29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਰਸ਼ ਵਿੱਦਿਆ ਮੰਦਰ ਸਕੂਲ ’ ਚ ਸਾਲਾਨਾ ਖੇਡ ਮੁਕਾਬਲੇ ਕਰਵਾਏ

ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਿਊ ਸੁਭਾਸ਼ ਨਗਰ ਸਥਿਤ ਹਰਸ਼ ਵਿੱਦਿਆ ਮੰਦਰ ਸਕੂਲ ਵਿਚ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ)- ਨਿਊ ਸੁਭਾਸ਼ ਨਗਰ ਸਥਿਤ ਹਰਸ਼ ਵਿੱਦਿਆ ਮੰਦਰ ਸਕੂਲ ਵਿਚ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਹੋਈ। ਵਿਦਿਆਰਥੀਆਂ ਨੇ 100 ਤੇ 200 ਮੀਟਰ ਦੌੜ, ਰਿਲੇਅ ਦੌੜ, ਹਰਡਲ ਦੌੜ, 400 ਮੀਟਰ ਦੌੜ, ਬੈਗ ਦੌੜ, ਲੈਮਨ ਦੌੜ ਤੇ ਬਾਸਕਟਬਾਲ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਡੀ.ਪੀ. ਸ਼ਰਮਾ, ਡਾਇਰੈਕਟਰ ਮੀਨਾ ਸ਼ਰਮਾ, ਪ੍ਰਿੰਸੀਪਲ ਅਰੁਣਾ ਸ਼ਰਮਾ, ਐਚ.ਵੀ.ਐਮ. ਗਲੋਬਲ ਸਕੂਲ ਦੇ ਪ੍ਰਿੰਸੀਪਲ ਪ੍ਰਗਤੀ ਕਪੂਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸਕੂਲ ਦੇ ਪ੍ਰਧਾਨ ਡੀ.ਪੀ.ਸ਼ਰਮਾ ਅਤੇ ਡਾਇਰੈਕਟਰ ਮੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਖੇਡਾਂ ਰਾਹੀਂ ਅਨੁਸ਼ਾਸਨ, ਸਹਿਯੋਗ, ਆਤਮ ਵਿਸ਼ਵਾਸ ਤੇ ਖੇਡ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਗਿਆ। ਸਮਾਗਮ ਰਾਸ਼ਟਰੀ ਗੀਤ ਨਾਲ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਨਿਊ ਦੀਪ ਸਿੰਘ ਨਗਰ ਦੀ ਸੜਕ ਦਾ ਕੰਮ ਕੇਵਲ ਸਿੰਘ ਢਿੱਲੋਂ ਨੇ ਕਰਵਾਇਆ ਸ਼ੁਰੂ ਅਗਲੀ ਖ਼ਬਰ ਕਾਵਿ ਪੁਸਤਕ ‘’ ਸੁੱਚੇ ਮੋਤੀ ’’ ਪ੍ਰੋ . ਗੁਰਭਜਨ ਸਿੰਘ ਗਿੱਲ ਵਲੋਂ ਲੋਕ ਅਰਪਣ
Ad Position 24