17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਯੂਥ ਆਗੂ ਜਗਤਾਰ ਸਿੱਧੂ ਵਲੋਂ ਨਿਤਿਨ ਨਬੀਨ ਦੀ ਭਾਜਪਾ ਦੇ ਕੌਮੀ ਪ੍ਰਧਾਨ ਵਜੋਂ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 22-01-2026
ਮੁੱਲਾਂਪੁਰ ਗਰੀਬਦਾਸ, 21 ਜਨਵਰੀ (ਦਿਲਬਰ ਸਿੰਘ ਖੈਰਪੁਰ)-ਭਾਜਪਾ ਦੇ ਨਿਊ ਚੰਡੀਗੜ੍ਹ ਇਲਾਕੇ ਦੇ ਨੌਜਵਾਨ ਆਗੂ ਜਗਤਾਰ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਨਿਤਿਨ ਨਬੀਨ ਦੀ ਭਾਜਪਾ ਦੇ ਕੌਮੀ ਪ੍ਰਧਾਨ ਵਜੋਂ ਨਿਯੁਕਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ 'ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਨੂੰ ਖੁਸ਼ਹਾਲ ਤੇ ਤਰੱਕੀ ਵੱਲ ਵਧਾਇਆ ਹੈ, ਜਿਸ ਸਦਕਾ ਭਾਜਪਾ ਦਾ ਪੰਜਾਬ 'ਚ ਵੱਡੇ ਪੱਧਰ 'ਤੇ ਵਿਸਥਾਰ ਹੋਇਆ ਹੈ ਤੇ ਵੱਡੇ-ਵੱਡੇ ਰਾਜਸੀ ਆਗੂ ਖ਼ੁਦ ਨੂੰ ਭਾਜਪਾ 'ਚ ਸੁਰੱਖਿਅਤ ਮਹਿਸੂਸ ਕਰਦੇ ਹੋਏ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਹੋਰ ਵੀ ਬਹੁਤ ਸਾਰੇ ਇਹੋ ਜਿਹੇ ਚਿਹਰੇ ਹਨ, ਜਿਹੜੇ ਕਿ ਭਾਜਪਾ 'ਚ ਸ਼ਾਮਿਲ ਹੋਣ ਲਈ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਵਲੋਂ ਨੌਜਵਾਨਾਂ ਨੂੰ ਰਾਜਨੀਤਿਕ ਖੇਤਰ 'ਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਕਾਂਗਰਸ ਸਮੇਤ ਹੋਰਨਾਂ ਪਾਰਟੀਆਂ ਵਿਚ ਭਾਈ-ਭਤੀਜਵਾਦ ਦੀ ਸਿਆਸਤ ਭਾਰੂ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੰਦੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਭਾਜਪਾ ਵੱਡੇ ਪੱਧਰ 'ਤੇ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ 'ਚ ਆਪਣੀ ਸਰਕਾਰ ਬਣਾਵੇਗੀ |


Ad Position 22
No active advertisement
ਪਿਛਲੀ ਖ਼ਬਰ ਐੱਸ. ਸੀ. ਕਮਿਸ਼ਨ ਵਲੋਂ ਡੀ. ਡੀ. ਪੀ. ਓ. ਸੰਗਰੂਰ ਤਲਬ ਅਗਲੀ ਖ਼ਬਰ ਭਾਰਤੀ ਮਜ਼ਦੂਰ ਸੰਘ ਨੇ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ <br/>
Ad Position 24