17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਪਾਰਟੀ ਨੂੰ ਬੁਲੰਦੀਆਂ 'ਤੇ ਲਿਜਾਣਗੇ- ਬੀਬੀ ਰਾਮੂਵਾਲੀਆ <br/>

Ad Position 21
No active advertisement
ਅਜੀਤ ਡੈਸਕ 22-01-2026
ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਕੇਂਦਰੀ ਕਮੇਟੀ ਦੇ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਭਾਜਪਾ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ, ਜਿਸ 'ਚ ਕੰਮ ਦੇਖ ਕੇ ਆਗੂ ਨੂੰ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਨੌਜਵਾਨ ਆਗੂ ਦੇ ਹੱਥਾਂ 'ਚ ਪਾਰਟੀ ਦੀ ਕਮਾਨ ਸੌਂਪੀ ਹੈ, ਜੋ ਕਿ ਪਾਰਟੀ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਣਗੇ | ਉਨ੍ਹਾਂ ਕਿਹਾ ਕਿ ਨਿਤਿਨ ਨਬੀਨ ਜਿਥੇ ਤਜ਼ਰਬੇਕਾਰ ਨੌਜਵਾਨ ਆਗੂ ਹਨ, ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰਨਾਂ ਸੀਨੀਅਰ ਆਗੂਆਂ ਦਾ ਅਥਾਹ ਤਜ਼ਰਬਿਆਂ ਭਰਿਆ ਸਹਿਯੋਗ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਰੋਲ ਅਦਾ ਕਰੇਗਾ | ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਭਾਜਪਾ ਦੇ ਨੌਜਵਾਨ ਕੌਮੀ ਪ੍ਰਧਾਨ ਦੀ ਅਗਵਾਈ ਹੇਠ ਸਮੁੱਚੇ ਭਾਰਤ ਦੇ ਹਰੇਕ ਸੂਬੇ 'ਚ ਐੱਨ. ਡੀ. ਏ. ਆਪਣੀਆਂ ਸਰਕਾਰਾਂ ਬਣਾਏਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਲੋਕ ਭਵਨ 'ਚ ਮਨਾਏ ਗਏ 6 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਪੰਜਾਬ ਲੋਕ ਭਵਨ 'ਚ ਮਨਾਏ ਗਏ 6 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਸਥਾਪਨਾ ਦਿਵਸ ਮਨਾਇਆ <br/>
Ad Position 24