06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

14 ਨੂੰ ਅੰਦੋਲਨ ਦਾ ਐਲਾਨ ਕਰਨ ਲਈ ਇਕ ਮੀਟਿੰਗ ਹੋਵੇਗੀ- ਭਾਈ ਘੋਲੀਆ <br/>

Ad Position 21
No active advertisement
ਅਜੀਤ ਡੈਸਕ 23-01-2026
ਚੰਡੀਗੜ੍ਹ, 22 ਜਨਵਰੀ (ਰਾਮ ਸਿੰਘ ਬਰਾੜ)-ਹਰਿਆਣਾ ਵਿਚ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ, ਜਿਸ ਦਾ ਆਯੋਜਨ ਹੋਂਦ ਛਿੱਲਰ ਸਿੱਖ ਨਿਆਂ ਕਮੇਟੀ 1984 ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਮੀਟਿੰਗ ਵਿਚ ਹਰਿਆਣਾ, ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ ਅਤੇ ਹੋਰ ਰਾਜਾਂ ਤੋਂ ਵੱਡੀ ਗਿਣਤੀ ਵਿਚ ਪੀੜਤ ਪਰਿਵਾਰ ਅਤੇ ਗਵਾਹ ਸ਼ਾਮਲ ਹੋਏ | ਮੀਟਿੰਗ ਦਾ ਉਦੇਸ਼ 1984 ਦੇ ਕਤਲੇਆਮ ਦੇ ਪੀੜਤਾਂ ਲਈ ਨਿਆਂ, ਸਰਕਾਰੀ ਸਹਾਇਤਾ ਅਤੇ ਰੁਜ਼ਗਾਰ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਇਕ ਸਾਂਝੀ ਰਣਨੀਤੀ ਤਿਆਰ ਕਰਨਾ ਸੀ, ਜੋ ਅਜੇ ਤੱਕ ਨਹੀਂ ਮਿਲੇ ਹਨ | ਮੀਟਿੰਗ ਦੌਰਾਨ ਗਵਾਹਾਂ ਅਤੇ ਪੀੜਤਾਂ ਰਾਮ ਸਿੰਘ ਪਟਿਆਲਾ, ਗੁਰਪ੍ਰੀਤ ਸਿੰਘ ਸਾਹਨੀ, ਗੁਰਜੀਤ ਸਿੰਘ ਪਟੌਦੀ ਅਤੇ ਗੋਪਾਲ ਸਿੰਘ ਰਿਵਾੜੀ ਨੇ ਕਿਹਾ ਕਿ 1984 ਦੇ ਤੂਫ਼ਾਨ ਨੇ ਉਨ੍ਹਾਂ ਦੀ ਪੂਰੀ ਜ਼ਿੰਦਗੀ ਤਬਾਹ ਕਰ ਦਿੱਤੀ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਪਰਿਵਾਰਾਂ ਦਾ ਕਤਲੇਆਮ ਕੀਤਾ ਗਿਆ, ਮਾਸੂਮ ਬੱਚੇ, ਅÏਰਤਾਂ ਅਤੇ ਬਜ਼ੁਰਗ ਭੀੜ ਦੀ ਹਿੰਸਾ ਦਾ ਸ਼ਿਕਾਰ ਹੋਏ, ਘਰ ਲੁੱਟੇ ਗਏ ਅਤੇ ਸਭ ਕੁੱਝ ਤਬਾਹ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਉਸ ਦਿਨ ਦੇ ਭਿਆਨਕ ਦਿ੍ਸ਼ ਅਜੇ ਵੀ ਉਨ੍ਹਾਂ ਨੂੰ ਸਤਾਉਂਦੇ ਹਨ, ਜਿਸ ਨਾਲ ਬਹੁਤ ਸਾਰੇ ਪੀੜਤ ਡੂੰਘੇ ਸਦਮੇ ਵਿਚ ਹਨ | ਇਸ ਮੌਕੇ ਪੀੜਤਾਂ ਨੇ ਪ੍ਰਗਟ ਕੀਤਾ ਕਿ 42 ਸਾਲਾਂ ਬਾਅਦ ਵੀ ਉਨ੍ਹਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲਿਆ | ਕੇਂਦਰ ਅਤੇ ਰਾਜ ਸਰਕਾਰਾਂ ਨੇ ਉਨ੍ਹਾਂ ਨਾਲ ਲੰਬੇ ਸਮੇਂ ਤੋਂ ਬੇਇਨਸਾਫ਼ੀ ਕੀਤੀ ਹੈ | ਬਹੁਤ ਸਾਰੇ ਪੀੜਤਾਂ ਨੇ ਅਦਾਲਤਾਂ ਅਤੇ ਕਮਿਸ਼ਨਾਂ ਦੇ ਦਰਵਾਜ਼ੇ ਖੜਕਾਉਂਦੇ ਹੋਏ ਆਪਣੀ ਜ਼ਿੰਦਗੀ ਬਤੀਤ ਕੀਤੀ ਹੈ, ਪਰ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ | ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ | ਇਸ ਮੌਕੇ ਹੋਦ ਛਿੱਲਰ ਸਿੱਖ ਇਨਸਾਫ਼ ਕਮੇਟੀ 1984 ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੱਧ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿਚ ਅਪਣਾਏ ਗਏ ਪੈਟਰਨ 'ਤੇ ਮੁੜ ਵਿਚਾਰ ਕਰੇ ਅਤੇ ਪੀੜਤਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਸਰਕਾਰੀ ਲਾਭ ਦੇ ਨਾਲ-ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰੇ | ਭਾਈ ਘੋਲੀਆ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤ ਨਾ ਸਿਰਫ਼ ਇਨਸਾਫ਼ ਦੀ ਮੰਗ ਕਰ ਰਹੇ ਹਨ, ਸਗੋਂ ਸਨਮਾਨ ਨਾਲ ਜਿਊਣ ਦਾ ਅਧਿਕਾਰ ਵੀ ਮੰਗ ਰਹੇ ਹਨ | ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸਖ਼ਤ ਸੰਘਰਸ਼ ਲਈ ਇਕ ਪੂਰੀ ਰੂਪ-ਰੇਖਾ ਤਿਆਰ ਕੀਤੀ ਗਈ ਹੈ | ਸਰਕਾਰ ਨੂੰ ਕੁੱਝ ਸਮਾਂ ਦਿੰਦੇ ਹੋਏ, 14 ਫਰਵਰੀ ਨੂੰ ਅਗਲੀ ਮੀਟਿੰਗ ਵਿਚ ਇਕ ਵੱਡੇ ਸੰਘਰਸ਼ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ | ਮੀਟਿੰਗ ਦੇ ਅੰਤ ਵਿਚ, ਸਾਰਿਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਉਹ 1984 ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਵੀ ਕੀਮਤ 'ਤੇ ਪਿੱਛੇ ਨਹੀਂ ਹਟਣਗੇ ਅਤੇ ਦਿੱਲੀ ਮੀਟਿੰਗ ਤੋਂ ਬਾਅਦ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਮੇਅਰ ਅਹੁਦੇ ਲਈ ਤਿਕੋਣਾ ਮੁਕਾਬਲਾ ਤੈਅ <br/> ਅਗਲੀ ਖ਼ਬਰ ਵਿਦਿਆਰਥੀ ਸੰਗਠਨ 'ਸੱਥ' ਨੇ ਯੂਨੀਵਰਸਿਟੀ 'ਚ ਪਾਰਕਿੰਗ ਫੀਸ ਰੋਕਣ ਲਈ ਦਿੱਤਾ ਰਜਿਸਟਰਾਰ ਨੂੰ ਮੰਗ ਪੱਤਰ <br/>
Ad Position 24