29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੀ . ਏ . ਯੂ . ’ ਚ ਖੋਜ ਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਵਾਤਾਵਰਨ ਪੱਖੀ ਖੇਤੀ ਬਾਰੇ ਹੋਈ ਚਰਚਾ

ਲੁਧਿਆਣਾ, 29 ਨਵੰਬਰ (ਜਤਿੰਦਰ ਭੰਬੀ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਮੌਜੂਦਾ ਖੇਤੀ ਸਰੋਕਾਰਾਂ ਨੂੰ ਵਿਚਾਰਨ ਦੇ ਨਾਲ-ਨਾਲ ਆਉਣ ਵਾਲੇ ਸਮੇਂ ਵਿਚ ਵਿਉਂਤਬੰਦੀ ਅਤੇ ਯੋਜਨਾਬੱਧ ਤਰੀਕੇ ਨਾਲ ਪਸਾਰ ਕਾਰਜਾਂ ਤੋਂ ਇਲਾਵਾ ਖੋਜ ਦੀਆਂ ਗਤੀਵਿਧੀਆਂ ਵਿਚਾਰੀਆਂ ਗਈਆਂ, ਇਸ ਵਿਚ 130 ਦੇ ਕਰੀਬ ਕਿਸਾਨ ਵਿਗਿਆਨੀ ਅਤੇ ਉਚ ਅਧਿਕਾਰੀ ਸ਼ਾਮਿਲ ਸਨ, ਜਿਨ੍ਹਾਂ ਵਿਚ ਬਾਗ਼ਬਾਨੀ ਕਾਲਜ ਦੇ ਡੀਨ ਡਾ.

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਜਤਿੰਦਰ ਭੰਬੀ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਦੌਰਾਨ ਮੌਜੂਦਾ ਖੇਤੀ ਸਰੋਕਾਰਾਂ ਨੂੰ ਵਿਚਾਰਨ ਦੇ ਨਾਲ-ਨਾਲ ਆਉਣ ਵਾਲੇ ਸਮੇਂ ਵਿਚ ਵਿਉਂਤਬੰਦੀ ਅਤੇ ਯੋਜਨਾਬੱਧ ਤਰੀਕੇ ਨਾਲ ਪਸਾਰ ਕਾਰਜਾਂ ਤੋਂ ਇਲਾਵਾ ਖੋਜ ਦੀਆਂ ਗਤੀਵਿਧੀਆਂ ਵਿਚਾਰੀਆਂ ਗਈਆਂ, ਇਸ ਵਿਚ 130 ਦੇ ਕਰੀਬ ਕਿਸਾਨ ਵਿਗਿਆਨੀ ਅਤੇ ਉਚ ਅਧਿਕਾਰੀ ਸ਼ਾਮਿਲ ਸਨ, ਜਿਨ੍ਹਾਂ ਵਿਚ ਬਾਗ਼ਬਾਨੀ ਕਾਲਜ ਦੇ ਡੀਨ ਡਾ. ਰਿਸ਼ੀਇੰਦਰਾ ਸਿੰਘ ਗਿੱਲ, ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ, ਅਪਰ ਨਿਰਦੇਸ਼ਕ ਸੰਚਾਰ ਡਾ. ਕਮਲਦੀਪ ਸਿੰਘ ਸਾਂਘਾ ਸਮੇਤ ਵਧੀਕ ਨਿਰਦੇਸ਼ਕ ਖੋਜ ਤੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਸ਼ਾਮਿਲ ਸਨ। ਇਸ ਮੌਕੇ ਕਿਸਾਨ-ਵਿਗਿਆਨੀਆਂ ਦੀ ਮਿਸਾਲੀ ਸਾਂਝ ਦੀ ਸ਼ਲਾਘਾ ਕਰਦਿਆਂ ਡਾ. ਭੁੱਲਰ ਨੇ ਪਸਾਰ ਵਿਗਿਆਨੀਆਂ ਨੂੰ ਕਿਸਾਨਾਂ ਦੀਆਂ ਖੇਤ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਮੁਹੱਈਆ ਕਰਵਾਉਣ, ਉਨ੍ਹਾਂ ਦੀ ਆਮਦਨ ਵਧਾਉਣ ਅਤੇ ਖੇਤੀ ਨੂੰ ਸਥਿਰ ਬਣਾਉਣ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ। ਡਾ. ਭੁੱਲਰ ਨੇ ਕਿਹਾ ਕਿ ਪਾਣੀ ਤੇ ਪਰਾਲੀ ਦੀ ਸੁਚੱਜੀ ਸੰਭਾਲ ਮੌਜੂਦਾ ਖੇਤੀ ਦੇ ਅਹਿਮ ਮੁੱਦੇ ਹਨ। ਮੀਟਿੰਗ ਦੇ ਕੁਆਰਡੀਨੇਟਰ ਡਾ. ਗੁਰਪ੍ਰੀਤ ਸਿੰਘ ਮੱਕੜ ਨੇ ਦੱਸਿਆ ਕਿ ਖੋਜ ਅਤੇ ਪਸਾਰ ਕੌਂਸਲ ਦੀ ਮੀਟਿੰਗ ਸਾਲ ਵਿਚ ਦੋ ਵਾਰ ਕਰਵਾਈ ਜਾਂਦੀ ਹੈ ਤੇ ਇਸ ਦੌਰਾਨ ਕਿਸਾਨਾਂ ਦੇ ਤਜਰਬੇ ਅਤੇ ਮਾਹਿਰਾਂ ਦੇ ਸੁਝਾਅ ਮਾਰ ਕੇ ਖੇਤੀ ਮਸਲਿਆਂ ਦੇ ਹੱਲ ਲਈ ਢੁੱਕਵੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਇਸ ਦੌਰਾਨ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਡਾ. ਸੋਹਨ ਸਿੰਘ ਵਾਲੀਆ ਅਤੇ ਡਾ. ਪ੍ਰਭਜੋਧ ਸਿੰਘ ਸੰਧੂ ਨੇ ਪੇਸ਼ ਕੀਤੀ। ਮਸਲਿਆਂ ਬਾਰੇ ਤਰੱਕੀ ਰਿਪੋਰਟ ਡਾ. ਰਜਿੰਦਰ ਸਿੰਘ ਵਲੋਂ ਹਾਊਸ ਦੇ ਸਾਹਮਣੇ ਰੱਖੀ ਗਈ। ਸੰਬੰਧਿਤ ਮਾਹਿਰਾਂ, ਕਿਸਾਨਾਂ ਅਤੇ ਵਿਗਿਆਨੀਆਂ ਵਲੋਂ ਇਸ ਰਿਪੋਰਟ ਉੱਪਰ ਵਿਚਾਰ-ਚਰਚਾ ਹੋਈ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਕਿਸਾਨਾਂ ਨੇ ਕੁੱਝ ਖ਼ਾਸ ਮੁੱਦਿਆਂ ਵੱਲ ਪੀ. ਏ. ਯੂ. ਮਾਹਿਰਾਂ ਦਾ ਧਿਆਨ ਦਿਵਾਇਆ। ਅੰਤ ਵਿਚ ਧੰਨਵਾਦ ਦੇ ਸ਼ਬਦ ਵਧੀਕ ਨਿਰਦੇਸ਼ਕ ਖੋਜ ਡਾ. ਮਹੇਸ਼ ਕੁਮਾਰ ਨੇ ਕਹੇ। ਇਸ ਮੌਕੇ ਪਸਾਰ ਸਿੱਖਿਆ ਡਾਇਰੈਕਟੋਰੇਟ ਤੋਂ ਇਲਾਵਾ ਖੇਤੀਬਾੜੀ ਨਾਲ ਸੰਬੰਧਿਤ ਵਿਭਾਗਾਂ ਜਿਵੇਂ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਅਤੇ ਬਾਗ਼ਬਾਨੀ ਵਿਭਾਗ ਦੇ ਨਾਲ-ਨਾਲ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਅਤੇ ਖੇਤਰੀ ਖੋਜ ਕੇਂਦਰਾਂ ਦੇ ਵਿਗਿਆਨੀ, ਜ਼ਿਲ੍ਹਾ ਪਸਾਰ ਮਾਹਿਰ ਤੇ ਪੀ.ਏ.ਯੂ. ਦੇ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਵਤਾ ਹੈਲਥ ਮਿਸ਼ਨ ਸੁਸਾਇਟੀ ਨੇ ਜਾਗਰੂਕਤਾ ਵਾਕਾਥਨ ਕਰਵਾਈ ਅਗਲੀ ਖ਼ਬਰ ਸਿੱਖ ਫ਼ਾਰ ਬਿਜਨਸ ਵਲੋਂ ਸੁਰਿੰਦਰ ਕੌਰ ਖ਼ਾਲਸਾ ਤੇ ਪ੍ਰਭਜੋਤ ਸਿੰਘ ਜੱਸਲ ਦਾ ਸਨਮਾਨ
Ad Position 24