਹੌਬੀ ’ ਵਲੋਂ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਬੀ . ਐਫ . ਆਈ . ਐਨ . ਬੀ . ਏ . ਅਤੇ ਏ . ਸੀ . ਜੀ . ਵਲੋਂ ਨੈਸ਼ਨਲ ਟੂਰਨਾਮੈਂਟ ਦੇ 2026-27 ਸੀਜ਼ਨ ਦੀ ਸ਼ੁਰੂਆਤ
Ad Position 24