29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਐਂਬੂਲੈਂਸ ’ ਚ ਦੋ ਘੰਟੇ ਤੜਫ਼ਦੀ ਰਹੀ ਮਾਂ , ਰਸਤੇ ਵਿਚ ਹੀ ਤੋੜਿਆ ਦਮ

ਭੂੰਦੜੀ, 29 ਨਵੰਬਰ (ਕੁਲਦੀਪ ਸਿੰਘ ਮਾਨ)- ਐਮਰਜੈਂਸੀ ਹਾਲਤ ਵਿਚ ਮਰੀਜ਼ ਦੀ ਜਾਨ ਬਚਾਉਣ ਲਈ ਐਂਬੂਲੈਂਸ ਨੂੰ ਰਸਤਾ ਦੇਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ, ਪਰ ਜਦੋਂ ਲੋਕ ਐਂਬੂਲੈਂਸ ਨੂੰ ਰਸਤਾ ਦੇਣ ਵਿਚ ਦੇਰੀ ਕਰਦੇ ਹਨ ਤਾਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਅਜਿਹੀ ਹੀ ਇਕ ਦਰਦਨਾਕ ਹੱਡਬੀਤੀ ਸੁਣਾਉਂਦਿਆਂ ਇਕ ਵਿਅਕਤੀ ਨੇ ਦੱਸਿਆ ਕਿ ਉਸ ਦੀ ਮਾਤਾ ਨੂੰ ਗੰਭੀਰ ਹਾਲਤ ’ਚ ਨਿੱਜੀ ਐਂਬੂਲੈਂਸ ਰਾਹੀਂ ਪਿੰਡ ਤੋਂ ਸ਼ਹਿਰ ਦੇ ਹਸਪਤਾਲ ਲਿਜਾਇਆ ਜਾ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 30-11-2026
ਭੂੰਦੜੀ, 29 ਨਵੰਬਰ (ਕੁਲਦੀਪ ਸਿੰਘ ਮਾਨ)- ਐਮਰਜੈਂਸੀ ਹਾਲਤ ਵਿਚ ਮਰੀਜ਼ ਦੀ ਜਾਨ ਬਚਾਉਣ ਲਈ ਐਂਬੂਲੈਂਸ ਨੂੰ ਰਸਤਾ ਦੇਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ, ਪਰ ਜਦੋਂ ਲੋਕ ਐਂਬੂਲੈਂਸ ਨੂੰ ਰਸਤਾ ਦੇਣ ਵਿਚ ਦੇਰੀ ਕਰਦੇ ਹਨ ਤਾਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਅਜਿਹੀ ਹੀ ਇਕ ਦਰਦਨਾਕ ਹੱਡਬੀਤੀ ਸੁਣਾਉਂਦਿਆਂ ਇਕ ਵਿਅਕਤੀ ਨੇ ਦੱਸਿਆ ਕਿ ਉਸ ਦੀ ਮਾਤਾ ਨੂੰ ਗੰਭੀਰ ਹਾਲਤ ’ਚ ਨਿੱਜੀ ਐਂਬੂਲੈਂਸ ਰਾਹੀਂ ਪਿੰਡ ਤੋਂ ਸ਼ਹਿਰ ਦੇ ਹਸਪਤਾਲ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਮਾਤਾ ਲਗਭਗ ਦੋ ਘੰਟੇ ਲਗਾਤਾਰ ਤੜਫ਼ਦੀ ਅਤੇ ਰੋਂਦੀ ਰਹੀ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਉਸ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰ ਨੇ ਬੇਹੱਦ ਦੁਖੀ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਆਪਣੀ ਗੱਡੀ ਦੀ ਬਜਾਏ ਐਂਬੂਲੈਂਸ ਇਸ ਉਮੀਦ ਨਾਲ ਕੀਤੀ ਸੀ ਕਿ ਐਂਬੂਲੈਂਸ ਰਾਹੀਂ ਮਰੀਜ਼ ਨੂੰ ਜਲਦੀ ਹਸਪਤਾਲ ਪਹੁੰਚਾਇਆ ਜਾ ਸਕੇਗਾ ਅਤੇ ਉਸ ਦੀ ਜਾਨ ਬਚ ਸਕੇਗੀ, ਪਰ ਉਸ ਦੇ ਕਹਿਣ ਅਨੁਸਾਰ ਰਸਤੇ ਵਿਚ ਲੋਕਾਂ ਵਲੋਂ ਐਂਬੂਲੈਂਸ ਨੂੰ ਲੋੜੀਂਦਾ ਰਾਹ ਨਾ ਦੇਣ ਕਾਰਨ ਹਸਪਤਾਲ ਪਹੁੰਚਣ ਵਿਚ ਦੇਰੀ ਹੋਈ। ਉਸ ਨੇ ਇਹ ਵੀ ਕਿਹਾ ਕਿ ਜੇਕਰ ਡਾਕਟਰਾਂ ਕੋਲ ਸਮੇਂ ਸਿਰ ਪਹੁੰਚ ਜਾਂਦੇ ਤਾਂ ਸ਼ਾਇਦ ਉਸ ਦੀ ਮਾਤਾ ਦੀ ਜਾਨ ਬਚਾਈ ਜਾ ਸਕਦੀ ਸੀ। ਮਾਂ ਨੂੰ ਆਪਣੀਆਂ ਅੱਖਾਂ ਸਾਹਮਣੇ ਤੜਫ਼ਦਿਆਂ ਦੇਖਣਾ ਅਤੇ ਉਸ ਨੂੰ ਬਚਾਉਣ ਲਈ ਬੇਵੱਸ ਰਹਿਣਾ, ਪਰਿਵਾਰ ਲਈ ਬੇਹੱਦ ਦੁੱਖਦਾਈ ਤਜਰਬਾ ਰਿਹਾ। ਇਸ ਦਰਦਨਾਕ ਘਟਨਾ ਨੇ ਇਕ ਵਾਰ ਫਿਰ ਲੋਕਾਂ ਨੂੰ ਸੁਚੇਤ ਕਰਨ ਦੀ ਲੋੜ ਮਹਿਸੂਸ ਕਰਵਾਈ ਹੈ ਕਿ ਸੜਕ ’ਤੇ ਐਂਬੂਲੈਂਸ ਦੀ ਆਵਾਜ਼ ਸੁਣਦਿਆਂ ਹੀ ਉਸ ਨੂੰ ਤੁਰੰਤ ਰਸਤਾ ਦਿੱਤਾ ਜਾਵੇ, ਕਿਉਂਕਿ ਐਂਬੂਲੈਂਸ ਵਿਚ ਜਾ ਰਹੇ ਮਰੀਜ਼ ਲਈ ਹਰ ਪਲ ਕੀਮਤੀ ਹੁੰਦਾ ਹੈ। ਕਿਸੇ ਦੀ ਥੋੜ੍ਹੀ ਜਿਹੀ ਲਾਪਰਵਾਹੀ ਕਿਸੇ ਪਰਿਵਾਰ ਲਈ ਉਮਰ ਭਰ ਦਾ ਵਿਛੋੜਾ ਬਣ ਸਕਦੀ ਹੈ। ਇਸ ਸਬੰਧੀ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਐਮਰਜੈਂਸੀ ਦੌਰਾਨ ਐਂਬੂਲੈਂਸਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਰਸਤਾ ਦਿਵਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾਣ ਅਤੇ ਲੋੜ ਪੈਣ ’ਤੇ ਪੁਲਿਸ ਦੀ ਸਹਾਇਤਾ ਨਾਲ ਐਂਬੂਲੈਂਸ ਨੂੰ ਟ੍ਰੈਫ਼ਿਕ ਵਿਚੋਂ ਕੱਢ ਕੇ ਹਸਪਤਾਲ ਤੱਕ ਪਹੁੰਚਾਇਆ ਜਾਵੇ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇ ਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ਸਵ. ਜਗਤਾਰ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਵਿਦਿਆਰਥੀਆਂ ਲਈ ਲਗਾਇਆ ਲੰਗਰ
Ad Position 24