29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਲਕਾ ਲੁਧਿਆਣਾ ਪੱਛਮੀ ਵਿਖੇ ‘ ਟੀਮ ਹੌਬੀ ’ ਵਲੋਂ ਵਿਸ਼ੇਸ਼ ਮੀਟਿੰਗ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਬੀਤੇ ਦਿਨੀਂ ਹਲਕਾ ਲੁਧਿਆਣਾ ਪੱਛਮੀ ਵਿਖੇ ‘ਟੀਮ ਹੌਬੀ’ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਸੈਂਕੜੇ ਸਾਥੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਜਾਬ ਦੇ ਰਾਜਨੀਤਿਕ ਹਾਲਾਤ, ਸੂਬੇ ਦੇ ਭਵਿੱਖ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸੰਭਾਵਿਤ ਗੱਠਜੋੜ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਬੀਤੇ ਦਿਨੀਂ ਹਲਕਾ ਲੁਧਿਆਣਾ ਪੱਛਮੀ ਵਿਖੇ ‘ਟੀਮ ਹੌਬੀ’ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਸੈਂਕੜੇ ਸਾਥੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਜਾਬ ਦੇ ਰਾਜਨੀਤਿਕ ਹਾਲਾਤ, ਸੂਬੇ ਦੇ ਭਵਿੱਖ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸੰਭਾਵਿਤ ਗੱਠਜੋੜ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਮੁੱਚੀ ਟੀਮ ਵਲੋਂ ਜਸਪ੍ਰੀਤ ਸਿੰਘ ਹੌਬੀ ਨੂੰ ਹਲਕਾ ਲੁਧਿਆਣਾ ਪੱਛਮੀ ਤੋਂ ਸੰਭਾਵੀ ਉਮੀਦਵਾਰ ਵਜੋਂ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ, ਨਾਲ ਹੀ ਸੰਗਤ ਅਤੇ ਹਲਕੇ ਦੇ ਲੋਕਾਂ ਨੂੰ ਇਸ ਜਨਤਕ ਸੇਵਾ ਦੇ ਯਤਨ ਵਿਚ ਆਪਣਾ ਸਹਿਯੋਗ ਅਤੇ ਸਮਰਥਨ ਦੇਣ ਦੀ ਅਪੀਲ ਕੀਤੀ ਗਈ। ਹੌਬੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕਾ ਲੁਧਿਆਣਾ ਪੱਛਮੀ ਦਾ ਸਰਬਪੱਖੀ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਹਰ ਵਰਗ ਨਾਲ ਨਿਰੰਤਰ ਸੰਪਰਕ ਬਣਾਈ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਸੂਬੇ ਦੇ ਹਾਲਾਤ ਹਨ, ਉਸ ਤੋਂ ਪੰਜਾਬ ਸੂਬੇ ਦੀ ਸੰਗਤ ਭਲੀ ਭਾਂਤ ਜਾਣੂ ਹੈ। ਪੰਜਾਬ ਸੂਬੇ ਅੰਦਰ ਗੈਂਗਸਟਰਵਾਦ ਫਿਰੌਤੀਆਂ ਲੁੱਟਾਂ ਖੋਹਾਂ ਕਤਲੋਗਾਰਦ ਨਸ਼ਾ ਅਤੇ ਭ੍ਰਿਸ਼ਟਾਚਾਰ ਵਰਗੀਆਂ ਮਾੜੀਆਂ ਲਾਹਨਤਾਂ ਪੰਜਾਬ ਨੂੰ ਚਿੰਬੜ ਗਈਆਂ ਹਨ। ਉਨ੍ਹਾਂ ਤੋਂ ਬਚਣ ਦਾ ਇਕੋ ਹੱਲ ਹੈ ਕਿ ਪੰਜਾਬ ਸੂਬੇ ਦੀ ਸੰਗਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਚੋਣਾਂ ਵਿਚ ਸਮਰਥਨ ਨਾ ਦੇ ਕੇ ਕਰਾਰਾ ਜਵਾਬ ਦੇਵੇ ਅਤੇ ਸੰਗਤ ਵਲੋਂ ਅਕਾਲੀ ਦਲ ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਭਰਵਾ ਹੁੰਗਾਰਾ ਦੇ ਕੇ ਪੰਜਾਬ ਸੂਬੇ ਨੂੰ ਪਹਿਲੇ ਵਾਂਗ ਵਿਕਾਸ ਦੀ ਲੀਹ ’ਤੇ ਇਕ ਵਾਰ ਫਿਰ ਮੁੜ ਤੋਂ ਲਿਆਉਣ ਲਈ ਆਪਣਾ ਯੋਗਦਾਨ ਪਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਐਮ . ਐੱਡ . ਦੂਜੇ ਸਮੈਸਟਰ ਦੇ ਨਤੀਜਿਆਂ ’ ਚ ਮਾਲਵਾ ਕਾਲਜ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਇਤਿਹਾਸ ’ ਚ ਮੀਲ ਪੱਥਰ ਸਾਬਤ ਹੋਵੇਗਾ - ਨਰੇਸ਼ ਧੀਂਗਾਨ
Ad Position 24