17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-01-2026

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਪੈਂਦੀ ਜੀ. ਬੀ. ਪੀ. ਰੋਜ਼ਵੁੱਡ ਅਸਟੇਟ ਵਿਖੇ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ | ਇਸ ਸੰਬੰਧੀ ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਹੌਲਦਾਰ ਮੁਕੇਸ਼ ਰਾਣਾ ਨੇ ਦੱਸਿਆ ਕਿ ਕਰਨ ਕੁਮਾਰ ਪੁੱਤਰ ਰੋਸ਼ਨ ਲਾਲ ਨੇ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 13 ਜਨਵਰੀ ਨੂੰ ਉਨ੍ਹਾਂ ਦੇ ਘਰ ਲੋਹੜੀ ਦਾ ਪ੍ਰੋਗਰਾਮ ਸੀ ਅਤੇ ਇਸ ਪ੍ਰੋਗਰਾਮ ਦੇ ਖ਼ਤਮ ਹੋਣ ਮਗਰੋਂ ਜਦੋਂ ਉਨ੍ਹਾਂ ਆਪਣੇ ਘਰ ਦਾ ਸਾਮਾਨ ਚੈੱਕ ਕੀਤਾ ਤਾਂ ਘਰ ਚੋਂ ਸੋਨੇ ਤੇ ਚਾਂਦੀ ਦੇ ਗਹਿਣੇ, ਕੁਝ ਨਕਦੀ ਅਤੇ ਹੋਰ ਜ਼ਰੂਰੀ ਕਾਗਜਾਤ ਗਾਇਬ ਸਨ, ਜਿਨ੍ਹਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਿਆ ਗਿਆ, ਜਿਸ ਸੰਬੰਧੀ ਉਨ੍ਹਾਂ ਆਪਣੇ ਤੌਰ 'ਤੇ ਕਾਫੀ ਭਾਲ ਕੀਤੀ, ਪਰ ਉਕਤ ਸਾਮਾਨ ਨਹੀਂ ਮਿਲਿਆ | ਇਸ ਸੰਬੰਧੀ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕਬਾੜ ਦੀ ਦੁਕਾਨ ਤੋਂ ਨਕਦੀ ਸਮੇਤ ਸਾਮਾਨ ਚੋਰੀ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਗੋਡਿਆਂ ਦੇ ਦਰਦ ਅਤੇ ਆਪ੍ਰੇਸ਼ਨ ਤੋਂ ਬਚਾਅ ਲਈ ਓ. ਪੀ. ਡੀ. ਅੱਜ ਤੋਂ ਸ਼ੁਰੂ- ਡਾ. ਤਰੁਣ
Ad Position 24