17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਬਾੜ ਦੀ ਦੁਕਾਨ ਤੋਂ ਨਕਦੀ ਸਮੇਤ ਸਾਮਾਨ ਚੋਰੀ <br/>

Ad Position 21
No active advertisement
ਅਜੀਤ ਡੈਸਕ 22-01-2026
ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਪਿੰਡ ਤਿ੍ਵੇਦੀ ਕੈਂਪ ਵਿਖੇ ਚੋਰਾਂ ਨੇ ਇਕ ਕਬਾੜ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਇਸ ਦੌਰਾਨ ਚੋਰ ਦੁਕਾਨ ਅੰਦਰ ਪਏ ਮੈਟਲ ਸਕਰੈਪ ਅਤੇ ਨਕਦੀ ਚੋਰੀ ਕਰਕੇ ਲੈ ਗਏ | ਉਕਤ ਦੁਕਾਨ ਪਿੰਡ ਦੀ ਸਰਪੰਚ ਦੇ ਪਤੀ ਦੀ ਹੈ | ਇਸ ਸੰਬੰਧੀ ਗੌਰਵ ਸਚਦੇਵਾ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਦੇ ਪੜੌਸੀਆਂ ਨੇ ਫ਼ੋਨ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਖੁੱਲ੍ਹਾ ਪਿਆ ਹੈ, ਇਸ ਉਪਰੰਤ ਜਦੋਂ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਵੇਖਿਆ ਤਾਂ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ ਅਤੇ ਅੰਦਰੋਂ ਕਾਫ਼ੀ ਸਾਮਾਨ ਗਾਇਬ ਸੀ | ਉਨ੍ਹਾ ਮੁਤਾਬਕ ਚੋਰ ਦੁਕਾਨ 'ਚ ਰੱਖਿਆ ਮੈਟਲ ਸਕਰੈਪ ਅਤੇ ਕੁਝ ਨਕਦੀ ਚੋਰੀ ਕਰ ਕੇ ਲੈ ਗਏ ਸਨ, ਜਿਸ ਨਾਲ ਉਨ੍ਹਾਂ ਦਾ 50 ਤੋਂ 60 ਹਜ਼ਾਰ ਰੁ. ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਦੱਸਿਆ ਕਿ ਦੁਕਾਨ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰਨ 'ਤੇ ਪਤਾ ਲੱਗਿਆ ਕਿ ਰਾਤ 3 ਵਜੇ ਦੇ ਕਰੀਬ ਚਾਰ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ 'ਚ ਸਾਫ਼ ਦਿਖਾਈ ਦੇ ਰਿਹਾ ਹੈ. ਉਨ੍ਹਾਂ ਅਨੁਸਾਰ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਮੁਬਾਰਿਕਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਐਰੋਟਰੋਪੋਲਿਸ ਖੇਤਰ ਦੇ ਵਿਸਥਾਰ ਲਈ 8 ਪਿੰਡਾਂ ਦੀ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਨੂੰ ਲੈ ਕੇ ਜਨਤਕ ਸੁਣਵਾਈ ਸ਼ੁਰੂ... ਅਗਲੀ ਖ਼ਬਰ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ
Ad Position 24