29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਐਮ . ਐੱਡ . ਦੂਜੇ ਸਮੈਸਟਰ ਦੇ ਨਤੀਜਿਆਂ ’ ਚ ਮਾਲਵਾ ਕਾਲਜ ਦੀ ਸ਼ਾਨਦਾਰ ਪ੍ਰਾਪਤੀ

ਲੁਧਿਆਣਾ, 29 ਨਵੰਬਰ (ਜਤਿੰਦਰ ਭੰਬੀ)- ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਈ ਗਈ ਐਮ. ਐਡ.

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਜਤਿੰਦਰ ਭੰਬੀ)- ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਈ ਗਈ ਐਮ. ਐਡ. ਦੂਜੇ ਸਮੈਸਟਰ ਦੀ ਪ੍ਰੀਖਿਆ ਵਿਚ ਸ਼ਾਨਦਾਰ ਨਤੀਜਾ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਤਾਨਿਆ ਚੁੱਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਅੰਕਿਤਾ ਭੱਟੀ ਨੇ ਕਾਲਜ ਵਿਚ ਦੂਜਾ ਸਥਾਨ, ਜਦਕਿ ਵਿਸ਼ਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਮੁੱਚੀ ਸੰਸਥਾ ਵਿਚ ਖ਼ੁਸ਼ੀ ਦਾ ਮਾਹੌਲ ਹੈ। ਕਾਲਜ ਪ੍ਰਬੰਧਕ ਕਮੇਟੀ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਕਾਰਜਕਾਰੀ ਪ੍ਰਿੰਸੀਪਲ ਅਤੇ ਅਧਿਆਪਕ ਵਰਗ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਕਾਦਮਿਕ ਉਤਮਤਾ ਦੀ ਪਰੰਪਰਾ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥਣਾਂ ਨੂੰ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕਰਨ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ। ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਨੇ ਹੋਣਹਾਰ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਦਾ ਮਾਰਗ ਦਰਸ਼ਨ ਕਰਨ ਅਤੇ ਉਨ੍ਹਾਂ ਦੀ ਸਫਲਤਾ ਵਿਚ ਅਹਿਮ ਯੋਗਦਾਨ ਪਾਉਣ ਲਈ ਅਧਿਆਪਕ ਵਰਗ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਹਲਕਾ ਲੁਧਿਆਣਾ ਪੱਛਮੀ ਵਿਖੇ ‘ ਟੀਮ ਹੌਬੀ ’ ਵਲੋਂ ਵਿਸ਼ੇਸ਼ ਮੀਟਿੰਗ
Ad Position 24