17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਦਫ਼ਤਰੀ ਮੁਲਾਜ਼ਮਾਂ ਵਲੋਂ 26 ਨੂੰ ਮੁੱਖ ਮੰਤਰੀ ਸਮੇਤ ਸਮੁੱਚੇ ਮੰਤਰੀਆਂ ਨੂੰ ਯਾਦ ਪੱਤਰ ਦੇਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 22-01-2026
ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਰਵ-ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਚਮਕੌਰ ਸਿੰਘ, ਵਰਿੰਦਰ ਸਿੰਘ ਤੇ ਬਲਜਿੰਦਰ ਸਿੰਘ ਆਦਿ ਨੇ ਕਿਹਾ ਕਿ ਦਫ਼ਤਰੀ ਮੁਲਾਜ਼ਮ 1 ਅਪ੍ਰੈਲ 2018 ਤੋਂ ਰੈਗੂਲਰ ਕਰਨ ਦੇ ਹੁਕਮ ਜਾਰੀ ਕਰਨ ਤੇ ਤਨਖ਼ਾਹਾਂ ਨਾ ਘਟਾਉਣ ਦੀ ਮੰਗ ਸਮੇਤ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 26 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਸਮੇਤ ਸਮੁੱਚੇ ਕੈਬਨਿਟ ਮੰਤਰੀਆਂ ਨੂੰ ਯਾਦ ਪੱਤਰ ਸੌਂਪਣਗੇ | ਉਨ੍ਹਾਂ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸੰਬੰਧੀ 8 ਸਤੰਬਰ ਨੂੰ ਕੈਬਨਿਟ ਮੀਟਿੰਗ ਵਿਚ ਫ਼ੈਸਲਾ ਲੈਣ ਦੇ ਬਾਵਜੂਦ ਵੀ ਪਿਛਲੇ 6 ਮਹੀਨਿਆਂ 'ਚ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ | ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਪੰਜਾਬ ਵਲੋਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਸੰਬੰਧੀ ਤਨਖ਼ਾਹਾਂ ਨਾ ਘਟਾਉਣ ਤੇ ਠੋਸ ਫ਼ੈਸਲਾ ਲੈਣ ਦੀ ਹਦਾਇਤ ਦੇਣ ਦੇ ਬਾਵਜੂਦ ਵੀ ਅਧਿਕਾਰੀਆਂ ਵਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ 1 ਅਪ੍ਰੈਲ 2018 ਤੋਂ ਰੈਗੂਲਰ ਕਰਨ ਦੀ ਮੰਗ ਸੰਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਤੇ ਆਰਡਰ ਜਾਰੀ ਨਾ ਕੀਤੇ ਤਾਂ ਮੁਲਾਜ਼ਮ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਸੂਬੇ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਲੋਕ ਭਵਨ 'ਚ ਮਨਾਏ ਗਏ 6 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਲੀਗਲ ਮੈਟਰੋਲੋਜੀ ਵਿੰਗ ਨੇ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ-ਕਟਾਰੂਚੱਕ <br/...
Ad Position 24