29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਐਸ . ਸੀ . ਡੀ . ਸਰਕਾਰੀ ਕਾਲਜ ( ਲੜਕੇ ) ’ ਚ ਮੈਗਾ ਵੋਟਰ ਰਜਿਸਟਰੇਸ਼ਨ ਕੈਂਪ ਕੱਲ੍ਹ

ਲੁਧਿਆਣਾ, 29 ਨਵੰਬਰ (ਜਸਵਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01. 01.

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਜਸਵਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2027 ਦੇ ਆਧਾਰ ‘ਤੇ ਫ਼ੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ(ਐਸ.ਐਸ.ਆਰ.) ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ 18-19 ਸਾਲ ਦੇ ਯੋਗ ਯੁਵਕ ਵਿਅਕਤੀਆਂ (ਨੌਜਵਾਨ ਵੋਟਰ/ਪਹਿਲੀ ਵਾਰ ਵੋਟਰ ਬਣਾਉਣ ਵਾਲੇ) ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਿਲਸਿਲੇ ਵਿਚ ਜ਼ਿਲ੍ਹੇ ਦੇ ਸਮੂਹ ਯੁਵਕ ਵਿਅਕਤੀਆਂ ਦੀਆਂ ਵੋਟ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਮੰਤਵ ਲਈ ਸਵੀਪ ਗਤੀਵਿਧੀਆਂ ਅਧੀਨ 1 ਦਸੰਬਰ, ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ (ਲੜਕੇ) ਵਿਖੇ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੈਗਾ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪੇਂਡੂ ਹਲਕਿਆਂ ਵਿਚ ਵੀ ਮੈਗਾ ਵੋਟਰ ਰਜਿਸਟਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਉਮਰ ਯੋਗਤਾ ਮਿਤੀ 01.01.2027 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਅਜੇ ਤੱਕ ਉਸ ਨੇ ਆਪਣੀ ਵੋਟ ਨਹੀਂ ਬਣਵਾਈ ਹੈ, ਤਾਂ ਉਹ ਇਨ੍ਹਾਂ ਮੈਗਾ ਕੈਂਪਾਂ ਵਿਚ ਸ਼ਮੂਲੀਅਤ ਕਰਦਿਆਂ ਆਪਣੀ ਵੋਟ ਰਜਿਸਟ੍ਰੇਸ਼ਨ ਸਬੰਧੀ ਫਾਰਮ-6 (ਸਮੇਤ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਜਨਮ ਅਤੇ ਰਿਹਾਇਸ਼ ਦੇ ਦਸਤਾਵੇਜ਼ ਦੀ ਕਾਪੀ ਅਤੇ ਇਕ ਰੰਗਦਾਰ ਫ਼ੋਟੋ) ਭਰ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਸਮੂਹ ਯੋਗ ਯੁਵਕ ਵਿਅਕਤੀਆਂ ਨੂੰ ਇਸ ਮੈਗਾ ਵੋਟਰ ਰਜਿਸਟਰੇਸ਼ਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀ ਵੋਟਰ ਰਜਿਸਟ੍ਰੇਸ਼ਨ ਵਿਚ ਵਾਧਾ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਗੱਠਜੋੜ ਦੀ ਸਰਕਾਰ ਆਉਣ ’ ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ ਤੇ ਹੱਲ ਕਰਾਂਗੇ - ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ
Ad Position 24